PreetNama
ਖਾਸ-ਖਬਰਾਂ/Important News

ਅਮਰੀਕਾ : 19 ਸਾਲਾਂ ਨੌਜਵਾਨ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ, FB ‘ਤੇ ਪਾਈ ਵੀਡੀਓ; ਮੁਲਜ਼ਮ ਗ੍ਰਿਫਤਾਰ

 ਅਮਰੀਕਾ ‘ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਮੈਮਫ਼ਿਸ ਦਾ ਹੈ। ਮੈਮਫਿਸ ‘ਚ ਇਕ ਪਾਗਲ ਵਿਅਕਤੀ ਨੇ ਕਈ ਥਾਵਾਂ ‘ਤੇ ਗੋਲ਼ੀਬਾਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਮੁਲਜ਼ਮ ਨੌਜਵਾਨ ਨੇ ਗੋਲੀਬਾਰੀ ਦੀ ਘਟਨਾ ਦੀ ਵੀਡੀਓ ਵੀ ਫੇਸਬੁੱਕ ‘ਤੇ ਪੋਸਟ ਕੀਤੀ ਹੈ। ਪੁਲਿਸ ਨੇ 19 ਸਾਲਾ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਗੋਲੀਬਾਰੀ ਕਾਰਨ ਇਲਾਕੇ ਦੇ ਲੋਕ ਦਹਿਸ਼ਤ ਵਿਚ ਹਨ।

ਗੋਲ਼ੀਬਾਰੀ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ

ਪੁਲਿਸ ਨੇ ਵੀ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਹਮਲੇ ‘ਚ ਕੋਈ ਵੀ ਮਾਰਿਆ ਜਾਂ ਜ਼ਖਮੀ ਨਹੀਂ ਹੋਇਆ ਹੈ। ਹਾਲਾਂਕਿ ਏਬੀਸੀ 24 ਟੈਲੀਵਿਜ਼ਨ ਨੇ ਇੱਕ ਵਿਅਕਤੀ ਦੀ ਮੌਤ ਦੀ ਜਾਣਕਾਰੀ ਦਿੱਤੀ ਹੈ।

ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ

ਮੈਮਫ਼ਿਸ ਪੁਲਿਸ ਨੇ ਲੋਕਾਂ ਨੂੰ ਘਰ ਰਹਿਣ ਦੀ ਸਲਾਹ ਦਿੱਤੀ ਸੀ। ਦਰਅਸਲ ਨੌਜਵਾਨ ਕਈ ਦਿਨਾਂ ਤੋਂ ਫੇਸਬੁੱਕ ‘ਤੇ ਗੋਲ਼ੀਬਾਰੀ ਦੀਆਂ ਵੀਡੀਓਜ਼ ਪੋਸਟ ਕਰ ਰਿਹਾ ਸੀ। ਪੁਲਿਸ ਨੇ ਕਿਹਾ ਸੀ ਕਿ ਵੀਡੀਓ ‘ਚ ਨੌਜਵਾਨ ਇਕ ਦੁਕਾਨ ‘ਚ ਗੋਲੀਬਾਰੀ ਕਰਦਾ ਦਿਖਾਈ ਦੇ ਰਿਹਾ ਹੈ। ਹਾਲਾਂਕਿ ਏਜੰਸੀ ਨੇ ਵੀਡੀਓ ਦੀ ਪੁਸ਼ਟੀ ਨਹੀਂ ਕੀਤੀ ਹੈ। ਪੁਲਿਸ ਨੇ ਹਮਲਾਵਰ ਦੀ ਤਸਵੀਰ ਵੀ ਜਾਰੀ ਕੀਤੀ ਸੀ। ਪੁਲਿਸ ਨੇ ਲੋਕਾਂ ਨੂੰ ਦੋਸ਼ੀ ਨੂੰ ਦੇਖਦੇ ਹੀ ਤੁਰੰਤ ਸੂਚਨਾ ਦੇਣ ਲਈ ਕਿਹਾ ਸੀ। ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਮੁਲਜ਼ਮਾਂ ਨੇ ਹਮਲਾ ਕਿਉਂ ਕੀਤਾ। ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Related posts

ਦੁਨੀਆ ‘ਚ ਸਭ ਤੋਂ ਲੰਬੀ ਹੈ ਇਸ ਵਿਅਕਤੀ ਦਾ ਨੱਕ, 71 ਦੀ ਉਮਰ ‘ਚ ਵੀ ਵੱਧ ਰਿਹਾ ਸਾਈਜ਼

On Punjab

ਅਮਰੀਕਾ ’ਚ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਅਦਾਲਤ ‘ਚ ਹਾਰੇ ਕੇਸ

On Punjab

ਲਾਸ ਏਂਜਲਸ ਦੇ ਮੇਅਰ ਨੂੰ ਭਾਰਤ ‘ਚ ਰਾਜਦੂਤ ਬਣਾ ਸਕਦੇ ਹਨ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ

On Punjab