PreetNama
ਫਿਲਮ-ਸੰਸਾਰ/Filmy

ਅਕਸ਼ੈ ਦੀ ਫਿਲਮ ‘ਰਾਮ ਸੇਤੂ’ ਨਾਲ ਜੁੜੇ 45 ਲੋਕ ਕੋਰੋਨਾ ਪੌਜ਼ੇਟਿਵ

ਅਕਸ਼ੈ ਕੁਮਾਰ ਨੇ ਐਤਵਾਰ ਨੂੰ ਸੋਸ਼ਲ ਮੀਡੀਆ ‘ਤੇ ਆਪਣੇ ਕੋਰੋਨਾ ਪੌਜ਼ੇਟਿਵ ਹੋਣ ਤੇ ਆਪਣੇ ਆਪ ਨੂੰ ਅਲੱਗ ਕਰਨ ਦੀ ਗੱਲ ਲਿਖੀ ਸੀ ਪਰ ਹੁਣ ਏਬੀਪੀ ਨਿਊਜ਼ ਨੂੰ ਇਸ ਬਾਰੇ ਪਤਾ ਲੱਗਾ ਹੈ ਕਿ ਅਕਸ਼ੈ ਕੁਮਾਰ ਦੀ ਅਗਲੀ ਫਿਲਮ ‘ਰਾਮ ਸੇਤੂ’ ਨਾਲ ਜੁੜੇ 45 ਲੋਕਾਂ ਦੀ ਕੋਰੋਨਾ ਰਿਪੋਰਟ ਵੀ ਪੌਜ਼ੇਟਿਵ ਆਈ ਹੈ।ਉਧਰ ਅਦਾਕਾਰ ਅਕਸ਼ੈ ਕੁਮਾਰ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਅਕਸ਼ੈ ਕੁਮਾਰ ਨੇ ਮੁੰਬਈ ਵਿੱਚ ਆਪਣੀ ਅਗਲੀ ਫਿਲਮ ‘ਰਾਮ ਸੇਤੂ’ ਦੀ ਸ਼ੂਟਿੰਗ ਸ਼ੁਰੂ ਕੀਤੀ ਸੀ। 5 ਅਪ੍ਰੈਲ ਨੂੰ ਇੱਕ ਸ਼ਾਨਦਾਰ ਸੀਕਵੇਂਸ ਲਈ, ‘ਰਾਮ ਸੇਤੂ’ ਦੀ ਸ਼ੂਟਿੰਗ ਮੁੰਬਈ ਦੇ ਮੁਡ ਆਈਲੈਂਡ ਖੇਤਰ ਵਿਚ ਲਗਭਗ 75 ਜੂਨੀਅਰ ਕਲਾਕਾਰਾਂ ਤੇ ਹੋਰਾਂ ਦੇ ਨਾਲ ਇਕ ਵਿਸ਼ਾਲ ਸੈੱਟ ‘ਤੇ ਕੀਤੀ ਜਾਣੀ ਸੀ ਪਰ ਸ਼ੂਟਿੰਗ ਸ਼ੁਰੂ ਹੋਣ ਤੋਂ ਦੋ ਦਿਨ ਪਹਿਲਾਂ, ਜਦੋਂ ਸਾਰਿਆਂ ਲਈ ਕੋਰੋਨਾ ਟੈਸਟ ਕੀਤਾ ਗਿਆ ਤਾਂ 75 ਵਿੱਚੋਂ 45 ਵਿਅਕਤੀ ਕੋਰੋਨਾ ਟੈਸਟ ਵਿੱਚ ਪੌਜ਼ੇਟਿਵ ਪਾਏ ਗਏ।ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸੀਨ ਇੰਪਲਾਈਜ਼ (FWICE)  ਦੇ ਪ੍ਰਧਾਨ ਬੀਐਨ ਤਿਵਾੜੀ ਨੇ ਏਬੀਪੀ ਨਿਊੇਜ਼ ਤੋਂ ਇਸ ਖ਼ਬਰ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਅਕਸ਼ੈ ਕੁਮਾਰ ਅਤੇ ਸ਼ੂਟਿੰਗ ਨਾਲ ਜੁੜੇ 45 ਵਿਅਕਤੀਆਂ ਦੇ ਕੋਰਨਾ ਪੌਜ਼ੀਟਿਵ ਹੋਣ ਤੋਂ ਬਾਅਦ ਫਿਲਹਾਲ ‘ਰਾਮ ਸੇਤੂ’ ਦੀ ਸ਼ੂਟਿੰਗ ਰੋਕ ਦਿੱਤੀ ਗਈ ਹੈ।

ਏਬੀਪੀ ਨਿਊਜ਼ ਨੇ ਇਸ ਸੰਬੰਧੀ ਵਧੇਰੇ ਜਾਣਕਾਰੀ ਲਈ ਅਕਸ਼ੈ ਕੁਮਾਰ ਦੀ ਟੀਮ ਅਤੇ ‘ਰਾਮ ਸੇਤੂ’ ਨਿਰਦੇਸ਼ਕ ਅਭਿਸ਼ੇਕ ਸ਼ਰਮਾ ਦੋਵਾਂ ਨਾਲ ਸੰਪਰਕ ਕੀਤਾ, ਪਰ ਖ਼ਬਰ ਲਿਖੇ ਜਾਣ ਤੱਕ ਦੋਵਾਂ ਦਾ ਕੋਈ ਜਵਾਬ ਨਹੀਂ ਮਿਲਿਆ।

Related posts

‘ਸ਼ੂਟਰ’ ‘ਤੇ ਬੈਨ ਤੋਂ ਬਾਅਦ ਹੁਣ ਫਿਲਮ ਦੇ ਗੀਤਾਂ ਨੂੰ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਉੱਠੀ ਮੰਗ

On Punjab

ਵਿਆਹ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਪ੍ਰਿਯੰਕਾ-ਨਿਕ ਦੇ ਪਰਿਵਾਰ ਵਿੱਚ ਆਇਆ ਨੰਨ੍ਹਾ ਮਹਿਮਾਨ

On Punjab

Raj Kundra Case: ਪਹਿਲੀ ਵਾਰ ਬੋਲੀ ਸ਼ਿਲਪਾ ਸ਼ੈੱਟੀ, ‘ਸਤਯਮੇਵ ਜਯਤੇ… ਬੱਚਿਆਂ ਦੀ ਖਾਤਰ ਮੈਨੂੰ ਇਕੱਲਾ ਛੱਡ ਦਿਓ’ਪੋਸਟ ’ਚ ਸ਼ਿਲਪਾ ਨੇ ਕਹੀ ਇਹ ਗੱਲ

On Punjab