ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਅੱਜ ਇਥੇ ਲੋਕ ਨਾਇਕ ਜੈਪ੍ਰਕਾਸ਼ (ਐੱਲਐੱਨਜੇਪੀ) ਹਸਪਤਾਲ ਵਿਚ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਦਾ ਹਾਲ-ਚਾਲ ਪੁੱਛਣ ਲਈ ਮੁਲਾਕਾਤ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਤੋਂ ਕੇਂਦਰ ਵਿੱਚ ਭਾਜਪਾ ਸੱਤਾ ਵਿੱਚ ਆਈ ਹੈ, ਮੁੱਖ ਮੰਤਰੀਆਂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਸ੍ਰੀ ਯਾਦਵ ਨੇ ਆਮ ਆਦਮੀ ਪਾਰਟੀ (ਆਪ) ਅਤੇ ਦਿੱਲੀ ਸਰਕਾਰ ਵਿੱਚ ਜਲ ਮੰਤਰੀ ਆਤਿਸ਼ੀ ਦੀ ਸਿਹਤ ਬਾਰੇ ਜਾਣਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕੀਤੀ।