This decision is not a victory or a victory’: P.M Modi ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਅਯੁੱਧਿਆ ਮਾਮਲੇ ‘ਤੇ ਆਪਣਾ ਫੈਸਲਾ ਸੁਣਾਇਆ ਹੈ। ਅਦਾਲਤ ਦੇ ਫੈਸਲੇ ਤੋਂ ਬਾਅਦ ਪੀ.ਐਮ. ਮੋਦੀ ਨੇ ਇਸ ਉੱਪਰ ਪ੍ਰਤਿਕਿਰਿਆ ਟਵੀਟ ਕਰ ਕੇ ਦਿੱਤੀ ਹੈ। ਪੀ.ਐਮ. ਮੋਦੀ ਨੇ ਕਿਹਾ ਕਿ ਦੇਸ਼ ਦੀ ਸੁਪਰੀਮ ਕੋਰਟ ਨੇ ਅਯੁੱਧਿਆ ਬਾਰੇ ਆਪਣਾ ਫੈਸਲਾ ਸੁਣਾਇਆ ਹੈ। ਇਸ ਫੈਸਲੇ ਨੂੰ ਕਿਸੇ ਦੀ ਜਿੱਤ ਜਾਂ ਹਾਰ ਵਜੋਂ ਨਹੀਂ ਵੇਖਿਆ ਜਾਣਾ ਚਾਹੀਦਾ। ਇਹ ਰਾਮ ਭਗਤੀ ਹੋਵੇ ਜਾਂ ਰਹੀਮ ਭਗਤੀ, ਇਹ ਸਮਾਂ ਸਾਡੇ ਸਾਰਿਆਂ ਲਈ ਦੇਸ਼ ਭਗਤੀ ਦੀ ਭਾਵਨਾ ਨੂੰ ਮਜਬੂਤ ਕਰਨ ਦਾ ਹੈ। ਦੇਸ਼ ਵਾਸੀਆਂ ਨੂੰ ਮੇਰੀ ਅਪੀਲ ਹੈ ਕਿ ਸ਼ਾਂਤੀ, ਸਦਭਾਵਨਾ ਅਤੇ ਏਕਤਾ ਬਣਾਈ ਰੱਖਣ।ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਈ ਟਵੀਟ ਰਾਹੀਂ ਕਿਹਾ ਕਿ ਉਹ ਫੈਸਲੇ ਦਾ ਸਵਾਗਤ ਕਰਦੇ ਹਨ। ਉਨ੍ਹਾਂ ਦੇਸ਼ ਦੇ ਲੋਕਾਂ ਨੂੰ ਵੀ ਇਸ ਫੈਸਲੇ ਨੂੰ ਸਵੀਕਾਰ ਕਰਨ ਅਤੇ ਸ਼ਾਂਤੀ ਅਤੇ ਸਦਭਾਵਨਾ ਨਾਲ ‘ਇੱਕ ਭਾਰਤ-ਸ੍ਰੇਸ਼ਟ ਭਾਰਤ’ ਦੇ ਸਾਡੇ ਸੰਕਲਪ ਪ੍ਰਤੀ ਵਚਨਬੱਧ ਰਹਿਣ ਲਈ ਕਿਹਾ ਹੈ।ਸ਼ਿਵ ਸੈਨਾ ਮੁਖੀ ਉੱਧਵ ਠਾਕਰੇ ਨੇ ਇਤਿਹਾਸਕ ਫੈਸਲੇ ਦਾ ਸਵਾਗਤ ਕਰਦਿਆਂ ਟਵੀਟ ਕਰ ਕੇ ਕਿਹਾ ਕਿ ਅੱਜ ਦਾ ਦਿਨ ਭਾਰਤ ਦੇ ਇਤਿਹਾਸ ‘ਚ ਸੁਨਹਿਰੀ ਅੱਖਰਾਂ ਵਿਚ ਲਿਖਿਆ ਜਾਵੇਗਾ। ਸਾਰਿਆਂ ਨੂੰ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ 24 ਨਵੰਬਰ ਨੂੰ ਅਯੁੱਧਿਆ ਜਾਣਗੇ । ਉਹ ਅਡਵਾਨੀ ਨੂੰ ਮਿਲ ਕੇ ਮੁਬਾਰਕਾਂ ਵੀ ਦੇਣਗੇ ਜਿਨ੍ਹਾਂ ਨੇ ਇਸ ਲਈ ਰੱਥ ਯਾਤਰਾ ਕੱਢੀ ਸੀ।
previous post