42.64 F
New York, US
February 4, 2025
PreetNama
ਖਾਸ-ਖਬਰਾਂ/Important News

ਅਫਗਾਨਿਸਤਾਨ ‘ਚ ਰਾਸ਼ਟਰਪਤੀ ਦੀ ਚੋਣ ਰੈਲੀ ਦੌਰਾਨ ਧਮਾਕਾ

ਕਾਬੁਲ: ਮੰਗਲਵਾਰ ਨੂੰ ਅਫਗਾਨਿਸਤਾਨ ਵਿੱਚ ਰਾਸ਼ਟਰਪਤੀ ਅਸ਼ਰਫ ਗਨੀ ਦੀ ਰੈਲੀ ਦੌਰਾਨ ਬੰਬ ਧਮਾਕਾ ਹੋਇਆ ਹੈ । ਇਸ ਧਮਾਕੇ ਵਿੱਚ 24 ਲੋਕਾਂ ਦੀ ਮੌਤ ਹੋ ਗਈ, ਜਦਕਿ 31 ਲੋਕ ਜ਼ਖਮੀ ਹੋ ਗਏ ਹਨ । ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ । ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਰਾਸ਼ਟਰਪਤੀ ਦੀ ਰੈਲੀ ਵਿੱਚ ਸ਼ਾਮਿਲ ਇਕ ਪੁਲਿਸ ਦੀ ਗੱਡੀ ਨੇੜੇ ਹੋਇਆ ਹੈ । ਇਹ ਘਟਨਾ ਅਫਗਾਨਿਸਤਾਨ ਦੇ ਉੱਤਰੀ ਪਰਵਾਨ ਸੂਬੇ ਵਿੱਚ ਵਾਪਰੀ ।

ਇਸ ਸਬੰਧੀ ਜਾਣਕਰੀ ਦਿੰਦਿਆਂ ਰਾਸ਼ਟਰਪਤੀ ਚੋਣ ਮੁਹਿੰਮ ਦੇ ਬੁਲਾਰੇ ਹਾਮਿਦ ਅਜ਼ੀਜ਼ ਨੇ ਦੱਸਿਆ ਕਿ ਇਸ ਘਟਨਾ ਸਮੇਂ ਰਾਸ਼ਟਰਪਤੀ ਅਸ਼ਰਫ ਗਨੀ ਮੌਕੇ ‘ਤੇ ਮੌਜੂਦ ਸਨ, ਪਰ ਉਹ ਪੂਰੀ ਤਰ੍ਹਾਂ ਸੁਰੱਖਿਅਤ ਹਨ । ਫਿਲਹਾਲ ਇਸ ਹਮਲੇ ਬਾਰੇ ਹਾਲੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ ਹੈ । ਇਸ ਮਾਮਲੇ ਵਿੱਚ ਗ੍ਰਹਿ ਮੰਤਰਾਲੇ ਦੇ ਬੁਲਾਰੇ ਨਸਰਤ ਰਹੀਮੀ ਨੇ ਦੱਸਿਆ ਕਿ ਹਮਲਾਵਰ ਮੋਟਰਸਾਈਕਲ ‘ਤੇ ਆਏ ਸਨ ।ਇਸ ਤੋਂ ਇਲਾਵਾ ਪਰਵਾਨ ਹਸਪਤਾਲ ਦੇ ਡਾਕਟਰ ਅਬਦੁਲ ਕਾਸਿਮ ਸੰਗਿਨ ਨੇ ਕਿਹਾ ਕਿ ਜ਼ਖਮੀਆਂ ਵਿੱਚ ਜ਼ਿਆਦਾਤਰ ਬੱਚੇ ਅਤੇ ਔਰਤਾਂ ਹੋ ਸਕਦੀਆਂ ਹਨ । ਇਸ ਮਾਮਲੇ ਵਿੱਚ ਇੱਕ ਸਥਾਨਕ ਹਸਪਤਾਲ ਦੇ ਡਾਕਟਰਾਂ ਨੇ ਵੀ ਜਾਣਕਾਰੀ ਦਿੱਤੀ ਕਿ ਜ਼ਖਮੀਆਂ ਅਤੇ ਮ੍ਰਿਤਕਾਂ ਦੀ ਗਿਣਤੀ ਹੋਰ ਵੀ ਵੱਧ ਸਕਦੀ ਹੈ । ਫਿਲਹਾਲ ਇਸ ਘਟਨਾ ਵਾਲੀ ਥਾਂ ‘ਤੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ।ਇਸ ਮਾਮਲੇ ਵਿੱਚ ਸੂਬਾ ਸਰਕਾਰ ਦੀ ਬੁਲਾਰੀ ਵਾਹਿਦਾ ਸ਼ਾਹਕਰ ਨੇ ਦੱਸਿਆ ਕਿ ਇਹ ਧਮਾਕਾ ਰਾਸ਼ਟਰਪਤੀ ਦੀ ਰੈਲੀ ਦੌਰਾਨ ਹੋਇਆ । ਉਨ੍ਹਾਂ ਦੱਸਿਆ ਕਿ ਜਦੋਂ ਰੈਲੀ ਸਥਾਨਕ ਗੇਟ ‘ਤੇ ਪਹੁੰਚੀ ਤਾਂ ਅਚਾਨਕ ਹੋਏ ਬੰਬ ਧਮਾਕੇ ਨਾਲ ਹਲਚਲ ਮਚ ਗਈ ।

Related posts

Hong Kong : ਰਾਸ਼ਟਰੀ ਸੁਰੱਖਿਆ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਹਾਂਗਕਾਂਗ ਦੇ ਲੋਕਾਂ ਨੇ ਪਹਿਲੀ ਵਾਰ ਕੀਤਾ ਵਿਰੋਧ ਪ੍ਰਦਰਸ਼ਨ

On Punjab

ਤਬਾਹੀ ਹੀ ਤਬਾਹੀ: 2750 ਟਨ ਅਮੋਨੀਅਮ ਨਾਈਟ੍ਰੇਟ ਦਾ ਧਮਾਕਾ, 250 ਕਿਲੋਮੀਟਰ ਤੱਕ ਹਿੱਲੀ ਧਰਤੀ

On Punjab

ਸ਼ੰਭੂ ਮੋਰਚੇ ’ਤੇ ਕਿਸਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਕੀਤੀ ਖ਼ੁਦਕੁਸ਼ੀ

On Punjab