ਅਫਗਾਨਿਸਤਾਨ ਅਤੇ ਤਾਜਿਕਸਤਾਨ ਦੀ ਧਰਤੀ ਭੂਚਾਲ ਦੇ ਝਟਕਿਆਂ ਨਾਲ ਕੰਬ ਗਈ। ਅਫਗਾਨਿਸਤਾਨ ‘ਚ ਭੂਚਾਲ ਦੇ ਝਟਕਿਆਂ ਨਾਲ ਲੋਕ ਹੈਰਾਨ ਰਹਿ ਗਏ। ਇੱਥੇ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.1 ਮਾਪੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ, ਮੰਗਲਵਾਰ (28 ਫਰਵਰੀ) ਨੂੰ ਅਫਗਾਨਿਸਤਾਨ ਵਿੱਚ 4.1 ਤੀਬਰਤਾ ਦਾ ਭੂਚਾਲ ਆਇਆ। ਇਸ ਦੇ ਨਾਲ ਹੀ ਤਜ਼ਾਕਿਸਤਾਨ ‘ਚ 4.3 ਦੀ ਤੀਬਰਤਾ ਨਾਲ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਫਿਲਹਾਲ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।