US corona death toll: ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਦਾ ਖ਼ਤਰਾ ਲਗਾਤਾਰ ਵਧਦਾ ਜਾ ਰਿਹਾ ਹੈ । ਪੂਰੀ ਦੁਨੀਆ ਵਿੱਚ ਇੱਕ ਵਾਇਰਸ ਨਾਲ 14 ਲੱਖ ਲੋਕ ਪੀੜਤ ਹੋ ਚੁੱਕੇ ਹਨ, ਜਦਕਿ ਤਿੰਨ ਲੱਖ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ । ਉੱਥੇ ਹੀ ਅਮਰੀਕਾ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਤਬਾਹੀ ਮਚਾ ਰਿਹਾ ਹੈ । ਅਮਰੀਕਾ ਵਿੱਚ ਇਸ ਵਾਇਰਸ ਨਾਲ ਪਿਛਲੇ 24 ਘੰਟਿਆਂ ਵਿੱਚ ਲਗਭਗ 2,000 ਵਿਅਕਤੀਆਂ ਦੀ ਮੌਤ ਹੋਈ ਹੈ । ਇਸ ਸਬੰਧੀ ਜੌਨ ਹੌਪਕਿਨਜ਼ ਯੂਨੀਵਰਸਿਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੀਕਾ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਕਾਰਨ 12,786 ਲੋਕਾਂ ਦੀ ਜਾ ਚੁੱਕੀ ਹੈ, ਜਦਕਿ 3.95 ਲੱਖ ਤੋਂ ਵੱਧ ਵਿਅਕਤੀ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ ।
ਜੌਨ ਹੌਪਕਿਨਜ਼ ਯੂਨੀਵਰਸਿਟੀ ਦੇ ਅੰਕੜਿਆਂ ਅਨੁਸਾਰ ਕੋਰੋਨਾ ਵਾਇਰਸ ਦੀ ਸ਼ੁਰੂਆਤ ਤੋਂ ਹੀ ਅਮਰੀਕਾ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੋਰਨਾਂ ਦੇਸ਼ਾਂ ਦੇ ਮੁਕਾਬਲੇ ਜ਼ਿਆਦਾ ਹੈ । ਮੌਤਾਂ ਦੇ ਮਾਮਲੇ ਵਿੱਚ ਅਮਰੀਕਾ ਦੁਨੀਆ ਵਿੱਚ ਤੀਜੇ ਸਥਾਨ ’ਤੇ ਹੈ । ਅਮਰੀਕਾ ਵਿੱਚ ਇਸ ਵਾਇਰਸ ਦਾ ਸਭ ਤੋਂ ਜ਼ਿਆਦਾ ਪ੍ਰਭਾਵ ਨਿਊ ਯਾਰਕ ਵਿੱਚ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਨਿਊ ਯਾਰਕ ਇਸ ਵਾਇਰਸ ਦਾ ਨਵਾਂ ਕੇਂਦਰ ਬਣ ਗਿਆ ਹੈ. ਨਿਊ ਯਾਰਕ ਵਿੱਚ ਮਰਨ ਵਾਲਿਆਂ ਦੀ ਗਿਣਤੀ 5,000 ਦੇ ਨੇੜੇ ਪਹੁੰਚ ਗਈ ਹੈ ।
ਇਸ ਸਬੰਧੀ ਵ੍ਹਾਈਟ ਹਾਊਸ ਟਾਸਕ ਫ਼ੋਰਸ ਦੇ ਮੈਂਬਰਾਂ ਨੇ ਦੱਸਿਆ ਕਿ ਨਵੇਂ ਅੰਕੜਿਆਂ ਦੇ ਆਧਾਰ ’ਤੇ ਇਸ ਵਾਇਰਸ ਤੋਂ ਹੁਣ ਇੱਕ ਲੱਖ ਤੋਂ ਘੱਟ ਮੌਤਾਂ ਦਾ ਖ਼ਦਸ਼ਾ ਹੈ । ਇਸ ਤੋਂ ਪਹਿਲਾਂ ਦੇ 2 ਤੋਂ ਢਾਈ ਲੱਖ ਮੌਤਾਂ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਸੀ ।