United States Coronavirus: ਅਮਰੀਕਾ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਪੂਰੀ ਤਬਾਹੀ ਮਚਾ ਰਿਹਾ ਹੈ । ਅਮਰੀਕਾ ਵਿੱਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਕਾਰਨ ਹੁਣ ਤੱਕ 16,000 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 4.6 ਲੱਖ ਤੋਂ ਜ਼ਿਆਦਾ ਲੋਕ ਇਨਫੈਕਟਿਡ ਹਨ । ਇਸ ਇਨਫੈਕਸ਼ਨ ਦੇ ਕਾਰਨ ਅਮਰੀਕੀ ਅਰਥਵਿਵਸਥਾ ਤੇ ਬਹੁਤ ਬੁਰਾ ਅਸਰ ਪਿਆ ਹੈ । ਇਸ ਵਾਇਰਸ ਕਾਰਨ ਇੱਥੇ ਰੋਜ਼ਾਨਾ ਇੱਕ ਤੋਂ ਦੋ ਹਜ਼ਾਰ ਲੋਕਾਂ ਦੀ ਮੌਤ ਹੋ ਰਹੀ ਹੈ । ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਇੱਥੇ 1783 ਲੋਕਾਂ ਦੀ ਮੌਤ ਹੋ ਚੁੱਕੀ ਹੈ ।
ਇਸ ਇਨਫੈਕਸ਼ਨ ਦੇ ਕਾਰਨ ਅਮਰੀਕੀ ਅਰਥਵਿਵਸਥਾ ‘ਤੇ ਬਹੁਤ ਬੁਰਾ ਅਸਰ ਪਿਆ ਹੈ । ਕੋਰੋਨਾ ਦੇ ਚੱਲਦਿਆਂ ਸਿਰਫ 3 ਹਫਤਿਆਂ ਵਿੱਚ 1 ਕਰੋੜ 60 ਲੱਖ ਲੋਕ ਬੇਰਜ਼ੋਗਾਰ ਹੋ ਗਏ ਹਨ । ਅਮਰੀਕਾ ਵਿੱਚ ਇਸ ਵਾਇਰਸ ਦਾ ਸਭ ਤੋਂ ਵੱਧ ਅਸਰ ਨਿਊਯਾਰਕ ਵਿੱਚ ਦੇਖਣ ਨੂੰ ਮਿਲ ਰਿਹਾ ਹੈ, ਜਿੱਥੇ 9,000 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 2,20,000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ । ਜੋਨਸ ਹੌਪਕਿਨਜ਼ ਯੂਨੀਵਰਸਿਟੀ ਦੇ ਅੰਕੜਿਆਂ ਅਨੁਸਾਰ ਅਮਰੀਕਾ ਵਿੱਚ ਹੁਣ ਤੱਕ 4,68,566 ਲੋਕ ਕੋਰੋਨਾ ਨਾਲ ਪੀੜਤ ਪਾਏ ਗਏ ਹਨ । ਜਿਨ੍ਹਾਂ ਵਿੱਚੋਂ ਇਸ ਵਾਇਰਸ ਕਾਰਨ 16,691 ਲੋਕਾਂ ਦੀ ਮੌਤ ਹੋ ਚੁੱਕੀ ਹੈ ।
ਉੱਥੇ ਹੀ ਜੇਕਰ ਇੱਥੇ ਪੂਰੀ ਦੁਨੀਆ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ 16 ਲੱਖ ਤੋਂ ਵੱਧ ਲੋਕ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆ ਚੁੱਕੇ ਹਨ । ਇਨ੍ਹਾਂ ਵਿੱਚੋਂ 95 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ । ਇਸ ਵਾਇਰਸ ਦੇ ਚੱਲਦਿਆਂ ਅਮਰੀਕਾ ਵਿੱਚ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੇ ਆਦੇਸ਼ ਦਿੱਤੇ ਗਏ ਹਨ । ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਲੱਗਭਗ ਸਾਰੇ 50 ਰਾਜਾਂ ਵਿੱਚ ਐਮਰਜੈਂਸੀ ਦਾ ਐਲਾਨ ਕੀਤਾ ਹੈ ।
ਦੱਸ ਦੇਈਏ ਕਿ ਨਿਊਯਾਰਕ ਵਿੱਚ ਕੋਵਿਡ-19 ਦਾ ਪਹਿਲਾ ਮਾਮਲਾ 1 ਮਾਰਚ ਨੂੰ ਸਾਹਮਣੇ ਆਇਆ ਸੀ, ਪਰ ਇਹ ਫ਼ਰਵਰੀ ਦੇ ਮੱਧ ਵਿੱਚ ਸੂਬੇ ਵਿੱਚ ਫੈਲਣਾ ਸ਼ੁਰੂ ਹੋ ਗਿਆ ਸੀ । ਇਸ ਮਾਮਲੇ ਵਿੱਚ ਨਿਊਯਾਰਕ ਦੇ ਗਵਰਨਰ ਐਂਡਰਿਊ ਕੁਮੋ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਹੈ ਕਿ ਕੋਵਿਡ-19 ਸ਼ਹਿਰ ਵਿੱਚ ਆਪਣੇ ਸਿਖਰ ‘ਤੇ ਪਹੁੰਚ ਗਿਆ ਪ੍ਰਤੀਤ ਹੁੰਦਾ ਹੈ ਕਿਉਂਕਿ ਸ਼ਹਿਰ ਦੇ ਹਸਪਤਾਲਾਂ ਵਿਚ ਨਵੇਂ ਮਰੀਜ਼ਾਂ ਦੀ ਗਿਣਤੀ ਘੱਟ ਹੋਣੀ ਸ਼ੁਰੂ ਹੋ ਗਈ ਹੈ । ਉੱਥੇ ਹੀ ਦੂਜੇ ਪਾਸੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਦੇਸ਼ ਵਿੱਚ ਫਿਲਹਾਲ ਕੋਰੋਨਾ ਵਾਇਰਸ ਦੀਆਂ 10 ਦਵਾਈਆਂ ਦਾ ਕਲੀਨਿਕਲ ਪ੍ਰੀਖਣ ਚੱਲ ਰਿਹਾ ਹੈ । ਇਹ ਪ੍ਰੀਖਣ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਦੇ ਇਲਾਜ ਸਬੰਧੀ ਹੱਲ ਲੱਭਣ ਦੀਆਂ ਬੇਮਿਸਾਲ ਕੋਸ਼ਿਸ਼ਾਂ ਅਧੀਨ ਕੀਤਾ ਜਾ ਰਿਹਾ ਹੈ ।
3333333333333333333333333