ਅਮਰੀਕਾ ਦੀ ਇਕ ਅਦਾਲਤ ਨੇ ਮੁੰਬਈ ਹਮਲੇ ਦੇ ਦੋਸ਼ੀ ਤਹਵੁਰ ਰਾਣਾ ਦੇ ਭਾਰਤ ਹਵਾਲਗੀ ਦੀ ਸੁਣਵਾਈ 24 ਜੂਨ ਤਕ ਲਈ ਟਾਲ਼ ਦਿੱਤੀ ਹੈ। ਇਸ ਮਾਮਲੇ ‘ਤੇ ਪਹਿਲਾਂ 22 ਅਪ੍ਰੈਲ ਨੂੰ ਸੁਣਵਾਈ ਹੋਣੀ ਸੀ। ਜ਼ਿਕਰਯੋਗ ਹੈ ਕਿ ਰਾਣਾ ਡੈਵਿਡ ਕੋਲਮੈਨ ਹੇਡਲੀ ਦਾ ਬਚਪਨ ਦਾ ਦੋਸਤ ਹੈ। ਭਾਰਤ ਦੀ ਅਪੀਲ ‘ਤੇ ਰਾਣਾ ਨੂੰ ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ ‘ਚ ਲਾਜ ਏਂਜਲਸ ‘ਚ 10 ਜੂਨ ਨੂੰ ਫਿਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ।
ਇਸ ਹਮਲੇ ‘ਚ ਛੇ ਅਮਰੀਕੀ ਨਾਗਰਿਕਾਂ ਸਣੇ 166 ਲੋਕ ਮਾਰੇ ਗਏ ਸੀ। ਭਾਰਤ ਨੇ ਉਸ ਨੂੰ ਭਗੋੜਾ ਐਲਾਨ ਕੀਤਾ ਹੈ। ਪਾਕਿਸਤਾਨੀ ਮੂਲ ਦਾ ਅਮਰੀਕੀ ਨਾਗਰਿਕ ਲਸ਼ਕਰ-ਏ-ਤਾਇਬਾ ਦਾ ਅੱਤਵਾਦੀ ਹੇਡਲੀ 2008 ਦੇ ਮੁੰਬਈ ਹਮਲਿਆਂ ਦੀ ਸਾਜ਼ਿਸ਼ ਰਚਣ ‘ਚ ਸ਼ਾਮਲ ਸੀ। ਉਹ ਮਾਮਲੇ ‘ਚ ਗਵਾਹ ਬਣ ਗਿਆ ਸੀ ਤੇ ਮੌਜੂਦਾ ਸਮੇਂ ‘ਚ ਹਮਲੇ ‘ਚ ਆਪਣੀ ਭੂਮਿਕਾ ਲਈ ਅਮਰੀਕਾ ‘ਚ 35 ਸਾਲ ਜੇਲ੍ਹ ਦੀ ਸਜ਼ਾ ਕੱਟ ਰਿਹਾ ਹੈ।
ਲਾਜ ਏਂਜਲਸ ‘ਚ ਯੂਐਸ ਡਿਸਟ੍ਰਿਕ ਕੋਰਟ ਦੀ ਜੱਜ ਜੈਕਲਿਨ ਚੁਲਜਿਆਨ ਨੇ ਸੋਮਵਾਰ ਨੂੰ ਆਪਣੇ ਆਦੇਸ਼ ‘ਚ ਪਾਕਿਸਤਾਨੀ ਮੂਲ ਦੇ ਕੈਨੇਡਿਆਈ ਕਾਰੋਬਾਰ ਰਾਣ ਦੀ ਭਾਰਤ ਹਵਾਲਗੀ ਨਾਲ ਸਬੰਧਿਤ ਮਾਮਲੇ ਦੀ ਸੁਣਵਾਈ 24 ਜੂਨ ਤਕ ਟਾਲ਼ ਦਿੱਤੀ। ਰਾਣਾ ਦੇ ਵਕੀਲਾਂ ਤੇ ਅਮਰੀਕਾ ਸਰਕਾਰ ਵੱਲੋਂ ਪੇਸ਼ ਹੋਏ ਵਕੀਲਾਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਅਦਾਲਤ ਨੇ ਇਹ ਆਦੇਸ਼ ਦਿੱਤਾ। ਦੋਵੇਂ ਪੱਖ 24 ਜੂਨ ਨੂੰ ਸਥਾਨਕ ਸਮੇਂ ਡੇਢ ਵਜੇ ਤਕ ਰਾਣਾ ਦੀ ਹਵਾਲਗੀ ਨੂੰ ਲੈ ਕੇ ਸੁਣਵਾਈ ਟਾਲ਼ਣ ‘ਤੇ ਸਹਿਮਤ ਹੋਏ।