ਅਮਰੀਕਾ :ਵਾਈਟ ਹਾਊਸ ਦੇ ਬਾਹਰ ਇੱਕ ਵਿਅਕਤੀ ਨੇ ਖੁਦ ਨੂੰ ਲਗਾਈ ਅੱਗ , ਹਾਲਤ ਗੰਭੀਰ:ਵਾਸ਼ਿੰਗਟਨ : ਅਮਰੀਕਾ ਦੇ ਵਾਈਟ ਹਾਊਸ ਦੇ ਬਾਹਰ ਇੱਕ ਵਿਅਕਤੀ ਨੇ ਖੁਦ ਨੂੰ ਅੱਗ ਲਗਾ ਲਈ ਹੈ।ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਭਰਤੀ ਕਰਾਇਆ ਗਿਆ ਹੈ।ਇਹ ਘਟਨਾ ਵਾਈਟ ਹਾਊਸ ਦੇ ਐਲੀਪਸ ਪਾਰਕ ਵਿਚ ਵਾਪਰੀ ਹੈ।
ਮਿਲੀ ਜਾਣਕਾਰੀ ਮੁਤਾਬਕ ਓਥੇ ਕਰੀਬ ਸਾਢੇ 12 ਵਜੇ ਇੱਕ ਵਿਅਕਤੀ ਨੇ ਖੁਦ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਪਰ ਉਥੇ ਮੌਜੂਦ ਸੁਰੱਖਿਆ ਗਾਰਡਾਂ ਨੇ ਅੱਗ ਨੂੰ ਬੁਝਾਊਣ ਲਈ ਅੱਗ ਬੁਝਾਊ ਯੰਤਰ ਦਾ ਇਸਤੇਮਾਲ ਕੀਤਾ। ਇਸ ਤੋਂ ਬਾਅਦ ਜ਼ਖਮੀ ਵਿਅਕਤੀ ਨੂੰ ਤੁਰੰਤ ਹਸਪਤਾਲ ਭਰਤੀ ਕਰਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੱਸੀ ਹੈ।ਇਸ ਸਬੰਧੀ ਖੁਫ਼ੀਆ ਸਰਵਿਸ ਦੇ ਇੱਕ ਬੁਲਾਰੇ ਨੇ ਦੱਸਿਆ ਹੈ ਕਿ ਅਧਿਕਾਰੀਆਂ ਨੇ ਸੁਰੱਖਿਆ ਦੇ ਲਿਹਾਜ ਨਾਲ ਵਾਈਟ ਹਾਊਸ ਦੇ ਆਸ ਪਾਸ ਦੇ ਇਲਾਕਿਆਂ ਤੋਂ ਲੋਕਾਂ ਨੂੰ ਹਟਾ ਦਿੱਤਾ ਹੈ।