PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਅੱਜ ਅੰਮ੍ਰਿਤਸਰ ਆਉਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ, ਏਅਰਪੋਰਟ ਰੋਡ 1 ਵਜੇ ਤੱਕ ਪੂਰੀ ਤਰ੍ਹਾਂ ਰਹੇਗਾ ਬੰਦ

Punjab News: ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਅੰਮ੍ਰਿਤਸਰ ਦੌਰੇ ‘ਤੇ ਆ ਰਹੇ ਹਨ। ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤਸਰ ਸ਼ਹਿਰ ਨੂੰ ਪੰਜ ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਆਪਣੇ ਚਾਰ ਘੰਟੇ ਦੇ ਅੰਮ੍ਰਿਤਸਰ ਦੌਰੇ ਦੌਰਾਨ ਰਾਸ਼ਟਰਪਤੀ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਤੇ ਸ਼੍ਰੀ ਰਾਮਤੀਰਥ ਦੇ ਦਰਸ਼ਨ ਕਰਨਗੇ। ਇਸ ਕਾਰਨ ਦੁਪਹਿਰ 1 ਤੋਂ 4 ਵਜੇ ਤੱਕ ਪੂਰੇ ਸ਼ਹਿਰ ਦੀ ਆਵਾਜਾਈ ਪ੍ਰਭਾਵਿਤ ਰਹਿਣ ਵਾਲੀ ਹੈ।

ਏਅਰਪੋਰਟ ਰੋਡ 1 ਵਜੇ ਤੱਕ ਪੂਰੀ ਤਰ੍ਹਾਂ ਰਹੇਗਾ ਬੰਦ 

ਦ੍ਰੋਪਦੀ ਮੁਰਮੂ 12 ਵਜੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚ ਰਹੀ ਹੈ ਜਿਸ ਕਾਰਨ ਅੰਮ੍ਰਿਤਸਰ ਏਅਰਪੋਰਟ ਰੋਡ ਦੁਪਹਿਰ 12 ਤੋਂ 1 ਵਜੇ ਤੱਕ ਪੂਰੀ ਤਰ੍ਹਾਂ ਬੰਦ ਰਹੇਗਾ। ਇਸ ਨਾਲ ਹੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੁਪਹਿਰ 12 ਤੋਂ 2 ਵਜੇ ਦਰਮਿਆਨ ਦੋ ਅੰਤਰਰਾਸ਼ਟਰੀ ਉਡਾਣਾਂ ਰਵਾਨਾ ਹੋਣਗੀਆਂ।

 

ਇਸ ਕਾਰਨ ਏਅਰ ਇੰਡੀਆ ਨੇ ਵੀ ਯਾਤਰੀਆਂ ਲਈ ਨਿਰਦੇਸ਼ ਜਾਰੀ ਕੀਤੇ ਹਨ। ਲੰਡਨ ਲਈ ਏਅਰ ਇੰਡੀਆ ਦੀ ਫਲਾਈਟ 1.30 ਵਜੇ ਰਵਾਨਾ ਹੋਵੇਗੇ ਤੇ ਬਰਮਿੰਘਮ ਲਈ 1.55 ਵਜੇ ਉਡਾਣ ਭਰੇਗੀ। ਇਸ ਕਾਰਨ ਦੋਵਾਂ ਫਲਾਈਟਾਂ ਦੇ ਯਾਤਰੀਆਂ ਨੂੰ ਦੁਪਹਿਰ 12 ਵਜੇ ਤੋਂ ਪਹਿਲਾਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣ ਦੇ ਹੁਕਮ ਦਿੱਤੇ ਗਏ ਹਨ।

ਇਹ ਰਸਤੇ ਵੀ ਰਹਿਣਗੇ ਬੰਦ

ਰਾਸ਼ਟਰਪਤੀ ਦੇ ਦੁਪਹਿਰ 12 ਵਜੇ ਦੇ ਕਰੀਬ ਅੰਮ੍ਰਿਤਸਰ ਪਹੁੰਚਣ ਦੀ ਸੰਭਾਵਨਾ ਹੈ। ਅਜਿਹੇ ਵਿੱਚ 12 ਤੋਂ 1 ਵਜੇ ਤੱਕ ਅੰਮ੍ਰਿਤਸਰ ਤੋਂ ਹਾਲ ਗੇਟ ਤੇ ਸ੍ਰੀ ਦਰਬਾਰ ਸਾਹਿਬ ਤੱਕ ਦਾ ਪੂਰਾ ਰੂਟ ਬੰਦ ਰੱਖਿਆ ਜਾਵੇਗਾ। ਇਸ ਤੋਂ ਬਾਅਦ ਸ਼ਾਮ 3 ਤੋਂ 4 ਵਜੇ ਤੱਕ ਵਾਪਸੀ ‘ਤੇ ਵੀ ਇਹ ਰੂਟ ਬੰਦ ਹੀ ਰਹਿਣਾ ਹੈ।

