ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਦਾਖਾ (ਲੁਧਿਆਣਾ) ਤੋਂ ਐਚ.ਐਸ ਫੂਲਕਾ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ। ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਭੇਜੇ ਅਸਤੀਫ਼ੇ ਵਿਚ ਸੁਖਪਾਲ ਖਹਿਰਾ ਨੇ ਕਿਹਾ ਕਿ ਪਾਰਟੀ ਉਨ੍ਹਾਂ ਸਾਰੇ ਆਦਰਸ਼ਾਂ ਅਤੇ ਵਿਚਾਰਧਾਰਾ ਤੋਂ ਪੂਰੀ ਤਰ੍ਹਾਂ ਨਾਲ ਭਟਕ ਚੁੱਕੀ ਹੈ ਜਿਨ੍ਹਾਂ ਉੱਪਰ ਚੱਲਦਿਆਂ ਅੰਨਾ ਹਜ਼ਾਰੇ ਅੰਦੋਲਨ ਤੋਂ ਬਾਅਦ ਇਸ ਨੂੰ ਬਣਾਇਆ ਗਿਆ ਸੀ।
ਦੱਸਣ ਦੀ ਲੋੜ ਨਹੀਂ ਕਿ ਦੇਸ਼ ਵਿਚਲੀਆਂ ਰਵਾਇਤੀ ਸਿਆਸੀ ਪਾਰਟੀਆਂ ਦਾ ਮੌਜੂਦਾ ਸਿਆਸੀ ਕਲਚਰ ਬੁਰੀ ਤਰ੍ਹਾਂ ਨਾਲ ਗੰਧਲਾ ਹੋ ਗਿਆ ਹੈ। ਭ੍ਰਿਸ਼ਟ ਸਿਸਟਮ ਨੂੰ ਸਾਫ ਕਰਨ ਦੇ ਉਦੇਸ਼ ਨਾਲ ਭਾਰਤ ਦੇ ਸਿਆਸੀ ਘਟਨਾਕ੍ਰਮ ਵਿੱਚ ਆਮ ਆਦਮੀ ਪਾਰਟੀ ਦੇ ਉੱਭਰਨ ਨਾਲ ਵਿਸ਼ਵ ਦੇ ਹੋਰਨਾਂ ਲੋਕਾਂ ਵਾਂਗ ਮੈਂ ਵੀ ਬਹੁਤ ਪ੍ਰਭਾਵਿਤ ਹੋਇਆ।