ਮੰਗਲਵਾਰ ਨੂੰ ਸੁਖਪਾਲ ਸਿੰਘ ਖਹਿਰਾ ਨੇ ਆਪਣੀ ਨਵੀਂ ਪਾਰਟੀ ‘ਪੰਜਾਬੀ ਏਕਤਾ ਪਾਰਟੀ’ ਦਾ ਰਸਮੀ ਐਲਾਨ ਕਰ ਦਿੱਤਾ ਹੈ। ਖਹਿਰਾ ਨੇ ਪੰਜਾਬੀ ਏਕਤਾ ਪਾਰਟੀ ਦਾ ਐਲਾਨ ਪ੍ਰੈੱਸ ਕਲੱਬ ਵਿੱਚ ਕੀਤਾ। ਦੀਪਕ ਬੰਸਲ ਨੇ ਸੁਖਪਾਲ ਖਹਿਰਾ ਦਾ ਨਾਂ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਵਜੋਂ ਪੇਸ਼ ਕੀਤਾ ਸੀ। ਇਸ ਮੌਕੇ ਖਹਿਰਾ ਨੇ ਕਿਹਾ ਕਿ ਪੰਜਾਬ ਨੂੰ ਅਕਾਲੀ ਦਲ ਅਤੇ ਕਾਂਗਰਸ ਨੇ ਲੁੱਟਿਆ ਪੁੱਟਿਆ ਅਤੇ ਕੁੱਟਿਆ ਹੈ ਜਿਸ ਕਾਰਨ ਪੰਜਾਬ ਸਿਰ ਢਾਈ ਲੱਖ ਕਰੋੜ ਰੁਪਏ ਦਾ ਕਰਜ਼ਾ ਹੈ…ਇਸ ਦੀ ਕਿਸ਼ਤ ਭਰਨੀ ਵੀ ਮੁਸ਼ਕਿਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਵੀ ਇਕ ਲੱਖ ਕਰੋੜ ਰੁਪਏ ਦਾ ਕਰਜ਼ਾਈ ਹੈ ਲੋਕਾਂ ਦਾ ਢਿੱਡ ਭਰਨ ਵਾਲੇ ਪੰਜਾਬ ਦੇ ਕਿਸਾਨ ਅੱਜ ਮੁਸੀਬਤਾਂ ਝੱਲ ਰਹੇ ਹਨ।