PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politics

ਫਿਲਮ ‘ਐਮਰਜੈਂਸੀ’ ਨੂੰ ਪੰਜਾਬ ’ਚ ਰਿਲੀਜ਼ ਕੀਤੇ ਜਾਣ ਦਾ ਵਿਰੋਧ, ਐਸ.ਜੀ.ਪੀ.ਸੀ.ਪ੍ਰਧਾਨ ਵੱਲੋਂ ਮੁੱਖ ਮੰਤਰੀ ਨੂੰ ਪੱਤਰ

ਅੰਮ੍ਰਿਤਸਰ: ਭਾਜਪਾ ਦੀ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ (Kangana Ranaut) ਦੀ ਫਿਲਮ ‘ਐਮਰਜੈਂਸੀ’ (‘Emergency’) ਨੂੰ ਪੰਜਾਬ ਵਿੱਚ ਰਿਲੀਜ਼ ਕੀਤੇ ਜਾਣ ’ਤੇ ਸਿੱਖ ਜਗਤ ਦੇ ਰੋਸ ਅਤੇ ਰੋਹ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਸਬੰਧ ਵਿੱਚ ਇੱਕ ਪੱਤਰ ਭੇਜ ਕੇ ਇਸ ਫਿਲਮ ‘ਤੇ ਸੂਬੇ ਵਿੱਚ ਰੋਕ ਲਗਾਉਣ ਦੀ ਮੰਗ ਕੀਤੀ ਹੈ।

ਉਨ੍ਹਾਂ ਸਾਫ਼ ਕਿਹਾ ਕਿ ਜੇ ਫਿਲਮ ਪੰਜਾਬ ਵਿਚ ਜਾਰੀ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਦਾ ਕਰੜਾ ਵਿਰੋਧ ਕਰੇਗੀ। ਇਹ ਫਿਲਮ ਭਲਕੇ 17 ਜਨਵਰੀ ਨੂੰ ਰਿਲੀਜ਼ ਹੋ ਰਹੀ ਹੈ।

ਮੁੱਖ ਮੰਤਰੀ ਨੂੰ ਇਸ ਸਬੰਧੀ ਭੇਜੇ ਪੱਤਰ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਖਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਕੰਗਨਾ ਰਣੌਤ ਵੱਲੋਂ ਬਣਾਈ ਗਈ ਫ਼ਿਲਮ ‘ਐਮਰਜੈਂਸੀ’ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਸਿਨੇਮਾ ਘਰਾਂ ਵਿੱਚ ਭਲਕੇ 17 ਜਨਵਰੀ ਨੂੰ ਲੱਗਣ ਜਾ ਰਹੀ ਹੈ ਅਤੇ ਇਸ ਸਬੰਧੀ ਟਿਕਟਾਂ ਵੀ ਬੁੱਕ ਹੋਣੀਆਂ ਸ਼ੁਰੂ ਹੋ ਗਈਆਂ ਹਨ। ਇਸ ਫਿਲਮ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਰੋਸ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਸਕੱਤਰ ਨੂੰ 14 ਨਵੰਬਰ 2024 ਨੂੰ ਇਤਰਾਜ਼ ਦਰਜ ਕਰਵਾਇਆ ਗਿਆ ਸੀ।

ਇਸ ਸਬੰਧ ਵਿੱਚ ਅੰਤਰਿੰਗ ਕਮੇਟੀ ਵੱਲੋਂ ਪਾਸ ਕੀਤਾ ਗਿਆ ਮਤਾ ਵੀ ਭੇਜਿਆ ਗਿਆ ਸੀ। ਇਸ ਮਤੇ ਵਿਚ ਦੋਸ਼ ਲਾਇਆ ਗਿਆ ਹੈ ਕਿ ਇਹ ਫਿਲਮ ਸਿੱਖਾਂ ਨੂੰ ਬਦਨਾਮ ਕਰਨ ਦੇ ਮੰਤਵ ਨਾਲ ਨੀਤੀਗਤ ਢੰਗ ਨਾਲ ਬਣਾਈ ਗਈ ਹੈ। ਇਸ ਲਈ ਇਸ ਫਿਲਮ ਨੂੰ ਪੰਜਾਬ ਵਿੱਚ ਨਹੀਂ ਚੱਲਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਤੇ ਰਾਹੀਂ ਇਸ ਫਿਲਮ ’ਤੇ ਰੋਕ ਲਾਉਣ ਦੀ ਮੰਗ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪੰਜਾਬ ਦੀ ਆਪ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਹੁਣ ਤੱਕ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਜੇ 17 ਜਨਵਰੀ ਨੂੰ ਇਹ ਫਿਲਮ ਰਿਲੀਜ਼ ਹੁੰਦੀ ਹੈ, ਤਾਂ ਇਸ ਨਾਲ ਸਿੱਖ ਜਗਤ ਅੰਦਰ ਰੋਸ ਤੇ ਰੋਹ ਪੈਦਾ ਹੋਵੇਗਾ।