ਸ਼ਹਿਰ ਵਿੱਚ ਭਾਰੀ ਵਾਹਨਾਂ ਦੇ ਦਾਖ਼ਲੇ ’ਤੇ ਮੁਕੰਮਲ ਪਾਬੰਦੀ

ਇਸ ਲਈ ਅਜਨਾਲਾ ਤੋਂ ਸ਼ਹਿਰ ਵੱਲ ਆਉਣ ਵਾਲੀ ਟਰੈਫਿਕ ਨੂੰ ਰਾਜਾਸਾਂਸੀ ਤੋਂ, ਜੀ.ਟੀ.ਰੋਡ ਜਲੰਧਰ ਤੋਂ ਆਉਣ ਵਾਲੀ ਟਰੈਫਿਕ ਨੂੰ ਗੋਲਡਨ ਗੇਟ ਤੋਂ ਵੱਲਾ-ਵੇਰਕਾ ਬਾਈਪਾਸ ਵੱਲ, ਜ਼ਿਲ੍ਹਾ ਤਰਨਤਾਰਨ ਤੋਂ ਆਉਣ ਵਾਲੀ ਟਰੈਫਿਕ ਨੂੰ ਪੁਲ ਕੋਟ ਮਿੱਤ ਸਿੰਘ ਤੋਂ ਤਰਾਵਲੇ ਪੁਲ਼ ਵੱਲ ਮੋੜਿਆ ਜਾਵੇਗਾ। ਝਬਾਲ ਰੋਡ ਵਾਲੇ ਪਾਸੇ ਤੋਂ ਆਉਣ ਵਾਲੀ ਹਕੀਮਾ ਟਰੈਫਿਕ ਨੂੰ ਚੌਕ ਖਜ਼ਾਨਾ-ਲੋਹਗੜ੍ਹ ਤੋਂ ਮੋੜ ਦਿੱਤਾ ਜਾਵੇਗਾ, ਘੀ ਮੰਡੀ ਚੌਕ ਦੀ ਟਰੈਫਿਕ ਨੂੰ ਸਮੇਂ ਸਿਰ ਸੁਲਤਾਨਵਿੰਡ ਚੌਕ ਤੋਂ ਮੋੜ ਦਿੱਤਾ ਜਾਵੇਗਾ। ਸ਼ਹਿਰ ਵਿੱਚ ਭਾਰੀ ਵਾਹਨਾਂ ਦੇ ਦਾਖ਼ਲੇ ’ਤੇ ਮੁਕੰਮਲ ਪਾਬੰਦੀ ਹੈ।

Related posts

pakistan : ਈਸ਼ਨਿੰਦਾ ਦੇ ਦੋਸ਼ੀ ਨੂੰ ਮਾਰਨ ਦੇ ਦੋਸ਼ ‘ਚ 50 ਗ੍ਰਿਫ਼ਤਾਰ, ਥਾਣੇ ‘ਚ ਭੀੜ ਨੇ ਕੁੱਟ-ਕੁੱਟ ਕੇ ਕਰ ਦਿੱਤੀ ਸੀ ਹੱਤਿਆ

On Punjab

ਦਿੱਲੀ ‘ਚ ਮੈਟਰੋ ਨੇ ਲਾਈ ਜ਼ਿੰਦਗੀ ਨੂੰ ਬ੍ਰੇਕ, ਹਜ਼ਾਰਾਂ ਲੋਕ ਸਟੇਸ਼ਨਾਂ ‘ਤੇ ਫਸੇ

On Punjab

ਰੂਸ ਨੇ ਕੀਤੀ ਕੋਰੋਨਾਵਾਇਰਸ ਵੈਕਸੀਨ ਤਿਆਰ, ਸੈਨਿਕਾਂ ‘ਤੇ ਵੀ ਹੋ ਰਿਹਾ ਟ੍ਰਾਈਲ

On Punjab