ਚੰਡੀਗੜ੍ਹ : ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਨੂੰ 24 ਘੰਟੇ ਜਹਾਜ਼ਾਂ ਦੀ ਆਵਾਜਾਈ ਲਈ ਤਿਆਰ ਕਰਨ ਦਾ ਕੰਮ ਆਪਣੇ ਨਿਰਧਾਰਤ ਸਮੇਂ ਅਨੁਸਾਰ ਚੱਲ ਰਿਹਾ ਹੈ ਅਤੇ ਪਹਿਲੀ ਅਪ੍ਰੈਲ 2019 ਤੋਂ ਚੰਡੀਗੜ੍ਹ ਹਵਾਈ ਅੱਡੇ ਤੋਂ 24 ਘੰਟੇ ਜਹਾਜ਼ਾਂ ਦੀ ਆਵਾਜਾਈ ਸੰਭਵ ਹੋ ਜਾਵੇਗੀ। ਚੰਡੀਗੜ੍ਹ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਆਰੰਭ ਕਰਨ ਲਈ ਲਈ ਇਸ ਨੂੰ ਅਪਗ੍ਰੇਡ ਕਰਨ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਵਿਚਾਰ ਅਧੀਨ ਮਾਮਲੇ ‘ਚ ਸੁਣਵਾਈ ਦੌਰਾਨ ਅਸਿਸਟੈਂਟ ਸਾਲਿਸਟਰ ਜਨਰਲ ਚੇਤਨ ਮਿੱਤਲ ਨੇ ਅਦਾਲਤ ਨੂੰ ਦੱਸਿਆ ਕਿ ਚੰਡੀਗੜ੍ਹ ਹਵਾਈ ਅੱਡੇ ਤੋਂ ਪਹਿਲੀ ਅਪ੍ਰੈਲ ਤੋਂ ਹੀ ਸਵੇਰੇ ਛੇ ਵਜੇ ਤੋਂ ਰਾਤ 11:30 ਵਜੇ ਤਕ ਜਹਾਜ਼ਾਂ ਦੀ ਆਵਾਜਾਈ ਸ਼ੁਰੂ ਹੋਣ ਦੀ ਸੰਭਾਵਨਾ ਹੈ।
ਚੀਫ ਜਸਟਿਸ ਿਯਸ਼ਨ ਮੁਰਾਰੀ ਤੇ ਜਸਟਿਸ ਅਰੁਣ ਪੱਲੀ ਦੀ ਅਦਾਲਤ ‘ਚ ਹਵਾਈ ਅੱਡੇ ਦੇ ਅਪਗ੍ਰੇਡੇਸ਼ਨ ਸਬੰਧੀ ‘ਚ ਜਵਾਬ ਦਿੰਦਿਆਂ ਮਿੱਤਲ ਨੇ ਕਿਹਾ ਕਿ ਹਵਾਈ ਅੱਡੇ ‘ਤੇ ਟਾਟਾ ਐੱਸਈਡੀ ਵੱਲੋਂ ਕੀਤਾ ਜਾ ਰਿਹਾ ਲਾਈਟਿੰਗ ਦਾ ਕੰਮ ਆਪਣੇ ਨਿਰਧਾਰਤ ਸਮੇਂ ਤੋਂ ਅੱਗੇ ਚੱਲ ਰਿਹਾ ਹੈ ਤੇ ਹਵਾਈ ਅੱਡੇ ‘ਤੇ ਲਾਈਟਿੰਗ ਦੀ ਵਿਵਸਥਾ 15 ਮਾਰਚ ਤਕ ਪੂਰੀ ਹੋ ਜਾਵੇਗੀ ਜਿਸ ਤੋਂ ਬਾਅਦ ਇਕ ਹਫ਼ਤੇ ਤਕ ਇਸ ਦਾ ਟ੫ਾਇਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਰੱਖਿਆ ਮੰਤਰਾਲੇ ਨੇ ਟਾਟਾ ਐੱਸਈਡੀ ਨੂੰ ਵੇਲੇ ਸਿਰ ਅਦਾਇਗੀ ਕੀਤੇ ਜਾਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਕਈ ਘਰੇਲੂ ਏਅਰ ਲਾਈਨਜ਼ ਨੇ ਚੰਡੀਗੜ੍ਹ ਤੋਂ ਦਿੱਲੀ ਤੇ ਮੁੰਬਈ ਲਈ ਰਾਤ 11:30 ਵਜੇ ਤੇ ਸਵੇਰੇ ਸਾਢੇ ਪੰਜ ਜਾਂ ਛੇ ਵਜੇ ਉਡਾਣਾਂ ਭਰਨ ਦੀਆਂ ਤਜਵੀਜ਼ਾਂ ਦਿੱਤੀਆਂ ਹਨ। ਮਿੱਤਲ ਨੇ ਦੱਸਿਆ ਕਿ ਚੰਡੀਗੜ੍ਹ ਹਵਾਈ ਅੱਡੇ ‘ਤੇ ਜਹਾਜ਼ਾਂ ਲਈ ਪਾਰਕਿੰਗ ਦੀ ਸਹੂਲਤ ਹੋਣ ਦੇ ਚੱਲਦਿਆਂ ਇੱਥੇ ਏਅਰਲਾਈਨਾਂ ਰਾਤ ਨੂੰ ਦੇਰ ਰਾਤ ਲੈਂਡਿੰਗ ਕਰਵਾ ਕੇ ਸਵੇਰੇ ਛੇਤੀ ਉਡਾਣਾ ਆਰੰਭ ਕਰਨ ‘ਚ ਰੁਚੀ ਵਿਖਾ ਰਹੀਆਂ ਹਨ। ਇਸ ਮਾਮਲੇ ‘ਚ ਚੰਡੀਗੜ੍ਹ ਪ੍ਰ੍ਰਸ਼ਾਸਨ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਹਵਾਈ ਅੱਡੇ ‘ਤੇ ਕੈਟ ਥ੍ਰੀ ਸਿਸਟਮ ਇੰਸਟਾਲ ਕਨਰ ਲਈ ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਹਾਈ ਕੋਰਟ ਨੇ ਸੁਣਵਾਈ ਨੂੰ 13 ਫਰਵਰੀ ਤਕ ਮੁਲਤਵੀ ਕਰਦਿਆਂ ਸਾਰੀਆਂ ਧਿਰਾਂ ਨੂੰ ਇਸ ਮਾਮਲੇ ‘ਚ ਸਟੇਟਸ ਰਿਪੋਰਟ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ।