ਗ੍ਰਹਿ ਮੰਤਰਾਲੇ ਨੇ ਰਾਸਟਰੀ ਸੋਇਮਸੇਵਕ ਸੰਘ (ਆਰਐੱਸਐੱਸ) ਮੁਖੀ ਮੋਹਨ ਭਾਗਵਤ ਦੀ ਸੁਰੱਖਿਆ ਨੂੰ ਅੱਪਗ੍ਰੇਡ ਕਰ ਦਿੱਤਾ ਹੈ। ਹੁਣ ਉਨ੍ਹਾਂ ਦੀ ਸੁਰੱਖਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਰਾਬਰ ਕਰ ਦਿੱਤੀ ਗਈ ਹੈ। ਇੰਟੈਲੀਜੈਂਸ ਬਿਊਰੋ ਵੱਲੋਂ ਦਿੱਤੇ ਸੁਝਾਅ ਬਾਅਦ ਅਜਿਹਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਜ਼ੈੱਡ ਪਲੱਸ ਸੁਰੱਖਿਆ ਪ੍ਰਬੰਧ ਅਧੀਨ ਉਹ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੀ ਨਿਗਰਾਨੀ ਹੇਠ ਸਨ।