63.68 F
New York, US
September 8, 2024
PreetNama
ਖਾਸ-ਖਬਰਾਂ/Important News

ਹੁਣ ਇਮਰਾਨ ਦਾ ਮੋਦੀ ਨੂੰ ਸਪਸ਼ਟ ਜਵਾਬ ‘ਗੱਲਬਾਤ ਦੀ ਸੰਭਾਵਨਾ ਖ਼ਤਮ’, ਜੰਗ ਦਾ ਖ਼ਤਰਾ ਵਧਿਆ

ਨਵੀਂ ਦਿੱਲੀਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਮੁਤਾਬਕ ਉਨ੍ਹਾਂ ਦੀ ਭਾਰਤੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਗੱਲਬਾਤ ਦੀ ਉਮੀਦ ਹੁਣ ਲਗਪਗ ਖ਼ਤਮ ਹੋ ਗਈ ਹੈ। ਅਮਰੀਕੀ ਅਖ਼ਬਾਰ ਨਿਊਯਾਰਕ ਟਾਈਮਸ‘ ਨੂੰ ਦਿੱਤੇ ਇੰਟਰਵਿਊ ‘ਚ ਇਮਰਾਨ ਨੇ ਭਾਰਤ ‘ਤੇ ਗੰਭੀਰ ਇਲਜ਼ਾਮ ਲਾਏ ਹਨ। ਉਨ੍ਹਾਂ ਨੇ ਕਿਹਾ, “ਦੋਵਾਂ ਦੇਸ਼ ਪਰਮਾਣੂ ਹਥਿਆਰਾਂ ਨਾਲ ਲੈਸ ਹਨ। ਇਸ ਦੌਰਾਨ ਜੰਗ ਦਾ ਖ਼ਤਰਾ ਵਧਦਾ ਜਾ ਰਿਹਾ ਹੈ। ਭਾਰਤ ਵੱਲੋਂ ਜੰਮੂਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਦਾ ਮਿਜਾਜ਼ ਵਿਗੜਿਆ ਹੋਇਆ ਹੈ। ਇਮਰਾਨ ਤੇ ਉਨ੍ਹਾਂ ਦੇ ਮੰਤਰੀਆਂ ਨਾਲ ਉੱਥੇ ਦੀ ਫ਼ੌਜ ਜੰਗ ਦੀ ਜ਼ੁਬਾਨ ਬੋਲ ਰਹੀ ਹੈ।

ਇੱਕ ਸਵਾਰ ਦੇ ਜਵਾਬ ‘ਚ ਪਾਕਿ ਪੀਐਮ ਨੇ ਕਿਹਾ, “ਅਸੀਂ ਭਾਰਤ ਨਾਲ ਗੱਲਬਾਤ ਸ਼ੁਰੂ ਕਰਨ ਲਈ ਹਰ ਤਰ੍ਹਾਂ ਦੀ ਕੋਸ਼ਿਸ਼ ਕੀਤੀ। ਇਸ ‘ਚ ਕੋਈ ਕਮੀ ਨਹੀਂ ਰੱਖੀ ਪਰ ਮੈਨੂੰ ਲੱਗਦਾ ਹੈ ਕਿ ਭਾਰਤ ਸਰਕਾਰ ਤੇ ਪੀਐਮ ਕਿਸੇ ਤਰ੍ਹਾਂ ਦੀ ਗੱਲਬਾਤ ‘ਚ ਦਿਲਚਸਪੀ ਨਹੀਂ ਰੱਖਦੇ। ਇਸ ਲਈ ਤੁਸੀਂ ਹੁਣ ਕਹਿ ਸਕਦੇ ਹੋ ਕਿ ਗੱਲਬਾਤ ਦੀ ਉਮੀਦ ਨਾ ਦੇ ਬਰਾਬਰ ਹੈ।”

