PreetNama
ਖਬਰਾਂ/News

ਬੇਅਦਬੀ ਮਾਮਲੇ: ਡੇਰਾ ਮੁਖੀ ਵੱਲੋਂ ਸੁਪਰੀਮ ਕੋਰਟ ਤੋਂ ਸੁਣਵਾਈ ’ਤੇ ਰੋਕ ਲਾਉਣ ਦੀ ਮੰਗ

ਨਵੀਂ ਦਿੱਲੀ-ਡੇਰਾ ਸੱਚਾ ਸੌਦਾ ਦੇ ਮੁਖੀ ਗਰਮੀਤ ਰਾਮ ਰਹੀਮ ਨੇ ਅੱਜ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਪੰਜਾਬ ਵਿਚਲੀ ਹੇਠਲੀ ਅਦਾਲਤ ਨੂੰ 2015 ਦੇ ਬੇਅਦਬੀ ਮਾਮਲਿਆਂ ਵਿੱਚ ਉਸ ਖ਼ਿਲਾਫ਼ ਕਾਰਵਾਈ ਕਰਨ ਸਬੰਧੀ ਦਿੱਤੀ ਮਨਜ਼ੂਰੀ ਦੇ ਆਪਣੇ ਹੁਕਮ ਸਿਖ਼ਰਲੀ ਅਦਾਲਤ ਵੱਲੋਂ ਟਾਲੇ ਜਾਣ। ਸੁਪਰੀਮ ਕੋਰਟ ਨੇ 18 ਅਕਤੂਬਰ 2024 ਨੂੰ ਜਾਰੀ ਕੀਤੇ ਆਪਣੇ ਹੁਕਮਾਂ ਰਾਹੀਂ 2015 ਦੇ ਬੇਅਦਬੀ ਮਾਮਲਿਆਂ ਦੀ ਸੁਣਵਾਈ ’ਤੇ 11 ਮਾਰਚ 2024 ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਲਗਾਈ ਗਈ ਰੋਕ ਹਟਾ ਦਿੱਤੀ ਸੀ। ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦੀ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਹੋ ਰਹੀ ਸੁਣਵਾਈ ਦੌਰਾਨ ਰਾਮ ਰਹੀਮ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਜਸਟਿਸ ਬੀਆਰ ਗਵਈ ਤੇ ਜਸਟਿਸ ਕੇ ਵਿਨੋਦ ਚੰਦਰਨ ਦੇ ਬੈਂਚ ਨੂੰ ਦੱਸਿਆ ਕਿ ਸਿਖ਼ਰਲੀ ਅਦਾਲਤ ਦੇ 18 ਅਕਤੂਬਰ 2024 ਦੇ ਹੁਕਮ ਸੂਬੇ ਦੀ ਅਪੀਲ ਪਰਵਾਨ ਕੀਤੇ ਜਾਣ ਦੇ ਤੁਲ ਹਨ। ਬੈਂਚ ਨੇ ਕਿਹਾ ਕਿ ਉਸ ਵੱਲੋਂ ਮੁੱਖ ਮਾਮਲਾ ਸੁਣਿਆ ਜਾਵੇਗਾ।

Related posts

ਭਗਤਾ ਭਾਈ ਇਲਾਕੇ ‘ਚ ਆਏ ਭਾਰੀ ਤੂਫਾਨ ਕਾਰਨ ਕਈ ਇਮਾਰਤਾਂ ਦਾ ਹੋਇਆ ਭਾਰੀ ਨੁਕਸਾਨ

On Punjab

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਭਰਮੌਰ-ਭਰਮਣੀ ਮਾਤਾ ਸੜਕ ‘ਤੇ ਅੱਜ ਮਨੀਮਹੇਸ਼ ਜਾ ਰਹੇ ਐੱਮਯੂਵੀ ਦੇ ਖੱਡ ‘ਚ ਡਿੱਗਣ ਕਾਰਨ ਚਾਰ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਸੱਤ ਜ਼ਖਮੀ ਹੋ ਗਏ। ਭਰਮੌਰ ਪੁਲੀਸ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਜ਼ਿਲ੍ਹਾ ਹੈੱਡਕੁਆਰਟਰ ਤੋਂ ਕਰੀਬ 65 ਕਿਲੋਮੀਟਰ ਦੂਰ ਕਲੋਟੀ ਵਿਖੇ ਸਵੇਰੇ 9 ਵਜੇ ਹੋਇਆ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਜ਼ਖ਼ਮੀਆਂ ਨੂੰ ਬਚਾਉਣ ਲਈ ਮੌਕੇ ‘ਤੇ ਪਹੁੰਚ ਗਏ। ਪੁਲੀਸ ਅਤੇ ਹੋਮ ਗਾਰਡ ਦੇ ਜਵਾਨਾਂ ਸਮੇਤ ਐਮਰਜੰਸੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਭਰਮੌਰ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ।

On Punjab

ਪਾਕਿਸਤਾਨ ਨੇ IMF ਦੀ ਮੰਨੀ ਇੱਕ ਹੋਰ ਸ਼ਰਤ, ਜਲਦ ਹੀ ਵਿਆਜ ਦਰਾਂ ‘ਚ ਕਰ ਸਕਦਾ ਹੈ 200 ਬੇਸਿਸ ਪੁਆਇੰਟਸ ਦਾ ਵਾਧਾ

On Punjab