ਅਮਰੀਕੀਆਂ ਲਈ ਅਫਗਾਨਿਸਤਾਨ ਛੱਡਣ ਦੀ ਕੋਈ ਸਮਾਂ ਸੀਮਾ ਨਹੀਂ ਹੈ। ਉਹ ਜਿਹੜੇ ਉੱਥੇ ਠਹਿਰੇ ਹੋਏ ਹਨ ਅਤੇ ਆਉਣਾ ਚਾਹੁੰਦੇ ਹਨ ਉਹ ਆ ਸਕਦੇ ਹਨ, ਉਨ੍ਹਾਂ ਦੇ ਆਉਣ ‘ਤੇ ਕੋਈ ਰੋਕ ਨਹੀਂ ਹੈ। ਰਾਸ਼ਟਰਪਤੀ ਜੋਅ ਬਾਇਡਨ ਨੇ ਮੰਗਲਵਾਰ ਨੂੰ ਕਾਬੁਲ ਤੋਂ ਅਮਰੀਕੀ ਸੈਨਿਕਾਂ ਦੀ ਸੰਪੂਰਨ ਵਾਪਸੀ ਤੋਂ ਬਾਅਦ ਰਾਸ਼ਟਰ ਦੇ ਨਾਂ ਆਪਣੇ ਸੰਬੋਧਨ ਵਿੱਚ ਇਹ ਗੱਲਾਂ ਕਹੀਆਂ।
ਅਫਗਾਨਿਸਤਾਨ ਵਿਚ ਲੋਕਾਂ ਨੂੰ ਬਾਹਰ ਕੱਢਣ ਨੂੰ ਬੇਮਿਸਾਲ ਦੱਸਦੇ ਹੋਏ, ਬਾਇਡਨ ਨੇ ਕਿਹਾ ਕਿ ਕਾਬੁਲ ਛੱਡਣ ਤੋਂ ਇਲਾਵਾ ਕੋਈ ਚਾਰਾ ਨਹੀਂ ਸੀ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ਵਿੱਚ 100 ਤੋਂ 200 ਅਮਰੀਕੀਆਂ ਦੇ ਬਚਣ ਦਾ ਅਨੁਮਾਨ ਹੈ। ਇਨ੍ਹਾਂ ਵਿਚੋਂ ਜਿਹੜੇ ਲੋਕ ਆਉਣਾ ਚਾਹੁੰਦੇ ਹਨ ਉਨ੍ਹਾਂ ਨੂੰ ਵੀ ਵਾਪਸ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ਤੋਂ ਆਉਣ ਦੇ ਚਾਹਵਾਨ 90 ਪ੍ਰਤੀਸ਼ਤ ਅਮਰੀਕੀ ਨਾਗਰਿਕਾਂ ਨੂੰ ਕੱਢ ਦਿੱਤਾ ਗਿਆ ਹੈ। ਜਿਹੜੇ ਬਚੇ ਹਨ ਉਨ੍ਹਾਂ ਨੂੰ ਵੀ ਬਾਹਰ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ 31 ਅਗਸਤ ਤਕ ਦੀ ਸਮਾਂ ਸੀਮਾ ਫ਼ੌਜਾਂ ਨੂੰ ਵਾਪਸ ਬੁਲਾਉਣ ਦੀ ਸੀ।