US sees 1738 coronavirus deaths: ਵਾਸ਼ਿੰਗਟਨ: ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ । ਕੋਰੋਨਾ ਵਾਇਰਸ ਮਹਾਂਮਾਰੀ ਦੁਨੀਆ ਦੇ 210 ਦੇਸ਼ਾਂ ਵਿੱਚ ਫੈਲ ਗਈ ਹੈ । ਜਿਸ ਕਾਰਨ ਇਹ ਵਾਇਰਸ ਨਾਲ ਹੁਣ ਤੱਕ 1 ਲੱਖ 84 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 26 ਲੱਖ 37 ਹਜ਼ਾਰ ਤੋਂ ਵਧੇਰੇ ਲੋਕ ਪੀੜਤ ਹਨ ਤੇ 7 ਲੱਖ ਲੋਕ ਇਸ ਬਿਮਾਰੀ ਤੋਂ ਠੀਕ ਵੀ ਹੋਏ ਹਨ । ਦੁਨੀਆ ਭਰ ਵਿੱਚ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਅਮਰੀਕਾ ਹੈ । ਜਿੱਥੇ ਬੀਤੇ 24 ਘੰਟਿਆਂ ਵਿੱਚ 1738 ਲੋਕਾਂ ਦੀ ਮੌਤ ਹੋਈ ਹੈ, ਜੋ ਮੰਗਲਵਾਰ ਦੀ ਤੁਲਨਾ ਵਿਚ ਕਾਫੀ ਘੱਟ ਹੈ । ਇਹ ਜਾਣਕਾਰੀ ਹਾਪਕਿਨਜ਼ ਯੂਨੀਵਰਸਿਟੀ ਨੇ ਦਿੱਤੀ ਹੈ । ਦੱਸ ਦਈਏ ਕਿ ਇੱਕ ਦਿਨ ਪਹਿਲਾਂ ਅਮਰੀਕਾ ਵਿੱਚ ਕੋਰੋਨਾ ਵਾਇਰਸ ਨਾਲ ਮੌਤ ਦਾ ਅੰਕੜਾ 2700 ਪਾਰ ਕਰ ਗਿਆ ਸੀ
ਵਰਲਡ ਮੀਟਰਜ਼ ਦੇ ਅੰਕੜਿਆਂ ਅਨੁਸਾਰ ਹੁਣ ਤੱਕ ਅਮਰੀਕਾ ਵਿੱਚ ਮਹਾਂਮਾਰੀ ਦੇ 8.50 ਲੱਖ ਕੋਰੋਨਾ ਮਾਮਲੇ ਸਾਹਮਣੇ ਆਏ ਹਨ, ਜਦਕਿ ਕੁੱਲ 47,663 ਲੋਕਾਂ ਦੀ ਮੌਤ ਹੋ ਚੁੱਕੀ ਹੈ । ਮੌਤ ਦੇ ਮਾਮਲੇ ਵਿੱਚ ਇਟਲੀ ਅਮਰੀਕਾ ਤੋਂ ਬਾਅਦ ਸਭ ਤੋਂ ਗੰਭੀਰ ਪ੍ਰਭਾਵਿਤ ਯੂਰਪੀਅਨ ਦੇਸ਼ ਹੈ । ਇਟਲੀ ਵਿੱਚ ਹੁਣ ਤੱਕ 25,085 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ 187,327 ਲੋਕ ਪੀੜਤ ਹੋਏ ਹਨ ।
ਦੱਸ ਦੇਈਏ ਕਿ ਵਿਸ਼ਵ ਭਰ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 184,000 ਨੂੰ ਪਾਰ ਕਰ ਗਈ ਹੈ । ਵੀਰਵਾਰ ਦੀ ਸਵੇਰ ਤਕ ਕੁੱਲ 184,204 ਲੋਕਾਂ ਦੀ ਬਿਮਾਰੀ ਨਾਲ ਮੌਤ ਹੋ ਗਈ ਹੈ, ਜਦਕਿ ਵਿਸ਼ਵ ਪੱਧਰ ‘ਤੇ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ 2,637,414 ਹੋ ਗਈ ਹੈ । ਫਰਾਂਸ, ਜਰਮਨੀ ਅਤੇ ਬ੍ਰਿਟੇਨ ‘ਚ ਇਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 1 ਲੱਖ ਨੂੰ ਪਾਰ ਕਰ ਗਈ ਹੈ ।