ਅਸਾਮ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਨੇਤਾ ਤਰੁਣ ਗੋਗੋਈ ਦਾ ਗੁਹਾਟੀ ਵਿੱਚ ਸੋਮਵਾਰ ਨੂੰ ਦਿਹਾਂਤ ਹੋ ਗਿਆ।ਸੂਬੇ ਦੇ ਸਿਹਤ ਮੰਤਰੀ ਹਿਮੰਤਾ ਬਿਸਵਾ ਸਰਮਾ ਨੇ ਇਸ ਦੀ ਪੁਸ਼ਟੀ ਕੀਤੀ ਹੈ।ਉਹ ਲੰਬੇ ਸਮੇਂ ਤੋਂ ਬਿਮਾਰ ਸੀ।86 ਸਾਲਾਂ ਦੀ ਉਮਰ ਵਿੱਚ ਉਨ੍ਹਾਂ ਨੇ ਆਖਰੀ ਸਾਹ ਲਏ।
ਤੁਰਣ ਗੋਗੋਈ ਦਾ ਸੋਮਵਾਰ ਸ਼ਾਮ ਕਰੀਬ 5:35 ਵਜੇ ਦਿਹਾਂਤ ਹੋ ਗਿਆ।84 ਸਾਲਾ ਕਾਂਗਰਸੀ ਨੇਤਾ ਦਾ ਗੌਹਟੀ ਮੈਡੀਕਲ ਕਾਲਜ (GMCH)ਵਿੱਚ ਇਲਾਜ ਚੱਲ ਰਿਹਾ ਸੀ। ਗੋਗੋਈ (84), ਜੋ ਅਸਾਮ ਦੇ ਤਿੰਨ ਵਾਰ ਮੁੱਖ ਮੰਤਰੀ ਰਹੇ, ਨੂੰ 2 ਨਵੰਬਰ ਨੂੰ GMCH ਵਿੱਚ ਦਾਖਲ ਕਰਵਾਇਆ ਗਿਆ ਸੀ। ਸ਼ਨੀਵਾਰ ਨੂੰ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਪਾ ਦਿੱਤਾ ਗਿਆ ਸੀ। ਗੋਗੋਈ 25 ਅਗਸਤ ਨੂੰ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਇਆ ਗਿਆ ਸੀ ਅਤੇ ਅਗਲੇ ਹੀ ਦਿਨ ਉਨ੍ਹਾਂ ਨੂੰ GMCH ‘ਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ 25 ਅਕਤੂਬਰ ਨੂੰ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।