ਨਵੀਂ ਦਿੱਲੀ: ਸਾਬਕਾ ਕੇਂਦਰੀ ਮੰਤਰੀ ਅਰੁਣ ਜੇਤਲੀ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੂੰ ਬੀਤੇ ਕੱਲ੍ਹ ਸਾਹ ਦੀ ਸ਼ਿਕਾਇਤ ਤੋਂ ਬਾਅਦ ਇੱਥੇ ਏਮਜ਼ ਵਿੱਚ ਦਾਖਲ ਸੀ। ਐਤਵਾਰ ਨੂੰ ਡਾਕਟਰਾਂ ਨੇ ਦੱਸਿਆ ਕਿ ਜੇਤਲੀ ਦੀ ਸਿਹਤ ‘ਚ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ।
ਉਪ-ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਜੇਟਲੀ ਦਾ ਹਾਲਚਾਲ ਜਾਣਨ ਏਮਜ਼ ਪੁੱਜੇ ਸਨ। ਡਾਕਟਰਾਂ ਨੇ ਉਪ ਰਾਸ਼ਟਰਪਤੀ ਨੂੰ ਦੱਸਿਆ ਕਿ ਅਰੁਣ ਜੇਤਲੀ ਦੀ ਸਿਹਤ ‘ਚ ਸੁਧਾਰ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਜੇਤਲੀ ਦੀ ਹਾਲਤ ਵਿੱਚ ਸੁਧਾਰ ਹੋਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।