32.67 F
New York, US
December 26, 2024
PreetNama
ਖਾਸ-ਖਬਰਾਂ/Important News

ਅਮਰੀਕਾ ਨੇ ਜਾਰੀ ਕੀਤੀ ਟਰੈਵਲ ਐਡਵਾਇਜ਼ਰੀ, ਕਿਹਾ- ਭਾਰਤ-ਪਾਕਿ ਸਰਹੱਦ ਦੀ ਨਾ ਕਰਨ ਯਾਤਰਾ, ਨਾਗਰਿਕਾਂ ਨੂੰ ਦਿੱਤੀ ਇਹ ਸਲਾਹ

ਅਮਰੀਕਾ ਨੇ ਭਾਰਤ ਅਤੇ ਪਾਕਿਸਤਾਨ ਲਈ ਲੈਵਲ 2 ਅਤੇ ਲੈਵਲ 3 ਟਰੈਵਲ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਵਿਚ ਨਾਗਰਿਕਾਂ ਨੂੰ ਭਾਰਤ ਅਤੇ ਪਾਕਿਸਤਾਨ ਦੀ ਸਰਹੱਦ ‘ਤੇ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਐਡਵਾਈਜ਼ਰੀ ਵਿਚ ਅਮਰੀਕੀ ਨਾਗਰਿਕਾਂ ਨੂੰ ਅੱਤਵਾਦ ਅਤੇ ਸੰਪਰਦਾਇਕ ਹਿੰਸਾ ਦੇ ਕਾਰਨ ਪਾਕਿਸਤਾਨ ਦੀ ਯਾਤਰਾ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਗਈ ਹੈ, ਜਦਕਿ ਭਾਰਤ ਆਉਣ ਵਾਲੇ ਲੋਕਾਂ ਨੂੰ ਅਪਰਾਧ ਅਤੇ ਅੱਤਵਾਦ ਦੇ ਕਾਰਨ ਵਧੇਰੇ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ।

ਸੋਮਵਾਰ ਨੂੰ ਜਾਰੀ ਕੀਤੀ ਗਈ ਭਾਰਤ ਲਈ ਆਪਣੀ ਐਡਵਾਈਜ਼ਰੀ ‘ਚ ਅਮਰੀਕੀ ਵਿਦੇਸ਼ ਵਿਭਾਗ ਨੇ ਅਮਰੀਕੀ ਨਾਗਰਿਕਾਂ ਨੂੰ ਅੱਤਵਾਦ ਅਤੇ ਅਸ਼ਾਂਤੀ ਕਾਰਨ ਜੰਮੂ-ਕਸ਼ਮੀਰ ਦੀ ਯਾਤਰਾ ਨਾ ਕਰਨ ਅਤੇ ਭਾਰਤ-ਪਾਕਿਸਤਾਨ ਸਰਹੱਦ ਦੇ 10 ਕਿਲੋਮੀਟਰ ਦੇ ਅੰਦਰ ਯਾਤਰਾ ਕਰਨ ਤੋਂ ਬਚਣ ਦੀ ਅਪੀਲ ਕੀਤੀ ਹੈ। ਇਸ ਵਿਚ ਕਿਹਾ ਗਿਆ ਹੈ, “ਭਾਰਤੀ ਅਧਿਕਾਰੀ ਰਿਪੋਰਟ ਕਰਦੇ ਹਨ ਕਿ ਬਲਾਤਕਾਰ ਭਾਰਤ ਵਿਚ ਸਭ ਤੋਂ ਤੇਜ਼ੀ ਨਾਲ ਵੱਧ ਰਹੇ ਅਪਰਾਧਾਂ ਵਿੱਚੋਂ ਇਕ ਹੈ। ਸੈਰ-ਸਪਾਟਾ ਸਥਾਨਾਂ ਅਤੇ ਹੋਰ ਥਾਵਾਂ ‘ਤੇ ਜਿਨਸੀ ਸ਼ੋਸ਼ਣ ਵਰਗੇ ਹਿੰਸਕ ਅਪਰਾਧ ਹੋਏ ਹਨ।

Related posts

ਚੀਨ ਨੇ ਕੀਤੀ ਇਸਰੋ ਦੀ ਤਾਰੀਫ, ਉਮੀਦ ਨਾ ਛੱਡਣ ਦੀ ਸਲਾਹ

On Punjab

ਭਾਰਤੀ ਹਾਈ ਕਮਿਸ਼ਨ ਦੀ ਇਫਤਾਰ ਪਾਰਟੀ ‘ਚ ਪੁੱਜੇ ਮਹਿਮਾਨਾਂ ਨਾਲ ਬਦਸਲੂਕੀ

On Punjab

ਹੁਣ ਇਮਰਾਨ ਦਾ ਮੋਦੀ ਨੂੰ ਸਪਸ਼ਟ ਜਵਾਬ ‘ਗੱਲਬਾਤ ਦੀ ਸੰਭਾਵਨਾ ਖ਼ਤਮ’, ਜੰਗ ਦਾ ਖ਼ਤਰਾ ਵਧਿਆ

On Punjab