63.68 F
New York, US
September 8, 2024
PreetNama
ਖਬਰਾਂ/News

ਪਟਿਆਲਾ ਲਾਅ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਪੇਪਰਾਂ ਦਾ ਬਾਈਕਾਟ

ਪਟਿਆਲਾ: ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਵਿਦਿਆਰਥੀ ਪੰਜ ਦਿਨਾਂ ਤੋਂ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ ਧਰਨਾ ਦੇ ਰਹੇ ਹਨ। ਧਰਨੇ ਦੇ ਚੱਲਦਿਆਂ ਉਨ੍ਹਾਂ ਕੱਲ੍ਹ ਤੇ ਅੱਜ ਦੇ ਪੇਪਰ ਦਾ ਵੀ ਬਾਈਕਾਟ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।

ਦੱਸ ਦੇਈਏ ਕਿ ਵਿਦਿਆਰਥੀ ਮੁੱਖ ਪ੍ਰਬੰਧਕੀ ਅਧਿਕਾਰੀ ਐਸਪੀ ਸਿੰਘ ਨੂੰ ਯੂਨੀਵਰਸਿਟੀ ਤੋਂ ਬਾਹਰ ਕਰਨ ਦੀ ਮੰਗ ਕਰ ਰਹੇ ਹਨ। ਵਿਦਿਆਰਥੀਆਂ ਦੀ ਮੰਗ ਹੈ ਕਿ ਐਸਪੀ ਸਿੰਘ ਉਨ੍ਹਾਂ ਨਾਲ ਮਾੜਾ ਸਲੂਕ ਕਰਦੇ ਹਨ। ਹਾਲਾਂਕਿ ਵਿਦਿਆਰਥੀਆਂ ਨੇ ਕਿਹਾ ਕਿ ਜਿਨ੍ਹਾਂ ਦੇ 5 ਸਾਲ ਪੂਰੇ ਹੋ ਰਹੇ ਹਨ, ਉਹ ਵਿਦਿਆਰਥੀ ਪੇਪਰ ਦੇ ਸਕਦੇ ਹਨ ਪਰ ਬਾਕੀ ਸਾਰਿਆਂ ਇਮਤਿਹਾਨਾਂ ਦਾ ਬਾਈਕਾਟ ਕਰ ਦਿੱਤਾ ਹੈ।

ਵਿਦਿਆਰਥੀ ਯੂਨੀਵਰਸਿਟੀ ਅੰਦਰਲੇ ਹੋਸਟਲ ਦੇ ਬਾਹਰ ਜ਼ਮੀਨ ’ਤੇ ਗੱਦੇ ਵਿਛਾ ਕੇ ਲੇਟੇ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਤੇ ਚਾਂਸਲਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੇ। ਇਸੇ ਲਈ ਉਨ੍ਹਾਂ ਇਮਤਿਹਾਨਾਂ ਦਾ ਵੀ ਬਾਈਕਾਟ ਕਰ ਦਿੱਤਾ ਹੈ। ਵਿਦਿਆਰਥੀਆਂ ਮੁਤਾਬਕ ਉਨ੍ਹਾਂ ਦੇ ਮਾਪੇ ਵੀ ਕਹਿ ਰਹੇ ਹਨ ਕਿ ਜੋ ਉਨ੍ਹਾਂ ਨੂੰ ਸਹੀ ਲੱਗਦਾ ਹੈ, ਉਹ ਉਹੀ ਕਰਨ। ਉਨ੍ਹਾਂ ਕਿਹਾ ਕਿ ਉਹ ਆਪਣੇ ਹੱਕ ਦੀ ਲੜਾਈ ਲੜ ਰਹੇ ਹਨ। ਜਦੋਂ ਤਕ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਹੁੰਦਾ, ਉਹ ਆਪਣੀ ਜੰਗ ਜਾਰੀ ਰੱਖਣਗੇ।

Related posts

ਆਸਟ੍ਰੇਲੀਆ ‘ਚ ਖਾਲਿਸਤਾਨ ਸਮਰਥਕਾਂ ਦੀ ਗੁੰਡਾਗਰਦੀ, ਭਾਰਤੀ ਵਿਦਿਆਰਥੀ ‘ਤੇ ਲੋਹੇ ਦੀ ਰਾਡ ਨਾਲ ਹਮਲਾ; ਬਣਾਉਂਦੇ ਰਹੇ ਵੀਡੀਓ

On Punjab

ਵਿਸ਼ਵ ਨਕਸ਼ੇ ਤੇ ਫ਼ਿਰੋਜ਼ਪੁਰ ਦਾ ਨਾਮ ਚਮਕਾਵੇਂਗੀ ਬਾਲ ਵਿਗਿਆਨੀ ਤਾਨੀਆ

Pritpal Kaur

‘ਅਸ਼ਲੀਲ ਵੀਡੀਓ’ ‘ਚ ਘਿਰ ਸਕਦੀ ‘ਆਪ’ ਸਰਕਾਰ! ਰਾਜਪਾਲ ਵੱਲੋਂ ਡੀਜੀਪੀ ਨੂੰ ਜਾਂਚ ਦੇ ਹੁਕਮ

On Punjab