ਅਮਰੀਕਾ ਦੇ ਨਿਊਜਰਸੀ ‘ਚ ਸੜਕ ਹਾਦਸੇ ਦੌਰਾਨ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਨੌਜਵਾਨ ਦੀ ਮੌਤ ਕਾਰ ਦੀ ਟੱਕਰ ਕਾਰਨ ਹੋਈ ਹੈ। ਨੌਜਵਾਨ ਮ੍ਰਿਤਕ ਹਰਜਿੰਦਰ ਸਿੰਘ ਜਿੰਦ ਕਪੂਰਥਲਾ ਦੇ ਪਿੰਡ ਸੈਂਤਪੁਰ ਦਾ ਰਹਿਣ ਵਾਲਾ ਸੀ। ਨੌਜਵਾਨ ਮ੍ਰਿਤਕ ਦੀ ਮਾਤਾ ਚਰਨਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਤਕਰੀਬਨ 3 ਸਾਲ ਪਹਿਲਾਂ ਅਮਰੀਕਾ ਗਿਆ ਸੀ। ਉਸ ਨੂੰ ਬਾਹਰ ਭੇਜਣ ਲਈ 28 ਲੱਖ ਰੁਪਏ ਦਾ ਖਰਚਾ ਆਇਆ ਸੀ। ਉਨ੍ਹਾਂ ਨੇ ਦੱਸਿਆ ਕਿ ਹਰਜਿੰਦਰ ਆਪਣੇ ਪਿਤਾ ਕਰਮ ਸਿੰਘ ਅਤੇ ਭਰਾ ਨਾਲ ਨਿਊਜਰਸੀ ਵਿੱਚ ਰਹਿੰਦਾ ਸੀ।
ਸੂਤਰਾਂ ਮੁਤਾਬਕ ਹਰਜਿੰਦਰ ਕੰਮ ਤੋਂ ਵਾਪਸ ਆ ਰਿਹਾ ਸੀ। ਜਦੋਂ ਉਹ ਸੜਕ ਪਾਰ ਕਰ ਰਿਹਾ ਸੀ, ਤਾਂ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਉਸ ਦੇ ਸਿਰ ‘ਤੇ ਗੰਭੀਰ ਸੱਟ ਲੱਗ ਗਈ। ਉਸਨੂੰ ਹਸਪਤਾਲ ਲਿਜਾਉਂਦਿਆਂ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ। ਪੁਲਿਸ ਨੇ ਕਾਰ ਚਾਲਕ ਨੂੰ ਮੌਕੇ ‘ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਇੱਕ ਧੀ ਅਤੇ 3 ਪੁੱਤਰ ਹਨ। ਹਰਜਿੰਦਰ ਬੀ.ਏ. ਦੀ ਪੜ੍ਹਾਈ ਕਰਨ ਮਗਰੋਂ ਕਰਜ਼ਾ ਚੁੱਕ ਕੇ ਵਿਦੇਸ਼ ਗਿਆ ਸੀ ਅਤੇ ਹਾਲੇ ਪੱਕਾ ਵੀ ਨਹੀਂ ਹੋਇਆ ਸੀ।