67.66 F
New York, US
April 19, 2025
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਅੰਮ੍ਰਿਤਸਰ: ਪੁਲੀਸ ਸਟੇਸ਼ਨ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ’ਚ ਦੋ ਗ੍ਰਿਫਤਾਰ

ਚੰਡੀਗੜ੍ਹ-ਪੰਜਾਬ ਪੁਲੀਸ ਨੇ ਹਾਲ ਹੀ ਵਿਚ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲੀਸ ਸਟੇਸ਼ਨ ’ਤੇ ਕਥਿਤ ਤੌਰ ‘ਤੇ ਗ੍ਰਨੇਡ ਹਮਲਾ ਕਰਨ ਦੇ ਦੋਸ਼ ਵਿਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਇਹ ਹਮਲਾ 17 ਦਸੰਬਰ ਦੀ ਸਵੇਰ ਨੂੰ ਕੀਤਾ ਗਿਆ ਸੀ, ਹਾਲਾਂਕਿ ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ ਸੀ। ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਅੰਮ੍ਰਿਤਸਰ ਵਿੱਚ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਵਿਦੇਸ਼ ਦੇ ਕੰਟਰੋਲਰਾਂ ਦੁਆਰਾ ਚਲਾਏ ਜਾ ਰਹੇ ਇੱਕ ਨਾਰਕੋ-ਟੇਰਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਡੀਜੀਪੀ ਨੇ ‘ਐਕਸ’ ’ਤੇ ਇੱਕ ਪੋਸਟ ਵਿੱਚ ਕਿਹਾ ਕਿ ਅੰਮ੍ਰਿਤਸਰ ਦੇ ਡਾਂਡਾ ਤੋਂ ਗੁਰਜੀਤ ਸਿੰਘ ਅਤੇ ਤਰਨਤਾਰਨ ਦੇ ਛਾਪਾ ਤੋਂ ਬਲਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਵਿਅਕਤੀਆਂ ਨੇ 17 ਦਸੰਬਰ, 2024 ਨੂੰ ਇਸਲਾਮਾਬਾਦ ਪੁਲੀਸ ਸਟੇਸ਼ਨ ’ਤੇ ਗ੍ਰਨੇਡ ਹਮਲਾ ਕੀਤਾ ਸੀ।”

ਉਨ੍ਹਾਂ ਦੱਸਿਆ ਕਿ 1.4 ਕਿਲੋ ਹੈਰੋਇਨ ਇੱਕ ਹੈਂਡ ਗਰਨੇਡ ਅਤੇ ਦੋ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਡੀਜੀਪੀ ਨੇ ਅੱਗੇ ਕਿਹਾ ਕਿ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

17 ਦਸੰਬਰ ਨੂੰ ਇਸਲਾਮਾਬਾਦ ਪੁਲੀਸ ਸਟੇਸ਼ਨ ’ਚ ਧਮਾਕੇ ਵਰਗੀ ਆਵਾਜ਼ ਸੁਣਨ ਤੋਂ ਬਾਅਦ ਪੰਜਾਬ ਪੁਲੀਸ ਨੇ ਇਸ ਨੂੰ “ਹਮਲਾ” ਕਰਾਰ ਦਿੱਤਾ ਸੀ ਅਤੇ ਡੀਜੀਪੀ ਨੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਆਦੇਸ਼ ਦਿੱਤੇ ਸਨ। ਘਟਨਾ ਮੌਕੇ ਧਮਾਕੇ ਵਰਗੀ ਆਵਾਜ਼ ਸੁਣਾਈ ਦਿੱਤੀ, ਜਿਸ ਕਾਰਨ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਅੰਮ੍ਰਿਤਸਰ ਘਟਨਾ ਤੋਂ ਦੋ ਦਿਨ ਬਾਅਦ ਗੁਰਦਾਸਪੁਰ ਜ਼ਿਲ੍ਹੇ ਤੋਂ ਵੀ ਅਜਿਹਾ ਹੀ ਹਮਲਾ ਹੋਇਆ ਸੀ। 30 ਦਸੰਬਰ ਨੂੰ ਗੁਰਦਾਸਪੁਰ ਦੇ ਪੁਲੀਸ ਸਟੇਸ਼ਨ ’ਤੇ ਗ੍ਰਨੇਡ ਹਮਲੇ ਵਿਚ ਕਥਿਤ ਤੌਰ ’ਤੇ ਸ਼ਾਮਲ ਤਿੰਨ ਸ਼ੱਕੀ ਦਹਿਸ਼ਤਗਰਦ ਪੰਜਾਬ ਪੁਲੀਸ ਅਤੇ ਉੱਤਰ ਪ੍ਰਦੇਸ਼ ਪੁਲੀਸ ਵੱਲੋਂ ਸਾਂਝੇ ਆਪਰੇਸ਼ਨ ਦੌਰਾਨ ਵਿਚ ਪੀਲੀਭੀਤ ’ਚ ਮਾਰੇ ਗਏ ਸਨ।

Related posts

ਸੜ ਰਹੇ ਭਾਰਤ ‘ਤੇ ਅਮਰੀਕਾ ਦੀ ਨਜ਼ਰ, ਸਰਕਾਰ ਨੂੰ ਦਿੱਤੀ ਸਲਾਹ

On Punjab

America News: ਅਮਰੀਕਾ ‘ਚ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਦਰਾਮਦ ਦੇ ਦੋਸ਼ ‘ਚ ਭਾਰਤੀ ਵਿਅਕਤੀ ਨੂੰ 7 ਸਾਲ ਜੇਲ੍ਹ ਦੀ ਸਜ਼ਾ

On Punjab

ਜਦੋਂ 7.5 ਲੱਖ ਰੁਪਏ ‘ਚ ਵਿਕਿਆ ਲਾਲ ਅੰਗੂਰਾਂ ਦਾ ਇੱਕ ਛੋਟਾ ਗੁੱਛਾ

On Punjab