ਥਾਣਾ ਅਜਨਾਲਾ ਦੀ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਦੋ ਸਾਥੀਆਂ ਨੂੰ ਗੁਰਦਾਸਪੁਰ ਅਤੇ ਬਟਾਲਾ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ ਅਤੇ ਸੰਧੂ ਵਜੋਂ ਕੀਤੀ ਹੈ। ਦੋਵਾਂ ਨੂੰ ਅੱਜ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੋਹਾਂ ਸਾਥੀਆਂ ਨੂੰ ਰਿਹਾਅ ਕਰਨ ਦੀ ਵੀ ਗੱਲ ਸਾਹਮਣੇ ਆਈ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਨੇ ਪੁਲਿਸ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਸ ਦੇ ਸਾਥੀਆਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਉਹ ਪੁਲਿਸ ਖਿਲਾਫ ਵੱਡੀ ਕਾਰਵਾਈ ਕਰਨਗੇ। ਇਸ ਤੋਂ ਇਲਾਵਾ ਬਾਕੀ ਸਾਥੀਆਂ ਦੀ ਭਾਲ ਲਈ ਵੀ ਛਾਪੇਮਾਰੀ ਜਾਰੀ ਹੈ।