PreetNama
ਖਬਰਾਂ/News

ਬੇਰੁਜਗਾਰੀ ਨੇ ਤੋੜਿਆ 45 ਸਾਲਾਂ ਦਾ ਰਿਕਾਰਡ, ਮੋਦੀ ਸਰਕਾਰ ਕਿਉਂ ਨਹੀਂ ਭਰ ਰਹੀ ਸਵਾ ਚਾਰ ਲੱਖ ਪੋਸਟਾਂ

ਨਵੀਂ ਦਿੱਲੀ: ਤਾਜ਼ਾ ਰਿਪੋਰਟਾਂ ਮੁਤਾਬਕ ਮੋਦੀ ਸਰਕਾਰ ਦੌਰਾਨ ਦੇਸ਼ ਵਿੱਚ ਬੇਰੁਜਗਾਰੀ ਪਿਛਲੇ 45 ਸਾਲਾਂ ਦਾ ਰਿਕਾਰਡ ਤੋੜ ਚੁੱਕੀ ਹੈ। ਦੂਜੇ ਪਾਸੇ ਹੈਰਾਨੀ ਦੀ ਗੱਲ ਹੈ ਕਿ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ 4.12 ਲੱਖ ਤੋਂ ਵਧ ਪੋਸਟਾਂ ਖਾਲੀ ਪਈਆਂ ਹਨ। ਇਸ ਦਾ ਖੁਲਾਸਾ ਕੇਂਦਰ ਸਰਕਾਰ ਨੇ ਲੋਕ ਸਭਾ ਵਿੱਚ ਲਿਖਤੀ ਜਵਾਬ ਵਿੱਚ ਕੀਤਾ ਹੈ। ਸਵਾਲ ਹੈ ਕਿ ਸਰਕਾਰ ਉਨ੍ਹਾਂ ਪੋਸਟਾਂ ਨੂੰ ਭਰ ਕਿਉਂ ਨਹੀਂ ਰਹੀ?

ਕੇਂਦਰ ਸਰਕਾਰ ਨੇ ਦੱਸਿਆ ਹੈ ਕਿ ਸਾਲ 2016 ਵਿੱਚ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ 4.12 ਲੱਖ ਤੋਂ ਵਧ ਪੋਸਟਾਂ ਖਾਲੀ ਪਈਆਂ ਸਨ। ਇਨ੍ਹਾਂ ਕੁੱਲ 4,12,752 ਪੋਸਟਾਂ ਵਿੱਚ 15,284 ਗਰੁੱਪ ਏ, 76,050 ਗਰੁੱਪ ਬੀ ਤੇ 3,21,418 ਗਰੁੱਪ ਸੀ ਸ਼੍ਰੇਣੀ ਨਾਲ ਸਬੰਧਤ ਸਨ। ਬੇਸ਼ੱਕ ਪਿਛਲੇ ਸਾਲ ਤੋਂ ਕਾਫੀ ਪੋਸਟਾਂ ਭਰੀਆਂ ਜਾ ਰਹੀਆਂ ਹਨ ਪਰ ਪਿਛਲੇ ਦੋ ਸਾਲਾਂ ਵਿੱਚ ਵੱਡੀ ਗਿਣਤੀ ਮੁਲਾਜ਼ਮ ਸੇਵਾ ਮੁਕਤ ਵੀ ਹੋ ਚੁੱਕੇ ਹਨ।

ਅਮਲਾ ਵਿਭਾਗ ਵਿੱਚ ਰਾਜ ਮੰਤਰੀ ਜਿਤੇਂਦਰ ਸਿੰਘ ਨੇ ਲਿਖਤੀ ਜਵਾਬ ਵਿੱਚ ਕਿਹਾ ਕਿ ਉਪਰੋਕਤ ਪੋਸਟਾਂ ਕੇਂਦਰ ਸਰਕਾਰ ਦੇ ਸਿਵਲੀਅਨ ਮੁਲਾਜ਼ਮਾਂ ਨੂੰ ਵਿੱਤੀ ਸਾਲ 2016-17 ਵਿੱਚ ਮਿਲਦੀ ਤਨਖਾਹ ਤੇ ਭੱਤਿਆਂ ਤੇ ਪਹਿਲੀ ਮਾਰਚ 2016 ਨੂੰ ਤਨਖਾਹ ਖੋਜ ਯੂਨਿਟ, ਖਰਚਾ ਵਿਭਾਗ, ਵਿੱਤ ਮੰਤਰਾਲੇ ਵੱਲੋਂ ਪ੍ਰਕਾਸ਼ਿਤ ਸੂਚਨਾ ਦੇ ਆਧਾਰ ’ਤੇ ਹੈ।

Related posts

2019 ‘ਚ ਅਤੁਲ ਦਾ ਨਿਕਿਤਾ ਨਾਲ ਹੋਇਆ ਸੀ ਵਿਆਹ, ਇਨ੍ਹਾਂ 5 ਸਾਲਾਂ ‘ਚ ਅਜਿਹਾ ਕੀ ਹੋਇਆ ਕਿ ਇੰਜੀਨੀਅਰ ਨੇ ਕੀਤੀ ਖੁਦਕੁਸ਼ੀ; ਪੜ੍ਹੋ ਅੰਦਰਲੀ ਕਹਾਣੀ

On Punjab

ਅਮਰੀਕਾ: ਫੌਜੀ ਹੈਲੀਕਾਪਟਰ ਨਾਲ ਟਕਰਾਇਆ ਜਹਾਜ਼, 60 ਤੋਂ ਵੱਧ ਮੌਤਾਂ ਦਾ ਖ਼ਦਸ਼ਾ

On Punjab

ਸਕੂਲਾਂ ਨੂੰ ਬੰਬ ਦੀ ਧਮਕੀ ਮਾਮਲਾ: 12ਵੀਂ ਜਮਾਤ ਦੇ ਵਿਦਿਆਰਥੀ ਨੂੰ ਹਿਰਾਸਤ ‘ਚ ਲਿਆ

On Punjab