ਉਨ੍ਹਾਂ ਕਿਹਾ ਕਿ ਇਸ ਫਿਲਮ ਵਿੱਚ ਸਾਕਾ ਨੀਲਾ ਤਾਰਾ ਸਮੇਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ’ਤੇ ਕੀਤੇ ਗਏ ਫੌਜੀ ਹਮਲੇ ਦੇ ਨਾਲ ਨਾਲ ਸਿੱਖ ਕਤਲੇਆਮ ਅਤੇ ਨਸਲਕੁਸ਼ੀ ਦੇ ਮਾਮਲੇ ਵਿੱਚ ਵੀ ਸਿੱਖਾਂ ਖਿਲਾਫ ਜ਼ਹਿਰ ਉਗਲਣ ਦੀ ਭਾਵਨਾ ਨਾਲ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫਿਲਮ ਵਿੱਚ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਵੀ ‘ਕਿਰਦਾਰਕੁਸ਼ੀ’ ਕੀਤੀ ਗਈ ਹੈ।

ਉਨ੍ਹਾਂ ਮੁੱਖ ਮੰਤਰੀ ਕੋਲੋਂ ਮੰਗ ਕੀਤੀ ਹੈ ਕਿ ਇਸ ਫਿਲਮ ਨੂੰ ਪੰਜਾਬ ਵਿੱਚ 17 ਜਨਵਰੀ ਨੂੰ ਜਾਰੀ ਹੋਣ ਤੋਂ ਤੁਰੰਤ ਰੋਕਿਆ ਜਾਵੇ। ਜੇ ਫਿਲਮ ਪੰਜਾਬ ਵਿੱਚ ਰਿਲੀਜ਼ ਹੁੰਦੀ ਹੈ ਤਾਂ ਇਸ ਦਾ ਸੂਬਾ ਪੱਧਰ ਉੱਤੇ ਸਖ਼ਤ ਵਿਰੋਧ ਕਰਨ ਲਈ ਮਜਬੂਰ ਹੋਣਗੇ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਪੱਤਰ ਮੁੱਖ ਮੰਤਰੀ ਦਫਤਰ ਤੋਂ ਇਲਾਵਾ ਪੰਜਾਬ ਦੇ ਮੁੱਖ ਸਕੱਤਰ, ਡੀਜੀਪੀ ਤੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਤੇ ਹੋਰਨਾਂ ਨੂੰ ਵੀ ਭੇਜੇ ਗਏ ਹਨ।

ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਇੱਕ ਪੱਤਰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਵੀ ਸੌਂਪਿਆ ਗਿਆ ਹੈ।

Related posts

ਸਭ ਤੋਂ ਛੋਟੀ ਉਮਰ ਦਾ ਗੇਮ-ਡਿਵੈਲਪਰ ਹੈ ਇਕਨੂਰਪ੍ਰੀਤ ਸਿੰਘ : WhiteHat Jr ਵੱਲੋਂ ਮਿਲ ਚੁੱਕਿਆ ਸਰਟੀਫਿਕੇਟ

On Punjab

ਬਿਕਰਮ ਮਜੀਠੀਆ ਨੇ ਵਿੰਨ੍ਹਿਆ ਸਿੱਧੂ ‘ਤੇ ਨਿਸ਼ਾਨਾ, ਕਿਹਾ- ਹਿੰਦੂ ਵਿਰੋਧੀ ਹੋਣ ਦੇ ਨਾਲ-ਨਾਲ ਅਨੁਸੂਚਿਤ ਜਾਤੀ ਵਿਰੋਧੀ ਵੀ ਹੈ ਨਵਜੋਤ ਸਿੱਧੂ :

On Punjab

ਭਾਰਤ-ਚੀਨ ਵਿਚਾਲੇ ਹਿੰਸਕ ਝੜਪ ਬਾਰੇ ਵੱਡਾ ਖੁਲਾਸਾ, ਸਾਬਕਾ ਫੌਜ ਮੁਖੀ ਨੇ ਦੱਸੀ ਹੈਰਾਨੀਜਨਕ ਕਹਾਣੀ

On Punjab