ਤਿਰਾਨਾ: ਸ਼ਨੀਵਾਰ ਨੂੰ ਅਲਬਾਨੀਆ ਵਿੱਚ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ ਹੈ । ਇਹ ਭੂਚਾਲ ਇੰਨਾ ਜ਼ਿਆਦਾ ਜ਼ਬਰਦਸਤ ਸੀ ਕਿ ਇਸ ਨਾਲ ਅਲਬਾਨੀਆ ਵਿੱਚ ਬਿਜਲੀ ਗੁੱਲ ਹੋ ਗਈ । ਜਿਸ ਕਾਰਨ ਆਲੇ-ਦੁਆਲੇ ਦੇ ਪਿੰਡਾਂ ਵਿੱਚ ਕੁਝ ਇਮਾਰਤਾਂ ਡਿੱਗ ਗਈਆਂ ਹਨ । ਇਸ ਜ਼ਬਰਦਸਤ ਭੂਚਾਲ ਤੋਂ ਬਾਅਦ ਲੋਕ ਡਰ ਕੇ ਆਪਣੇ ਘਰਾਂ ਨੂੰ ਛੱਡ ਕੇ ਸੜਕਾਂ ‘ਤੇ ਆ ਗਏ ਹਨ ਇਸ ਸਬੰਧੀ ਜਾਣਕਰੀ ਦਿੰਦਿਆਂ ਅਲਬਾਨੀਆ ਦੇ ਰੱਖਿਆ ਮੰਤਰਾਲੇ ਦੇ ਬੁਲਾਰੇ ਅਲਬਾਨਾ ਕਜ਼ਾਜ਼ ਨੇ ਦੱਸਿਆ ਕਿ ਇਸ ਘਟਨਾ ਵਿੱਚ ਕਿਸੇ ਦੀ ਮੌਤ ਹੋਣ ਦੀ ਖਬਰ ਨਹੀਂ ਹੈ । ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਕੰਧਾਂ ਡਿੱਗਣ ਨਾਲ ਮਾਮੂਲੀ ਰੂਪ ਤੋਂ ਜ਼ਖਮੀ ਹੋਏ ਕਰੀਬ 20 ਲੋਕਾਂ ਨੂੰ ਹਸਤਪਾਲ ਪਹੁੰਚਾਇਆ ਗਿਆ ਹੈ । ਇਸ ਸਬੰਧੀ ਜਾਣਕਰੀ ਦਿੰਦਿਆਂ ਅਲਬਾਨੀਆ ਦੇ ਰੱਖਿਆ ਮੰਤਰਾਲੇ ਦੇ ਬੁਲਾਰੇ ਅਲਬਾਨਾ ਕਜ਼ਾਜ਼ ਨੇ ਦੱਸਿਆ ਕਿ ਇਸ ਘਟਨਾ ਵਿੱਚ ਕਿਸੇ ਦੀ ਮੌਤ ਹੋਣ ਦੀ ਖਬਰ ਨਹੀਂ ਹੈ । ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਕੰਧਾਂ ਡਿੱਗਣ ਨਾਲ ਮਾਮੂਲੀ ਰੂਪ ਤੋਂ ਜ਼ਖਮੀ ਹੋਏ ਕਰੀਬ 20 ਲੋਕਾਂ ਨੂੰ ਹਸਤਪਾਲ ਪਹੁੰਚਾਇਆ ਗਿਆ ਹੈ । ਇਸ ਤੋਂ ਇਲਾਵਾ ਬੁਲਾਰੇ ਨੇ ਦੱਸਿਆ ਕਿ ਤਿਰਾਨਾ ਵਿੱਚ ਘਰ ਅਤੇ ਇਮਾਰਤਾਂ ਨੁਕਸਾਨੀਆਂ ਗਈਆਂ ਹਨ, ਪਰ ਉਹ ਡਿੱਗੀਆਂ ਨਹੀਂ ਹਨ । ਉਨ੍ਹਾਂ ਕਿਹਾ ਕਿ ਹਾਲੇ ਮੰਤਰਾਲੇ ਵੱਲੋਂ ਹੋਰ ਸ਼ਹਿਰਾਂ ਅਤੇ ਪਿੰਡਾਂ ਵਿੱਚ ਹੋਏ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ । ਇਸ ਮਾਮਲੇ ਵਿੱਚ ਅਮਰੀਕੀ ਭੂ-ਵਿਗਿਆਨਕ ਸਰਵੇਖਣ ਅਨੁਸਾਰ ਭੂਚਾਲ ਦੀ ਤੀਬਰਤਾ 5.6 ਸੀ ਅਤੇ ਇਸ ਦਾ ਕੇਂਦਰ ਰਾਜਧਾਨੀ ਤਿਰਾਨਾ ਤੋਂ ਕਰੀਬ 40 ਕਿਲੋਮੀਟਰ ਦੂਰ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ ।
previous post