61.2 F
New York, US
September 8, 2024
PreetNama
ਰਾਜਨੀਤੀ/Politics

ਅੱਤਵਾਦ ਦੇ ਖਾਤਮੇ ਸਮੇਤ ਭਾਰਤ ਤੇ ਸਾਊਦੀ ਅਰਬ ਦਰਮਿਆਨ ਕਈ ਵੱਡੇ ਸਮਝੌਤੇ

ਰਿਆਦ: ਭਾਰਤ ਅਤੇ ਸਾਊਦੀ ਅਰਬ ਨੇ ਆਪਣੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਤੇਲ ਅਤੇ ਗੈਸ, ਰੱਖਿਆ ਅਤੇ ਸ਼ਹਿਰੀ ਹਵਾਬਾਜ਼ੀ ਸਮੇਤ ਵੱਖ-ਵੱਖ ਪ੍ਰਮੁੱਖ ਖੇਤਰਾਂ ਵਿੱਚ ਮੰਗਲਵਾਰ ਨੂੰ ਕਈ ਸਮਝੌਤਿਆਂ ‘ਤੇ ਦਸਤਖਤ ਕੀਤੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਮਰਾਜ ਦੀ ਉੱਚ ਲੀਡਰਸ਼ਿਪ ਨਾਲ ਅਹਿਮ ਵਿਚਾਰ ਵਟਾਂਦਰੇ ਕੀਤੇ ਜਿਸ ਦੌਰਾਨ ਮਹੱਤਵਪੂਰਨ ਮੁੱਦਿਆਂ ‘ਤੇ ਤਾਲਮੇਲ ਰੱਖਣ ਲਈ ਇਕ ਰਣਨੀਤਕ ਭਾਈਵਾਲੀ ਕੌਂਸਲ ਵੀ ਸਥਾਪਿਤ ਕੀਤੀ ਗਈ।

ਬਹੁ-ਚਰਚਿਤ ਗਲੋਬਲ ਵਿੱਤੀ ਸੰਮੇਲਨ (ਐੱਫਆਈਆਈ) ਵਿੱਚ ਸ਼ਾਮਲ ਹੋਣ ਲਈ ਖਾੜੀ ਸਾਮਰਾਜ ਦੇ ਦੋ ਦਿਨਾਂ ਦੌਰੇ ‘ਤੇ ਆਏ ਮੋਦੀ ਨੇ ਸਾਊਦੀ ਅਰਬ ਦੇ ਸ਼ਾਹ ਸਲਮਾਨ ਬਿਨ ਅਬਦੁੱਲ ਅਜ਼ੀਜ਼ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ​ਕਰਨ ‘ਤੇ ਨੇੜਿਓਂ ਕੰਮ ਕਰਨ ਨੂੰ ਲੈ ਕੇ ਵਿਚਾਰ ਸਾਂਝੇ ਕੀਤੇ।

ਪਾਕਿਸਤਾਨ ਦਾ ਵੱਡਾ ਸਹਿਯੋਗੀ ਮੰਨਿਆ ਜਾਣ ਵਾਲਾ ਸਾਊਦੀ ਅਰਬ, ਖੇਤਰ ਨੂੰ ਅੱਤਵਾਦ ਮੁਕਤ ਬਣਾਉਣ ਦੀ ਭਾਰਤ ਦੀ ਮੁਹਿੰਮ ਵਿਚ ਆਪਣਾ ਪੱਖ ਲੈ ਰਿਹਾ ਹੈ ਅਤੇ ਇਸ ਚੁਣੌਤੀ ਨਾਲ ਨਜਿੱਠਣ ਲਈ ਪੂਰਾ ਸਹਿਯੋਗ ਕਰਨ ਲਈ ਵਚਨਬੱਧ ਹੈ।

ਬਾਅਦ ਸ਼ਾਮ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਤਾਕਤਵਰ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਕਈ ਵਿਸ਼ਿਆਂ ‘ਤੇ ਚਰਚਾ ਕੀਤੀ। ਦੋਵਾਂ ਨੇਤਾਵਾਂ ਨੇ ਹਰ ਤਰ੍ਹਾਂ ਦੇ ਅੱਤਵਾਦ ਦੀ ਨਿੰਦਾ ਕੀਤੀ ਅਤੇ ਦੁਵੱਲੇ ਸੁਰੱਖਿਆ ਸਹਿਯੋਗ ਲਈ ਸਹਿਮਤੀ ਜਤਾਈ। ਹੋਏ।

ਵਫ਼ਦ ਪੱਧਰੀ ਗੱਲਬਾਤ ਤੋਂ ਬਾਅਦ, ਦੋਵਾਂ ਨੇਤਾਵਾਂ ਨੇ ਰਣਨੀਤਕ ਮੁੱਦਿਆਂ ਨਾਲ ਜੁੜੇ ਫੈਸਲਿਆਂ ਦਾ ਤਾਲਮੇਲ ਕਰਨ ਲਈ ਭਾਰਤ-ਸਾਊਦੀ ਅਰਬ ਦੀ ਰਣਨੀਤਕ ਭਾਈਵਾਲੀ ਪ੍ਰੀਸ਼ਦ ਸਥਾਪਤ ਕਰਨ ਲਈ ਇਕ ਸਮਝੌਤੇ ‘ਤੇ ਦਸਤਖਤ ਕੀਤੇ।

Related posts

ਲੌਕਡਾਊਨ ‘ਚ ਪਿੰਡਾਂ ਵਾਲਿਆਂ ਨੇ ਦਿੱਤਾ ‘ਦੋ ਗਜ਼’ ਦਾ ਸੰਦੇਸ਼, ਜਿਸ ਨੇ ਕੀਤਾ ਕਮਾਲ : PM ਮੋਦੀ

On Punjab

Death Threat to Pawar : ਸ਼ਰਦ ਪਵਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਣਪਛਾਤੇ ਵਿਅਕਤੀ ਨੇ ਕੀਤਾ ਫੋਨ, ਪੁਲਿਸ ਜਾਂਚ ‘ਚ ਜੁਟੀ

On Punjab

CM ਭਗਵੰਤ ਮਾਨ ਦੀ ਲੋਕ ਮਿਲਣੀ ਬਣੀ ਲੋਕਾਂ ਲਈ ਮੁਸੀਬਤ, ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ, ਜਾਣੋ ਕਿਉਂ

On Punjab