39.04 F
New York, US
November 22, 2024
PreetNama
ਖਾਸ-ਖਬਰਾਂ/Important News

ਅਮਰੀਕਾ ਦੀ ਵੱਡੀ ਕਾਰਵਾਈ, ਚੀਨ ਦੀਆਂ 11 ਕੰਪਨੀਆਂ ‘ਤੇ ਪਾਬੰਦੀ

ਵਾਸ਼ਿੰਗਟਨ: ਅਮਰੀਕਾ ਨੇ 11 ਚੀਨੀ ਕੰਪਨੀਆਂ ‘ਤੇ ਵਪਾਰ ਪਾਬੰਦੀਆਂ ਲਾਈਆਂ ਹਨ। ਚੀਨ ਵਿੱਚ ਮੁਸਲਮਾਨ ਆਬਾਦੀ ਵਾਲੇ ਸ਼ਿਨਜਿਆਂਗ ਖੇਤਰ ‘ਚ ਇਨ੍ਹਾਂ ਕੰਪਨੀਆਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿੱਚ ਸ਼ਾਮਲ ਹੋਣ ਦੀਆਂ ਸ਼ਿਕਾਇਤਾਂ ਹਨ। ਚੀਨ ਦੀ ਸੱਤਾਧਾਰੀ ਕਮਿਊਨਿਸਟ ਪਾਰਟੀ ‘ਤੇ ਇਸ ਖੇਤਰ ਵਿੱਚ ਮੁਸਲਿਮ ਘੱਟ ਗਿਣਤੀਆਂ ਨਾਲ ਬਦਸਲੂਕੀ ਕਰਨ, ਮਜ਼ਦੂਰਾਂ ਨੂੰ ਬੰਧਕ ਬਣਾਉਣ ਤੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਹਿਰਾਸਤ ਵਿੱਚ ਲੈਣ ਦੇ ਦੋਸ਼ ਲਾਏ ਗਏ ਹਨ।

ਅਮਰੀਕਾ ਦੀ ਡੋਨਾਲਡ ਟਰੰਪ ਸਰਕਾਰ ਨੇ ਵੀ ਇਨ੍ਹਾਂ ਦੋਸ਼ਾਂ ਕਾਰਨ ਚਾਰ ਚੀਨੀ ਅਧਿਕਾਰੀਆਂ ‘ਤੇ ਪਾਬੰਦੀਆਂ ਲਾਈਆਂ ਹਨ। ਇਸ ਦੇ ਨਾਲ ਹੀ ਜਵਾਬੀ ਕਾਰਵਾਈ ‘ਚ ਬੀਜਿੰਗ ਨੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਦੇ ਰਿਕਾਰਡ ਦਾ ਵਿਰੋਧ ਕਰਨ ਵਾਲੇ ਚਾਰ ਯੂਐਸ ਸੈਨੇਟਰਾਂ ਨੂੰ ਜੁਰਮਾਨਾ ਦੇਣ ਦਾ ਐਲਾਨ ਕੀਤਾ ਹੈ।

ਇਸ ਬਾਰੇ ਅਮਰੀਕੀ ਵਣਜ ਵਿਭਾਗ ਨੇ ਕਿਹਾ ਕਿ ਇਨ੍ਹਾਂ 11 ਕੰਪਨੀਆਂ ਦੀ ਪਾਬੰਦੀ ਲੱਗਣ ਕਾਰਨ ਅਮਰੀਕੀ ਵਸਤੂਆਂ ਤੇ ਤਕਨਾਲੋਜੀ ਤਕ ਸੀਮਤ ਪਹੁੰਚ ਹੋਵੇਗੀ। ਹਾਲਾਂਕਿ ਵਿਭਾਗ ਨੇ ਇਸ ਬਾਰੇ ਜਾਣਕਾਰੀ ਨਹੀਂ ਦਿੱਤੀ ਕਿ ਕਿਹੜੀਆਂ ਚੀਜ਼ਾਂ ਪ੍ਰਭਾਵਿਤ ਹੋਣਗੀਆਂ।

Related posts

Akal Takht pronounces Sukhbir Singh Badal tankhaiya over ‘anti-Panth’ acts

On Punjab

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਦੱਸਿਆ- ਚੀਨ ਕਿਉਂ ਕਰ ਰਿਹੈ ਤਾਲਿਬਾਨ ਦਾ ਸਮਰਥਨ?

On Punjab

ਕਸ਼ਮੀਰ ‘ਚ ਪਹਿਲੀ ਵਾਰ ਮਹਿਲਾ ਹੱਥ CRPF ਦੀ ਕਮਾਨ, ਚਾਰੂ ਸਿਨ੍ਹਾ ਆਈਜੀ ਵਜੋਂ ਤਾਇਨਾਤ

On Punjab