ਗੁਹਾਟੀ-ਅਡਾਨੀ ਸਮੂਹ ਦੇ ਮੁਖੀ ਗੌਤਮ ਅਡਾਨੀ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਸਮੂਹ ਆਸਾਮ ਵਿੱਚ ਵੱਖ-ਵੱਖ ਖੇਤਰਾਂ ਵਿੱਚ 50,000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ। ਇੱਥੇ ਐਡਵਾਂਟੇਜ ਅਸਾਮ ਸੰਮੇਲਨ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਅਤੇ ਉੱਤਰ-ਪੂਰਬੀ ਖੇਤਰ ਦੇ ਵਿਕਾਸ ਲਈ ਭਵਿੱਖ ਵਿੱਚ ਹੋਰ ਨਿਵੇਸ਼ ਕਰਨ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ, “ਅਸੀਂ ਅਸਾਮ ਦੀ ਤਰੱਕੀ ਦੀ ਕਹਾਣੀ ਦਾ ਹਿੱਸਾ ਬਣਨ ਲਈ ਉਤਸ਼ਾਹਤ ਹਾਂ। ਅਸੀਂ ਅਸਾਮ ਵਿੱਚ 50,000 ਕਰੋੜ ਰੁਪਏ ਦਾ ਨਿਵੇਸ਼ ਕਰਾਂਗੇ। ਇਹ ਨਿਵੇਸ਼ ਹਵਾਈ ਅੱਡਿਆਂ ਦੇ ਵਿਕਾਸ, ਐਰੋਸਿਟੀ, ਸਿਟੀ ਗੈਸ ਡਿਸਟ੍ਰੀਬਿਊਸ਼ਨ ਨੈੱਟਵਰਕ, ਪਾਵਰ ਟਰਾਂਸਮਿਸ਼ਨ, ਸੀਮਿੰਟ ਅਤੇ ਸੜਕ ਨਿਰਮਾਣ ਵਰਗੇ ਖੇਤਰਾਂ ਵਿੱਚ ਫੈਲੇਗਾ।’’