ਇਮਰਾਨ ਨੇ ਅੱਗੇ ਕਿਹਾ, “ਮੈਂ ਹਰ ਮੁਮਕਿਨ ਕੋਸ਼ਿਸ਼ ਕੀਤੀ ਹੈ ਕਿ ਦੋਵਾਂ ਮੁਲਕਾਂ ‘ਚ ਅਮਨ ਬਹਾਲ ਹੋ ਪਰ ਪਲਟ ਕੇ ਵੇਖਦਾ ਹਾਂ ਤਾਂ ਲੱਗਦਾ ਹੈ ਕਿ ਅਮਨ ਤੇ ਸ਼ਾਂਤੀ ਲਈ ਗੱਲਬਾਤ ਦੀ ਮੇਰੀ ਕੋਸ਼ਿਸ਼ ਨਾਕਾਮਯਾਬ ਰਹੀ। ਇਸ ਤੋਂ ਜ਼ਿਆਦਾ ਅਸੀਂ ਕੁਝ ਨਹੀਂ ਕਰ ਸਕਦੇ। ਦੋਵਾਂ ਦੇਸ਼ਾਂ ‘ਚ ਪਰਮਾਣੂ ਹਥਿਆਰ ਹਨ ਜਿਸ ਕਰਕੇ ਜੰਗ ਦਾ ਖ਼ਤਰਾ ਵੱਧ ਰਿਹਾ ਹੈ।”

ਇਸ ਇੰਟਰਵਿਊ ਤੋਂ ਪਹਿਲਾਂ ਇਮਰਾਨ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ‘ਚ ਗੱਲਬਾਤ ਹੋਈ ਸੀ। ਇਮਰਾਨ ਨੇ ਟਰੰਪ ਨੂੰ ਕਿਹਾ ਸੀ ਕਿ ਕਸ਼ਮੀਰ ਦੇ ਹਾਲਾਤ ਚਿੰਤਾਜਨਕ ਹਨ। ਇਸ ਤੋਂ ਪਹਿਲਾ ਟਰੰਪ ਨੇ ਮੋਦੀ ਨਾਲ ਵੀ ਅੱਧਾ ਘੰਟਾ ਗੱਲ ਕੀਤੀ ਸੀ। ਪਾਕਿ ਪੀਐਮ ਨੇ ਇੱਕ ਵਾਰ ਫੇਰ ਖਦਸ਼ਾ ਜ਼ਾਹਿਰ ਕੀਤਾ ਸੀ ਕਿ ਪਾਕਿ ਖਿਲਾਫ ਕੋਈ ਸੈਨਿਕ ਕਾਰਵਾਈ ਕੀਤੀ ਜਾ ਸਕਦੀ ਹੈ।

Related posts

ਸੂਬੇ ਦੇ 6 ਅਫਸਰਸ਼ਾਹ ਕਾਰਜਪਾਲਿਕਾ ਤੋਂ ਵਿਧਾਨਪਾਲਿਕਾ ’ਚ ਪੁੱਜੇ ,16 ਦੇ ਕਰੀਬ ਅਫਸਰਸ਼ਾਹਾਂ ਨੂੰ ਪਾਰਟੀਆ ਨੇ ਬਣਾਇਆ ਸੀ ਉਮੀਦਵਾਰ

On Punjab

ਸੰਯੁਕਤ ਰਾਸ਼ਟਰ ਦੇ ਨੁਮਾਇੰਦੇ ਨੇ ਵਿਚਕਾਰਲਾ ਰਾਹ ਕੱਢਣ ਲਈ ਕੀਤੀ ਤਾਲਿਬਾਨੀ ਮੰਤਰੀ ਨਾਲ ਮੁਲਾਕਾਤ ਸੰਯੁਕਤ ਰਾਸ਼ਟਰ ਦੇ ਵਿਸ਼ੇਸ਼ ਨੁਮਾਇੰਦੇ ਡੇਬ੍ਰਾਹ ਲਾਇਨਸ ਨੇ ਤਾਲਿਬਾਨੀ ਸੂਚਨਾ ਤੇ ਸੱਭਿਆਚਾਰ ਮੰਤਰੀ ਖੈਰੂਉੱਲ੍ਹਾ ਖੈਰਖਵਾਹ ਨਾਲ ਮੁਲਾਕਾਤ ਕੀਤੀ ਹੈ। ਦੋਵਾਂ ਨੇ ਅਫ਼ਗਾਨਿਸਤਾਨ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਲੈ ਕੇ ਡੂੰਘੀ ਚਰਚਾ ਕੀਤੀ। ਦੋਵੇਂ ਹੀ ਧਿਰਾਂ ਇਕ ਸਾਂਝਾ ਆਧਾਰ ਤਲਾਸ਼ ਰਹੇ ਹਨ ਤਾਂ ਕਿ ਸਥਿਰ ਅਫ਼ਗਾਨਿਸਤਾਨ ਲਈ ਅਫ਼ਗਾਨਾਂ ਦਾ ਸਮਰਥਨ ਕੀਤਾ ਜਾ ਸਕੇ। ਅਫ਼ਗਾਨਿਸਤਾਨ ਲਈ ਸੰਯੁਕਤ ਰਾਸ਼ਟਰ ਦੇ ਸਹਾਇਤਾ ਮਿਸ਼ਨ ਵੱਲੋਂ ਡੇਬ੍ਰਾਹ ਨੇ ਟਵੀਟ ਕਰਕੇ ਕਿਹਾ ਕਿ ਬੁੱਧਵਾਰ ਨੂੰ ਇਸ ਦੁਵੱਲੀ ਮੁਲਾਕਾਤ ‘ਚ ਤਾਲਿਬਾਨ ਦੀਆਂ ਜ਼ਰੂਰਤਾਂ ‘ਤੇ ਸਹਿਮਤੀ ਪ੍ਰਗਟਾਈ ਗਈ। ਨਾਲ ਹੀ ਅਜਿਹੇ ਬਿੰਦੂਆਂ ‘ਤੇ ਵਿਚਾਰ ਕੀਤਾ ਗਿਆ ਜਿਸ ‘ਤੇ ਕੌਮਾਂਤਰੀ ਭਾਈਚਾਰਾ ਅਫ਼ਗਾਨੀ ਲੋਕਾਂ ਦੀ ਮਦਦ ਲਈ ਅੱਗੇ ਆ ਸਕੇ। ਇਸ ਤੋਂ ਇਲਾਵਾ ਅਫ਼ਗਾਨਿਸਤਾਨ ਦੀ ਸਥਿਰਤਾ ਅਤੇ ਵਿਕਾਸ ਦੀ ਦਿਸ਼ਾ ਵਿਚ ਕੰਮ ਕੀਤਾ ਜਾ ਸਕੇ। ਪਿਛਲੇ ਮਹੀਨੇ ਡੇਬ੍ਰਾਹ ਨੇ ਅਫ਼ਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਹਾਮਿਦ ਕਰਜ਼ਈ ਨਾਲ ਮੁਲਾਕਾਤ ਕੀਤੀ ਸੀ। ਨਾਲ ਹੀ ਅਫ਼ਗਾਨੀ ਲੋਕਾਂ ਤਕ ਮਨੁੱਖੀ ਸਹਾਇਤਾ ਪਹੁੰਚਾਏ ਜਾਣ ‘ਤੇ ਬਲ ਦਿੱਤਾ ਸੀ।

On Punjab

ਟਰੰਪ ਵੱਲੋਂ ਕਿਮ ਜੋਂਗ ਉਨ ਨਾਲ ਮੁਲਾਕਾਤ, ਬਣੇ ਉੱਤਰੀ ਕੋਰੀਆ ਜਾਣ ਵਾਲੇ ਪਹਿਲੇ ਅਮਰੀਕੀ ਆਗੂ

On Punjab