40.89 F
New York, US
February 7, 2025
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਆਰਥਿਕਤਾ ਦੇ ਝੰਬੇ ਪਤੀ-ਪਤਨੀ ਨੇ ਕੀਤੀ ਖੁਦਕੁਸ਼ੀ, ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਜੀਵਨ ਲੀਲਾ ਸਮਾਪਤ

ਸੁਨਾਮ : ਆਰਥਿਕਤਾ ਦੇ ਝੰਬੇ ਪਿੰਡ ਮਾਡਲ ਟਾਊਨ -2 ਦੇ ਪਤੀ-ਪਤਨੀ ਨੇ ਇਕੱਠਿਆਂ ਜ਼ਹਿਰੀਲੀ ਵਸਤੂ ਨਿਗਲਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਖੇਤੀ ਧੰਦੇ ਨਾਲ ਜੁੜੇ ਹੋਏ ਸਨ। ਪੰਜਾਬ ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਨੇ ਉਕਤ ਘਟਨਾ ‘ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਦੱਸਿਆ ਕਿ ਮ੍ਰਿਤਕ ਕਿਸਾਨ ਬਲਵੀਰ ਸਿੰਘ ਕਰੀਬ ਚਾਰ ਏਕੜ ਦਾ ਮਾਲਕ ਸੀ।ਜਿਸ ਕਾਰਨ ਪਰਿਵਾਰ ਆਰਥਿਕ ਤੰਗੀ ਨਾਲ ਜੂਝ ਰਿਹਾ ਸੀ।

ਬੀਤੀ ਕੱਲ ਜਦੋਂ ਉਨਾਂ ਦਾ ਭਰਾ ਅਤੇ ਪੁੱਤਰ ਰਿਸ਼ਤੇਦਾਰੀ ਵਿਚ ਕੋਈ ਮਰਗਤ ਹੋਣ ‘ਤੇ ਬਾਹਰ ਗਏ ਹੋਏ ਸਨ ਤਾਂ ਪਿੱਛੋਂ ਬਲਵੀਰ ਸਿੰਘ(56) ਅਤੇ ਉਸ ਦੀ ਪਤਨੀ ਸੁਖਪਾਲ ਕੌਰ ਸੁੱਖ (52) ਵਲੋਂ ਘਰ ਵਿੱਚ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਗਈ। ਚੇਅਰਮੈਨ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਉਨਾਂ ਦੇ ਪਿੰਡ ਵਿਚ ਵਾਪਰੀ ਇਹ ਦੁਖਦਾਈ ਘਟਨਾ ਛੋਟੀ ਕਿਸਾਨੀ ਦੀ ਆਰਥਿਕ ਮੰਦਹਾਲੀ ਨੂੰ ਬਿਆਨ ਕਰਦੀ ਹੈ।

ਉਨਾਂ ਪੰਜਾਬ ਸਰਕਾਰ ਤੋਂ ਉਕਤ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਮੰਗ ਕੀਤੀ ਹੈ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਆਗੂਆਂ ਕੁਲਵਿੰਦਰ ਸਿੰਘ ਸੋਨੀ ਲੌਂਗੋਵਾਲ ਅਤੇ ਹੈਪੀ ਨਮੋਲ ਨੇ ਕਿਹਾ ਕਿ ਸਰਕਾਰਾਂ ਦੀਆਂ ਮਾਰੂ ਨੀਤੀਆਂ ਕਾਰਨ ਪੰਜਾਬ ਦੇ ਕਿਸਾਨ ਖ਼ੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਕਿਸਾਨੀ ਮੰਗਾਂ ਪੂਰੀਆਂ ਕਰਨ ਲਈ ਪਹਿਲ ਕਦਮੀ ਕਰਨ ਨੂੰ ਯਕੀਨੀ ਬਣਾਉਣ।

Related posts

ਹੁਣ ਘਰ ਬੈਠੇ ਪਾਕਿਸਤਾਨ ਦੇ ਮੰਦਰਾਂ ਤੇ ਗੁਰਦੁਆਰਿਆਂ ਦੇ ਕਰ ਸਕੋਗੇ ਦਰਸ਼ਨ, ਬੈਠਕ ‘ਚ ਲਿਆ ਫੈਸਲਾ

On Punjab

ਰੈਲੀ ‘ਚ ‘ਪਾਕਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਮਗਰੋਂ ਹੋਏ ਹੰਗਾਮੇ ‘ਤੇ ਓਵੈਸੀ ਦਾ ਵੱਡਾ ਬਿਆਨ

On Punjab

ਨਹੀਂ ਟਿਕਿਆ ਅਮਰੀਕਾ! ਮੁੜ ਪਰਮਾਣੂ ਬੰਬ ਬਣਾਉਣ ਲਈ ਡਟਿਆ

On Punjab