ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਨੂੰ ਮਨੀ ਲਾਂਡਰਿੰਗ ਮਾਮਲੇ ’ਚ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜਿਆ ਗਿਆ ਹੈ। ਈਡੀ ਨੇ ਅਦਾਲਤ ਨੂੰ ਦੱਸਿਆ ਕਿ ਦੋਸ਼ੀ ਨੂੰ ਹਿਰਾਸਤ ਵਿਚ ਰੱਖਿਦਆਂ ਹੋਰ ਪੁੱਛਗਿੱਛ ਦੀ ਲੋੜ ਨਹੀਂ ਹੈ, ਉਸਨੂੰ ਨਿਆਂਇਕ ਹਿਰਾਸਤ ਵਿਚ ਭੇਜਿਆ ਜਾਣਾ ਚਾਹੀਦਾ ਹੈ। ਜਿਸ ਉਪਰੰਤ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ 23 ਸਤੰਬਰ ਤੱਕ ਨਿਆਂਇਕ ਹਿਰਾਸਤ ਭੇਜਣ ਦੇ ਹੁਕਮ ਦਿੱਤਾ ਹੈ। ਜਾਂਚ ਏਜੰਸੀ ਨੇ ਅਦਾਲਤ ਨੂੰ ਅੱਗੇ ਦੱਸਿਆ ਕਿ ਖਾਨ ਨੇ ਪਹਿਲੇ ਰਿਮਾਂਡ ਦੀ ਮਿਆਦ ਦੌਰਾਨ ਸਹਿਯੋਗ ਨਹੀਂ ਦਿੱਤਾ ਸੀ। ਹਾਲਾਂਕਿ ਖਾਨ ਦੇ ਵਕੀਲ ਨੇ ਈਡੀ ਦੀ ਅਰਜ਼ੀ ਦਾ ਵਿਰੋਧ ਕੀਤਾ।