ਅਮਰੀਕਾ ਦੇ ਪੈਨਸਿਲਵੇਨੀਆ ‘ਚ ਹਾਈਵੇਅ ‘ਤੇ ਸੋਮਵਾਰ ਨੂੰ ਹੋਏ ਭਿਆਨਕ ਹਾਦਸੇ ‘ਚ ਕਈ ਜਾਨਾਂ ਚਲੀਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇੱਥੇ ਬਰਫੀਲੇ ਤੂਫਾਨ ਕਾਰਨ ਹਾਈਵੇਅ ‘ਤੇ ਇੱਕ ਤੋਂ ਬਾਅਦ ਇੱਕ 50 ਤੋਂ 60 ਵਾਹਨ ਆਪਸ ਵਿਚ ਟਕਰਾ ਗਏ। ਇਸ ਦਰਦਨਾਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਕਈ ਹੋਰ ਲੋਕ ਜ਼ਖਮੀ ਹੋ ਗਏ। ਦੱਸ ਦਈਏ ਕਿ ਇਹ ਹਾਦਸਾ Pennsylvania highway ਦੇ Schuylkill County ਵਿੱਚ ਵਾਪਰਿਆ ਹੈ। ਹਾਦਸੇ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਇਸ ਭਿਆਨਕ ਹਾਦਸੇ ਦੀ ਵੀਡੀਓ ਯੂਟਿਊਬ ‘ਤੇ ਸ਼ੇਅਰ ਕੀਤੀ ਗਈ ਹੈ, ਜਿਸ ‘ਚ ਇੱਕ ਤੋਂ ਬਾਅਦ ਇੱਕ ਵਾਹਨ ਆਪਸ ‘ਚ ਟਕਰਾਦੇ ਨਜ਼ਰ ਆ ਰਹੇ ਹਨ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਬਰਫਬਾਰੀ ਕਾਰਨ ਡਰਾਈਵਰ ਆਪਣਾ ਕੰਟਰੋਲ ਗੁਆ ਰਹੇ ਹਨ। ਕਾਰ ਦੀ ਟੱਕਰ ਤੋਂ ਬਾਅਦ ਲੋਕ ਕਾਰਾਂ ‘ਚੋਂ ਬਾਹਰ ਨਿਕਲ ਰਹੇ ਹਨ।
ਖਬਰਾਂ ਅਨੁਸਾਰ ਅੱਗ ਬੁਝਾਊ ਗੱਡੀਆਂ ਨੂੰ ਮੌਕੇ ‘ਤੇ ਪਹੁੰਚਾਇਆ ਗਿਆ ਕਿਉਂਕਿ ਕਈ ਵਾਹਨਾਂ ਨੂੰ ਅੱਗ ਲੱਗ ਗਈ। ਘਟਨਾ ਦੇ ਇੱਕ ਚਸ਼ਮਦੀਦ ਨੇ ਦੱਸਿਆ ਕਿ ਮੈਂ ਹਾਈਵੇਅ ‘ਤੇ ਗੱਡੀ ਚਲਾ ਰਿਹਾ ਸੀ ਅਤੇ ਬਰਫ ਕਾਰਨ ਸੜਕ ਨੂੰ ਦੇਖਣਾ ਮੁਸ਼ਕਿਲ ਹੋ ਗਿਆ। ਇਸ ਤੋਂ ਬਾਅਦ ਮੈਂ ਆਪਣੀ ਕਾਰ ਹਾਈਵੇਅ ਦੇ ਕਿਨਾਰੇ ਖੜ੍ਹੀ ਕਰ ਦਿੱਤੀ। ਪਰ ਫਿਰ ਕਾਰ ਇੱਕ ਤੋਂ ਬਾਅਦ ਇੱਕ ਆਉਂਦੀ ਰਹੀ ਅਤੇ ਇਹ ਭਿਆਨਕ ਟੱਕਰ ਹੋ ਗਈ।
ਪੁਲਿਸ ਮੁਤਾਬਕ ਇਲਾਕੇ ‘ਚ ਵਿਜ਼ੀਬਿਲਟੀ 0 ਦੇ ਕਰੀਬ ਸੀ, ਜਿਸ ਕਾਰਨ ਇਹ ਹਾਦਸਾ ਇੰਨਾ ਭਿਆਨਕ ਸੀ। ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਨਜ਼ਦੀਕੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ੁਲਕਿਲ ਕੰਟਰੀ ‘ਚ ਇਸ ਮਹੀਨੇ ਇਹ ਦੂਜਾ ਵੱਡਾ ਹਾਦਸਾ ਹੈ।