Australia Thrash New Zealand: ਆਸਟ੍ਰੇਲੀਆ ਨੇ ਨਿਊਜ਼ੀਲੈਂਡ ਨੂੰ ਤਿੰਨ ਟੈਸਟ ਮੈਚਾਂ ਦੀ ਸੀਰੀਜ਼ ਦੇ ਆਖਰੀ ਮੈਚ ਵਿੱਚ 279 ਦੌੜਾਂ ਨਾਲ ਹਰਾ ਦਿੱਤਾ । ਸਿਡਨੀ ਕ੍ਰਿਕਟ ਮੈਦਾਨ ‘ਤੇ ਮੈਚ ਦੇ ਚੌਥੇ ਦਿਨ ਯਾਨੀ ਕਿ ਸੋਮਵਾਰ ਨੂੰ ਆਸਟ੍ਰੇਲੀਆ ਨੇ ਨਿਊਜ਼ੀਲੈਂਡ ਨੂੰ ਦੂਜੀ ਪਾਰੀ ਵਿੱਚ 136 ਦੌੜਾਂ ‘ਤੇ ਢੇਰ ਕਰ ਦਿੱਤਾ । ਆਸਟ੍ਰੇਲੀਆ ਨੇ ਕੀਵੀ ਟੀਮ ਵਿਰੁੱਧ ਇਹ 15ਵੀਂ ਸੀਰੀਜ਼ ਜਿੱਤੀ ਹੈ । ਇਸ ਤੋਂ ਪਹਿਲਾਂ ਆਸਟ੍ਰੇਲੀਆ ਨੇ ਸਾਲ 2016 ਵਿੱਚ ਨਿਊਜ਼ੀਲੈਂਡ ਨੂੰ ਹਰਾਇਆ ਸੀ ।
ਦਰਅਸਲ, ਸਿਡਨੀ ਟੈਸਟ ਵਿੱਚ ਆਸਟ੍ਰੇਲੀਆ ਨੇ ਪਹਿਲੀ ਪਾਰੀ ਵਿੱਚ 454 ਦੌੜਾਂ ਬਣਾਈਆਂ ਸਨ । ਇਸ ਮੁਕਾਬਲੇ ਵਿੱਚ ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ਵਿੱਚ 256 ਦੌੜਾਂ ਹੀ ਬਣਾ ਸਕੀ ਸੀ । ਜਿਸ ਤੋਂ ਬਾਅਦ ਆਸਟ੍ਰੇਲੀਆ ਟੀਮ ਨੇ ਦੂਜੀ ਪਾਰੀ 2 ਵਿਕਟਾਂ ਦੇ ਨੁਕਸਾਨ ‘ਤੇ 217 ਦੌੜਾਂ ਬਣਾ ਕੇ ਪਾਰੀ ਐਲਾਨ ਦਿੱਤੀ ਸੀ । ਜਿਸ ਤੋਂ ਬਾਅਦ ਨਿਊਜ਼ੀਲੈਂਡ ਨੂੰ ਜਿੱਤ ਲਈ 416 ਦੌੜਾਂ ਦਾ ਟੀਚਾ ਮਿਲਿਆ ਸੀ ।
ਜ਼ਿਕਰਯੋਗ ਹੈ ਕਿ ਆਸਟ੍ਰੇਲੀਆ ਲਈ ਦੂਜੀ ਪਾਰੀ ਵਿੱਚ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਨੇ ਅਜੇਤੂ 111 ਦੌੜਾਂ ਬਣਾਈਆਂ ਸਨ । ਪਹਿਲੀ ਪਾਰੀ ਵਿੱਚ ਦੋਹਰਾ ਸੈਂਕੜਾ ਲਗਾਉਣ ਵਾਲੇ ਮਾਰਨਸ਼ ਲਾਬੁਸ਼ਾਨੇ ਨੇ ਦੂਜੀ ਪਾਰੀ ਵਿੱਚ 59 ਦੌੜਾਂ ਬਣਾਈਆਂ ਸਨ । ਜਿਸ ਕਾਰਨ ਉਨ੍ਹਾਂ ਨੂੰ ਮੈਨ ਆਫ ਦੀ ਮੈਚ ਅਤੇ ਮੈਨ ਆਫ ਦੀ ਸੀਰੀਜ਼ ਚੁਣਿਆ ਗਿਆ ।
ਇਸ ਮੁਕਾਬਲੇ ਵਿੱਚ ਨਾਥਨ ਲਿਓਨ ਨੇ ਪਹਿਲੀ ਅਤੇ ਦੂਜੀ ਪਾਰੀ ਵਿੱਚ 5-5 ਵਿਕਟਾਂ ਲਈਆਂ । ਲਿਓਨ ਨੇ 18ਵੀਂ ਵਾਰ 5 ਵਿਕਟਾਂ ਅਤੇ ਤੀਜੀ ਵਾਰ ਇੱਕ ਟੈਸਟ ਵਿੱਚ 10 ਵਿਕਟਾਂ ਲਈਆਂ ਹਨ । ਦੱਸ ਦੇਈਏ ਕਿ ਇਸ ਸੀਰੀਜ਼ ਵਿੱਚ ਕਲੀਨ ਸਵੀਪ ਕਰ ਕੇ ਆਸਟ੍ਰੇਲੀਆ ਨੇ 40 ਅੰਕ ਪ੍ਰਾਪਤ ਕੀਤੇ ਹਨ, ਜਿਸ ਨਾਲ ਉਹ ICC World Test Championship Point Table ਵਿੱਚ ਦੂਜੇ ਨੰਬਰ ‘ਤੇ ਪਹੁੰਚ ਗਿਆ ਹੈ ।