: ਅਮਰੀਕਾ ਦੇ ਕੋਲੋਰਾਡੋ ‘ਚ ਹੋਈ ਗੋਲ਼ੀਬਾਰੀ ‘ਚ ਇਕ ਪੁਲਿਸ ਅਧਿਕਾਰੀ ਸਮੇਤ 10 ਲੋਕ ਮਾਰੇ ਗਏ ਹਨ। ਪੁਲਿਸ ਮੁਤਾਬਿਕ ਘਟਨਾ ਬੋਲਡਰ ਦੀ ਇਕ ਸੁਪਰਮਾਰਕੀਟ ‘ਚ ਹੋਈ ਹੈ। ਤਾਜ਼ਾ ਜਾਣਕਾਰੀ ਅਨੁਸਾਰ ਸ਼ੱਕੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਫਿਲਹਾਲ ਉਹ ਜ਼ਖ਼ਮੀ ਹੈ ਤੇ ਹਸਪਤਾਲ ‘ਚ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਹੁਣ ਇਸ ਗੱਲ ਦੀ ਜਾਂਚ ਵਿਚ ਜੁਟੀ ਹੈ ਕਿ ਇਸ ਗੋਲੀਬਾਰੀ ਦੇ ਪਿੱਛੇ ਦਾ ਮਕਸਦ ਕੀ ਸੀ।
ਬੋਲਡਰ ਪੁਲਿਸ ਵਿਭਾਗ ਦੇ ਕਮਾਂਡਰ ਕੇਰੀ ਯਾਮਾਗੁਚੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਧਿਕਾਰੀਆਂ ਨੇ ਘਟਨਾ ਵਾਲੀ ਥਾਂ ‘ਤੇ ਜਾਂਚ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਕਿ ਫਿਲਹਾਲ ਗੋਲੀਬਾਰੀ ‘ਚ ਕਿੰਨੇ ਲੋਕ ਮਾਰੇ ਗਏ ਹਨ। ਬੋਲਡਰ ਕਾਉਂਡੀ ਦੇ ਜ਼ਿਲ੍ਹਾ ਅਟਾਰਨੀ ਮਾਈਕਲ ਡੋਗਰਟੀ ਨੇ ਕਿਹਾ ਕਿ ਮ੍ਰਿਤਕਾਂ ਦੀ ਗਿਣਤੀ ਬਾਅਦ ਵਿਚ ਜਨਤਕ ਕੀਤੀ ਜਾਵੇਗੀ।
ਬੋਲਡਰ ਪੁਲਿਸ ਵਿਭਾਗ ਨੇ ਟਵਿਟ ਕੀਤਾ, ‘ਸਾਡੇ ਕੋਲ ਕਈ ਪੀੜਤ ਹਨ ਜਿਨ੍ਹਾਂ ਨੇ ਆਪਣੀ ਜਾਨ ਗੁਆਈ। ਪੀੜਤਾਂ ਵਿਚੋਂ ਇਕ ਬੋਲਡਰ ਪੁਲਿਸ ਅਧਿਕਾਰੀ ਹੈ। ਮੀਡੀਆ ਨੂੰ ਪਰਿਵਾਰਾਂ ਦੀ ਗੋਪਨੀਅਤਾ ਦਾ ਸਨਮਾਨ ਕਰਨ ਲਈ ਕਿਹਾ ਗਿਆ ਹੈ। ਜਾਂਚ ਚੱਲ ਰਹੀ ਹੈ। ਪਰਿਵਾਰਾਂ ਨੂੰ ਸੂਚਿਤ ਕੀਤੇ ਜਾਣ ਤਕ ਪੀੜਤਾਂ ਬਾਰੇ ਕੋਈ ਗਿਣਤੀ ਜਾਰੀ ਨਹੀਂ ਕੀਤੀ ਜਾਵੇਗੀ।’
ਵ੍ਹਾਈਟ ਹਾਊਸ ਦੇ ਬੁਲਾਰੇ ਜੇਕ ਸਾਕੀ ਨੇ ਦੱਸਿਆ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੂੰ ਬੋਲਡਰ ਸੁਪਰਮਾਰਕੀਟ ਦੀ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਤੇ ਅਧਿਕਾਰੀ ਉਨ੍ਹਾਂ ਨੂੰ ਪਲ-ਪਲ ਦੀ ਖਬਰ ਦੇ ਰਹੇ ਹਨ। ਦੱਸ ਦੇਈਏ ਕਿ ਪਿਛਲੇ ਹਫ਼ਤੇ ਜਾਰਜੀਆ ਦੇ ਅਟਲਾਂਟਾ ‘ਚ ਮਸਾਜ ਪਾਰਲਰ ‘ਚ ਇਕ ਬੰਦੂਕਧਾਰੀ ਨੇ 8 ਲੋਕਾਂ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।