Priyanka Gandhi Slogan Hails: ਨਵੀਂ ਦਿੱਲੀ: ਦਿੱਲੀ ਵਿੱਚ ਐਤਵਾਰ ਨੂੰ ਕਾਂਗਰਸ ਦੀ ਇੱਕ ਰੈਲੀ ਆਯੋਜਿਤ ਕੀਤੀ ਗਈ ਸੀ । ਇਸ ਆਯੋਜਿਤ ਰੈਲੀ ਦੌਰਾਨ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦੀ ਜਗ੍ਹਾ ਫਿਲਮ ਅਭਿਨੇਤਰੀ ਪ੍ਰਿਯੰਕਾ ਚੋਪੜਾ ਦੇ ਨਾਅਰੇ ਲੱਗਣ ਲੱਗ ਲੱਗ ਗਏ । ਜਿਸਨੇ ਸਭ ਨੂੰ ਹੈਰਾਨ ਕਰ ਦਿੱਤਾ ।
ਦਰਅਸਲ, ਰੈਲੀ ਵਿੱਚ ਮੰਚ ’ਤੇ ਵਰਕਰਾਂ ਵਿੱਚ ਜੋਸ਼ ਭਰਨ ਲਈ ਕਾਂਗਰਸ ਦੇ ਸਾਰੇ ਸੀਨੀਅਰ ਨੇਤਾਵਾਂ ਵੱਲੋਂ ਨਾਅਰੇ ਲਾਏ ਜਾ ਰਹੇ ਸਨ । ਇਸ ਰੈਲੀ ਵਿੱਚ ਸਭ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਨਾਅਰੇ ਲੱਗੇ, ਜਿਸ ਤੋਂ ਬਾਅਦ ਰਾਹੁਲ ਗਾਂਧੀ ਦੇ ਨਾਂ ’ਤੇ ਵੀ ਜ਼ਿੰਦਾਬਾਦ ਦੇ ਨਾਅਰੇ ਲਾਏ ਗਏ, ਪਰ ਜਿਵੇਂ ਹੀ ਪ੍ਰਿਯੰਕਾ ਗਾਂਧੀ ਦੇ ਨਾਂ ਦੀ ਵਾਰੀ ਆਈ ਤਾਂ ਸਾਬਕਾ ਵਿਧਾਇਕ ਸੁਰਿੰਦਰ ਕੁਮਾਰ ਨੇ ਪ੍ਰਿਯੰਕਾ ਗਾਂਧੀ ਦੀ ਜਗ੍ਹਾ ਪ੍ਰਿਯੰਕਾ ਚੋਪੜਾ ਜ਼ਿੰਦਾਬਾਦ ਦੇ ਨਾਅਰੇ ਲਗਾ ਦਿੱਤੇ ।
ਉਨ੍ਹਾਂ ਨੂੰ ਜਦੋਂ ਹੀ ਇਸ ਗੱਲ ਦਾ ਅਹਿਸਾਸ ਉਨ੍ਹਾਂ ਨੇ ਪ੍ਰਿਯੰਕਾ ਚੋਪੜਾ ਦੀ ਜਗ੍ਹਾ ਪ੍ਰਿਅੰਕਾ ਗਾਂਧੀ ਜ਼ਿੰਦਾਬਾਦ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ । ਜਿਸ ਤੋਂ ਬਾਅਦ ਇਸ ਘਟਨਾ ਨੂੰ ਲੈ ਕੇ ਦਿੱਲੀ ਪ੍ਰਦੇਸ਼ ਕਾਂਗਰਸ ਵੱਲੋਂ ਨੋਟਿਸ ਲਿਆ ਗਿਆ ਹੈ । ਉੱਥੇ ਹੀ ਕਾਂਗਰਸ ਪਾਰਟੀ ਦੇ ਇਕ ਨੇਤਾ ਵੱਲੋਂ ਸਪੱਸ਼ਟ ਕਿਹਾ ਗਿਆ ਹੈ ਕਿ ਇਹ ਸਭ ਪਬਲੀਸਿਟੀ ਸਟੰਟ ਤਹਿਤ ਕੀਤਾ ਗਿਆ ਹੈ ।