ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੋਮਵਾਰ ਨੂੰ ਲੋਕ ਸਭਾ ’ਚ ਵਿੱਤ ਸਾਲ 2021-22 ਦਾ ਆਮ ਬਜਟ ਪੇਸ਼ ਕੀਤਾ। ਬਜਟ ਪੇਸ਼ ਕਰਨ ਤੋਂ ਬਾਅਦ ਵਿੱਤ ਮੰਤਰੀ ਨੇ ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਤੇ ਮੰਤਰਾਲੇ ਦੇ ਹੋਰ ਅਧਿਕਾਰੀਆਂ ਦੇ ਨਾਲ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਿਤ ਕੀਤਾ। ਨਿਰਮਲਾ ਸੀਤਾਰਮਨ ਨੇ ਬਜਟ ਵਿਚ ਸਰਕਾਰ ਦੁਆਰਾ ਕੀਤੇ ਗਏ ਐਲਾਨ ’ਤੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੱਤਾ। ਇਸ ਦੌਰਾਨ ਇਕ ਵਾਕਿਆ ਹੋਇਆ ਕਿ ਉਥੇ ਮੌਜੂਦ ਸਾਰੇ ਲੋਕ ਹੱਸਣ ਲੱਗੇ।
ਪ੍ਰੈੱਸ ਕਾਨਫਰੰਸ ’ਚ ਮੌਜੂਦ ਸਾਰੇ ਪੱਤਰਕਾਰ ਬਜਟ ਨੂੰ ਲੈ ਕੇ ਵਿੱਤ ਮੰਤਰੀ ਤੋਂ ਸਵਾਲ ਪੁੱਛ ਰਹੇ ਸੀ। ਤਾਂ ਇਕ ਮਹਿਲਾ ਪੱਤਰਕਾਰ ਨੇ ਉਸ ਨੂੰ ਸਵਾਲ ਕੀਤਾ, ਜਦ ਉਹ ਦੂਸਰਾ ਸਵਾਲ ਪੁੱਛਣ ਜਾ ਰਹੀ ਸੀ ਤਕ ਇਕ ਅਧਿਕਾਰੀ ਨੇ ਮਹਿਲਾ ਪੱਤਰਕਾਰ ਨੂੰ ਸਵਾਲ ਪੁੱਛਣ ਤੋਂ ਰੋਕ ਦਿੱਤਾ। ਉਸ ਤੋਂ ਬਾਅਦ ਵਿੱਤ ਮੰਤਰੀ ਨੇ ਕਿਹਾ ਕਿ ਤੁਸੀਂ ਸਿਰਫ਼ ਮਹਿਲਾ ਪੱਤਰਕਾਰ ਨੂੰ ਹੀ 2 ਸਵਾਲ ਪੁੱਛਣ ਤੋਂ ਕਿਉਂ ਰੋਕਿਆ। ਤੁਹਾਨੂੰ ਪੁਰਸ਼ਾਂ ਨੂੰ ਵੀ ਰੋਕਣਾ ਚਾਹੀਦਾ ਸੀ। ਵਿੱਤ ਮੰਤਰੀ ਦਾ ਜਵਾਬ ਸੁਣ ਕੇ ਸਾਰੇ ਲੋਕ ਹੱਸਣ ਲੱਗੇ।