51.6 F
New York, US
October 18, 2024
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਆਪ ਵੱਲੋਂ ਜਲੰਧਰ ਜਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ

ਪੰਜਾਬ ਸਣੇ 7 ਸੂਬਿਆਂ ਵਿਚ ਜਿਮਨੀ ਚੋਣਾਂ ਹੋ ਰਹੀਆਂ ਹਨ। 10 ਜੁਲਾਈ ਨੂੰ ਚੋਣਾਂ ਹੋਣਗੀਆਂ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ। ਪੰਜਾਬ ਵਿਚ ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ, ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਅਸਤੀਫਾ ਦੇ ਦਿੱਤਾ ਸੀ।

ਆਮ ਆਦਮੀ ਪਾਰਟੀ (Aam Aadmi Party Punjab) ਨੇ ਆਪਣੇ ਉਮੀਦਵਾਰ ਦਾ ਐਲਾਨ (Jalandhar by election,) ਕਰ ਦਿੱਤਾ ਹੈ। ਆਪ ਨੇ ਮਹਿੰਦਰ ਭਗਤ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਮਹਿੰਦਰ ਭਗਤ, ਭਾਜਪਾ ਆਗੂ ਤੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਬੇਟੇ ਹਨ।

ਦੱਸ ਦਈਏ ਕਿ ਇਹ ਜਿਮਨੀ ਚੋਣ ਜਿੱਤਣ ਲਈ ਸੱਤਾਧਾਰੀ ਧਿਰ ਨੇ ਟਿੱਲ ਲਾਇਆ ਹੋਇਆ ਹੈ। ਜਲੰਧਰ ਪੱਛਮੀ ਵਿਧਾਨ ਸਭਾ ਸੀਟ ਉਤੇ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਚ ਕਿਰਾਏ ਦਾ ਮਕਾਨ ਲੈ ਲਿਆ ਹੈ ਅਤੇ ਇਥੇ ਉਹ ਪਰਿਵਾਰ ਸਮੇਤ ਰਹਿਣਗੇ। ਮੁੱਖ ਭਗਵੰਤ ਸਿੰਘ ਮਾਨ ਨੇ ਦੀਪ ਨਗਰ ‘ਚ ਕਿਰਾਏ ਦਾ ਮਕਾਨ ਲੈ ਕੇ ਜ਼ਿਮਨੀ ਚੋਣ (Jalandhar by election-) ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

ਮੁੱਖ ਮੰਤਰੀ ਮਾਨ ਹਫ਼ਤੇ ਵਿਚ ਘੱਟੋ-ਘੱਟ 3 ਦਿਨ ਜਲੰਧਰ ਵਿਚ ਰਹਿਣਗੇ ਤਾਂ ਜੋ ਪਾਰਟੀ ਵਰਕਰਾਂ ਨਾਲ ਨਿਯਮਤ ਤੌਰ ਉਤੇ ਸੰਪਰਕ ਬਣਾ ਕੇ ਸੁਚੱਜਾ (Jalandhar by election,) ਪ੍ਰਬੰਧ ਯਕੀਨੀ ਬਣਾਇਆ ਜਾ ਸਕੇ। ਸੂਤਰਾਂ ਮੁਤਾਬਕ ਮੁੱਖ ਮੰਤਰੀ ਹੁਣ ਚੋਣਾਂ ਖ਼ਤਮ ਹੋਣ ਤੱਕ ਜਲੰਧਰ ਛਾਉਣੀ ਦੇ ਦੀਪ ਨਗਰ ਵਿਚ ਹੀ ਕਿਰਾਏ ਦੇ ਮਕਾਨ ਵਿਚ ਰਹਿਣਗੇ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਹੀ ਰਹਿਣਗੀਆਂ।

ਦੱਸਣਯੋਗ ਹੈ ਕਿ ਜਲੰਧਰ ਪੱਛਮੀ ਵਿਧਾਨ ਸਭਾ ਸੀਟ (Aam Aadmi Party Punjab) ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ, ਜਦਕਿ ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ। ਨਾਮਜ਼ਦਗੀਆਂ 21 ਜੂਨ ਤੱਕ ਭਰੀਆਂ ਜਾਣਗੀਆਂ। ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ (Jalandhar by election) ਕਰ ਦਿੱਤਾ ਹੈ। ਆਪ ਨੇ ਮਹਿੰਦਰ ਭਗਤ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ।

Related posts

ਹਰਿਆਣਾ ‘ਚ ਮੋਦੀ ਨੇ ਵਜਾਇਆ ਚੋਣ ਬਿਗੁਲ, ਚੁਣੌਤੀਆਂ ਨਾਲ ਹੋਏਗਾ ਸਿੱਧਾ ਟਾਕਰਾ

On Punjab

ਸਰਦਾਰ ਸਰੋਵਰ ਬੰਨ੍ਹ ਨੇੜੇ ਹਿੱਲਣ ਲੱਗੀ ਜ਼ਮੀਨ, ਪਿੰਡਾਂ ‘ਚ ਦਹਿਸ਼ਤ

On Punjab

Elon Musk ਨੇ ਟਵਿੱਟਰ ਡੀਲ ‘ਤੇ ਲਗਾਈ ਰੋਕ, ਇਸ ਵਜ੍ਹਾਂ ਬਣੀ ਮੁਸ਼ਕਲ

On Punjab