ਜੰਮੂ-ਕਸ਼ਮੀਰ ਦੇ ਪੁੰਛ ‘ਚ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਜਵਾਨਾਂ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਅੰਤਮ ਵਿਦਾਇਗੀ ਦਿੱਤੀ ਗਈ। ਮੋਗਾ ਦੇ ਜਵਾਨ ਕੁਲਵੰਤ ਸਿੰਘ ਦੀ ਮ੍ਰਿਤਕ ਦੇਹ ਜੱਦੀ ਪਿੰਡ ਚੜਿੱਕ ਵਿਖੇ ਪੁੱਜੀ, ਜਿੱਥੇ ਸਰਕਾਰੀ ਸਨਮਾਨਾਂ ਨਾਲ ਅੰਤਮ ਵਿਦਾਇਗੀ ਦਿੱਤੀ ਗਈ। । ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਹਜ਼ਾਰਾਂ ਦੀ ਗਿਣਤੀ ‘ਚ ਲੋਕ ਪਿੰਡ ਪਹੁੰਚ ਚੁੱਕੇ ਹਨ। ਮੋਗਾ ਦੇ ਸ਼ਹੀਦ ਕੁਲਵੰਤ ਸਿੰਘ ਦੇ ਪਿਤਾ ਬਲਦੇਵ ਸਿੰਘ ਕਾਰਗਿਲ ਜੰਗ ਵਿੱਚ ਸ਼ਹੀਦ ਹੋਏ ਸਨ। ਸ਼ਹੀਦ ਬਲਦੇਵ ਸਿੰਘ ਦੀ ਨੌਕਰੀ ਉਨ੍ਹਾਂ ਦੇ ਪੁੱਤਰ ਕੁਲਵੰਤ ਸਿੰਘ ਨੂੰ ਦਿੱਤੀ ਗਈ। ਉਹ 14 ਸਾਲ ਪਹਿਲਾਂ ਨੌਕਰੀ ਜੁਆਇਨ ਕੀਤਾ ਸੀ। ਕੁਲਵੰਤ ਸਿੰਘ ਦਾ ਤਿੰਨ ਸਾਲ ਪਹਿਲਾਂ ਵਿਆਹ ਹੋਇਆ ਸੀ। ਉਨ੍ਹਾਂ ਦੀ ਡੇਢ ਸਾਲ ਦੀ ਬੇਟੀ ਅਤੇ ਤਿੰਨ ਮਹੀਨੇ ਦਾ ਬੇਟਾ ਹੈ। ਕੁਲਵੰਤ ਇੱਕ ਮਹੀਨਾ ਪਹਿਲਾਂ ਛੁੱਟੀ ‘ਤੇ ਗਿਆ ਸੀ। ਉਨ੍ਹਾਂ ਦੀ ਸ਼ਹਾਦਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ।
ਲੁਧਿਆਣਾ ਦੇ ਮਨਦੀਪ ਸਿੰਘ ਦੀ ਲਾਸ਼ ਉਸ ਦੇ ਜੱਦੀ ਪਿੰਡ ਚੰਨਣਕੋਈਆ ਪਹੁੰਚ ਗਈ ਹੈ। ਜਿਉਂ ਹੀ ਮ੍ਰਿਤਕ ਦੇਹ ਘਰ ਪੁੱਜੀ ਤਾਂ ਮਾਹੌਲ ਸੋਗਮਈ ਹੋ ਗਿਆ। ਰਿਸ਼ਤੇਦਾਰਾਂ ਨੇ ਲਾਸ਼ ਨੂੰ ਗਲਵੱਕੜੀ ਪਾ ਲਿਆ। ਅਤੇ ਉਨ੍ਹਾਂ ਦੀ ਬੇਟੀ ਵੱਲੋਂ ਸ਼ਹੀਦ ਨੂੰ ਸਲਾਮੀ ਦਿੱਤੀ ਗਈ। ਉਨ੍ਹਾਂ ਦਾ ਜਲਦੀ ਹੀ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਜਾਵੇਗਾ। ਪਿੰਡ ਦੇ ਲੋਕ ਵੱਡੀ ਗਿਣਤੀ ਵਿੱਚ ਇਕੱਠੇ ਹੋ ਗਏ। ਪਿੰਡ ਦੇ ਲੋਕ ਦੱਸਦੇ ਹਨ ਕਿ ਮਨਦੀਪ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ। ਮਨਦੀਪ ਸਿੰਘ ਵਿੱਚ ਸ਼ੁਰੂ ਤੋਂ ਹੀ ਦੇਸ਼ ਪ੍ਰਤੀ ਸੇਵਾ ਦੀ ਭਾਵਨਾ ਸੀ। ਇਸ ਕਾਰਨ ਉਹ ਫੌਜ ਵਿਚ ਭਰਤੀ ਹੋ ਗਿਆ। ਮਨਦੀਪ ਨੇ 16 ਸਾਲ ਫੌਜ ਵਿੱਚ ਨੌਕਰੀ ਕੀਤੀ। ਮਨਦੀਪ ਵਿਆਹਿਆ ਹੋਇਆ ਹੈ। ਉਨ੍ਹਾਂ ਦਾ 7 ਸਾਲ ਦਾ ਬੇਟਾ ਅਤੇ 10 ਸਾਲ ਦੀ ਬੇਟੀ ਹੈ। ਮਨਦੀਪ ਆਪਣੇ ਪਿੱਛੇ ਮਾਤਾ ਬਲਵਿੰਦਰ ਕੌਰ, ਪਤਨੀ ਜਗਦੀਪ ਸਿੰਘ ਅਤੇ ਪੁੱਤਰ ਤੇ ਧੀ ਛੱਡ ਗਏ ।
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਵਿਚ ਦੇਸ਼ ਸੇਵਾ ਦੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕਰਨ ਵਾਲੇ ਚਾਰ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਇਕ-ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਦਹਿਸ਼ਤਗਰਦੀ ਹਮਲੇ ਵਿਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਬਹਾਦਰ ਫੌਜੀ ਜਵਾਨਾਂ ਦੀ ਪਛਾਣ ਹਵਲਦਾਰ ਮਨਦੀਪ ਸਿੰਘ, ਪਿੰਡ ਚਣਕੋਈਆਂ ਕਾਕਨ (ਲੁਧਿਆਣਾ), ਲਾਂਸ ਨਾਇਕ ਕੁਲਵੰਤ ਸਿੰਘ, ਪਿੰਡ ਚੜਿੱਕ (ਮੋਗਾ), ਸਿਪਾਹੀ ਹਰਕ੍ਰਿਸ਼ਨ ਸਿੰਘ, ਪਿੰਡ ਤਲਵੰਡੀ ਭਰਥ (ਗੁਰਦਾਸਪੁਰ) ਅਤੇ ਸਿਪਾਹੀ ਸੇਵਕ ਸਿੰਘ ਪਿੰਡ ਬਾਘਾ (ਬਠਿੰਡਾ) ਵਜੋਂ ਹੋਈ ਹੈ।