ਦਨ: ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਦਾ ਪਾਰਾ ਸੱਤਵੇਂ ਅਸਮਾਨ ਹੈ। ਪਾਕਿਸਤਾਨ ਇਸ ਲਈ ਹਰ ਹਰਬਾ ਵਰਤ ਰਿਹਾ ਹੈ। ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੇ ਨੇਤਾ ਵੀ ਭੜਕਾਊ ਭਾਸ਼ਣ ਦੇ ਰਹੇ ਹਨ। ਹੁਣ ਪਾਕਿਸਤਾਨੀ ਮੂਲ ਦੇ ਲੋਕਾਂ ਨੇ ਲੰਦਨ ‘ਚ ਭਾਰਤੀ ਹਾਈ ਕਮਿਸ਼ਨਰ ਦੀ ਇਮਾਰਤ ‘ਤੇ ਪੱਥਰਾਅ ਕੀਤਾ ਗਿਆ। ਇਸ ਮਾਮਲੇ ‘ਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪਾਕਿਸਤਾਨੀਆਂ ਦੇ ਇਸ ਭਾਰਤ ਵਿਰੋਧੀ ਪ੍ਰਦਰਸ਼ਨ ਤੋਂ ਬਾਅਦ ਭਾਰਤ ਨੇ ਬ੍ਰਿਟਿਸ਼ ਸਰਕਾਰ ਨੂੰ ਆਪਣੀ ਸ਼ਿਕਾਇਤ ਦਰਜ ਕਰਵਾਈ ਹੈ। ਲੰਦਨ ਦੇ ਮੇਅਰ ਸਾਦਿਕ ਖ਼ਾਨ ਨੇ ਵੀ ਟਵੀਟ ਕਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੁਲਿਸ ਨੂੰ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਲਈ ਕਿਹਾ ਹੈ।
next post