naravane says pakistan desperate: ਥੱਲਸੈਨਾ ਦੇ ਮੁਖੀ ਜਨਰਲ ਮਨੋਜ ਮੁਕੰਦ ਨਰਵਾਣੇ ਨੇ ਆਪਣੇ ਇੱਕ ਬਿਆਨ ਵਿੱਚ ਕਿਹਾ ਕਿ, “ਸਿਗ ਸੀਅਰ ਅਸਾਲਟ ਰਾਈਫਲਜ਼ ਅਤੇ ਸਪਾਈਕ ਐਂਟੀ-ਟੈਂਕ ਮਿਜ਼ਾਈਲਾਂ ਵਰਗੇ ਹਥਿਆਰ ਹਾਸਿਲ ਕਰ ਲਏ ਗਏ ਹਨ ਅਤੇ ਉਨ੍ਹਾਂ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਅੱਗੇ ਵਾਲੇ ਖੇਤਰਾਂ ਵਿੱਚ ਤਾਇਨਾਤ ਫੌਜਾਂ ਨੂੰ ਵੀ ਸੌਪਿਆ ਜਾ ਰਿਹਾ ਹੈ।” ਜਨਰਲ ਮਨੋਜ ਮੁਕੰਦ ਨਰਵਾਣੇ ਨੇ ਕਿਹਾ, “ਕਸ਼ਮੀਰ ਘਾਟੀ ਵਿੱਚ ਪਿਛਲੇ ਛੇ ਮਹੀਨਿਆਂ ਵਿੱਚ ਅੱਤਵਾਦੀਆਂ ਦੁਆਰਾ ਗ੍ਰੇਨੇਡ ਸੁੱਟਣ, ਆਈ.ਈ.ਡੀ ਹਮਲੇ ਕਰਨ ਅਤੇ ਫਾਇਰਿੰਗ ਵਰਗੀਆਂ ਘਟਨਾਵਾਂ ਵਿੱਚ ਭਾਰੀ ਗਿਰਾਵਟ ਆਈ ਹੈ।”
ਭਾਰਤੀ ਸੈਨਾ ਦੇ ਮੁਖੀ ਜਨਰਲ ਮਨੋਜ ਮੁਕੰਦ ਨਰਵਾਨੇ ਨੇ ਕਿਹਾ, “ਕੰਟਰੋਲ ਰੇਖਾ ਦੇ ਨਾਲ-ਨਾਲ ਜੰਗਬੰਦੀ ਦੀ ਉਲੰਘਣਾ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਅਜਿਹਾ ਹੋਣਾ ਵੀ ਸੀ ਕਿਉਂਕਿ ਪਾਕਿਸਤਾਨ ਲਾਂਚਪੈਡ ਵੱਖ-ਵੱਖ ਕੈਂਪਾਂ ਤੋਂ ਅੱਤਵਾਦੀਆਂ ਨੂੰ ਭਾਰਤ ਭੇਜਣ ਦੀ ਕੋਸ਼ਿਸ਼ ਕਰ ਰਿਹਾ ਹੈ, ਪਰ ਸਰਦੀਆਂ ਦਾ ਮੌਸਮ ਹੋਣ ਦੇ ਕਾਰਨ ਉਨ੍ਹਾਂ ਨੂੰ ਸਮੱਸਿਆਵਾਂ ਹੋ ਰਹੀਆਂ ਹਨ ਅਤੇ ਇਸ ਲਈ ਉਹ ਹੁਣ ਜੰਗਬੰਦੀ ਦੀ ਉਲੰਘਣਾ ‘ਤੇ ਉਤਰ ਆਏ ਹਨ।’
ਉਨ੍ਹਾਂ ਕਿਹਾ, “ਪਾਕਿਸਤਾਨ ਆਪਣੇ ਇਰਾਦਿਆਂ ਵਿੱਚ ਸਫਲ ਨਹੀਂ ਹੋ ਸਕਿਆ, ਕਿਉਂਕਿ ਉਨ੍ਹਾਂ ਦੀਆਂ ਘੁਸਪੈਠ ਦੀਆਂ ਬਹੁਤੀਆਂ ਕੋਸ਼ਿਸ਼ਾਂ ਨੂੰ ਅਸਫਲ ਕਰ ਦਿੱਤਾ ਗਿਆ ਹੈ। ਹੁਣ ਜੋ ਅਸੀਂ ਵੇਖ ਰਹੇ ਹਾਂ ਉਹ ਇਹ ਹੈ ਕਿ ਪਾਕਿਸਤਾਨ ਭਾਰਤ ਵਿੱਚ ਅੱਤਵਾਦੀਆਂ ਨੂੰ ਦਾਖਿਲ ਕਰਵਉਣ ਲਈ ਬੇਤਾਬ ਹੈ।”