ਗੁਹਾਟੀ-ਆਸਾਮ ਦੇ ਕਛਰ ਜ਼ਿਲ੍ਹੇ ਵਿੱਚ ਇੱਕ ਵਿਅਕਤੀ ਨੂੰ ਕਰੀਬ 14 ਕਰੋੜ ਰੁਪਏ ਦੀ ਹੈਰੋਇਨ ਅਤੇ ਯਾਬਾ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਦਿਆਂ ਵੱਡੇ ਪੱਧਰ ’ਤੇ ਨਸ਼ੀਲੇ ਪਦਾਰਥਾਂ ਦਾ ਪਰਦਾਫਾਸ਼ ਕੀਤਾ ਗਿਆ ਹੈ। ਇੱਕ ਵੱਡੀ ਸਫਲਤਾ ਵਿੱਚ ਢੋਲਈ ਪੁਲੀਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਇੱਕ ਵਾਹਨ ਨੂੰ ਰੋਕਿਆ ਗਿਆ ਅਤੇ ਤਲਾਸ਼ੀ ਲੈਣ ’ਤੇ ਪੁਲੀਸ ਨੇ 40,000 ਯਾਬਾ ਗੋਲੀਆਂ ਅਤੇ 260 ਗ੍ਰਾਮ ਹੈਰੋਇਨ ਬਰਾਮਦ ਕੀਤੀ। ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਦੀ ਮਾਰਕੀਟ ਕੀਮਤ 14 ਕਰੋੜ ਹੈ। ਇਸ ਸਬੰਧੀ ਸਰਮਾ ਨੇ ‘ਐਕਸ’ ’ਤੇ ਪੋਸਟ ਕਰਦਿਆਂ ਪੁਲੀਸ ਪ੍ਰਸ਼ਾਸਨ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਕੇਸ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੇਥਾਮਫੇਟਾਮਾਈਨ ਅਤੇ ਕੈਫੀਨ ਦੇ ਮਿਸ਼ਰਣ ਦੀ ਗੋਲੀ ਨੂੰ ਯਾਬਾ ਕਿਹਾ ਜਾਂਦਾ ਹੈ।
next post