PreetNama
ਰਾਜਨੀਤੀ/Politics

ਇਕਬਾਲ ਸਿੰਘ ਲਾਲਪੁਰਾ ਮੁੜ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ

ਸਿੱਖਾਂ ਦੀ ਧਾਰਮਿਕ ਸੰਸਥਾ ਚੀਫ ਖਾਲਸਾ ਦੀਵਾਨ ਦੇ ਮੌਜੂਦਾ ਮੈਂਬਰ ਅਤੇ ਸਾਬਕਾ ਪੁਲਿਸ ਅਧਿਕਾਰੀ ਇਕਬਾਲ ਸਿੰਘ ਲਾਲਪੁਰਾ (Iqbal Singh Lalpura) ਨੂੰ ਕੇਂਦਰ ਸਰਕਾਰ ਵੱਲੋਂ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਪਿਛਲੇ ਸਾਲ ਸਤੰਬਰ ‘ਚ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ ਜਿਸ ਤੋਂ ਉਨ੍ਹਾਂ ਨੇ ਅਸਤੀਫ਼ਾ ਦੇ ਕੇ ਭਾਜਪਾ ਵੱਲੋਂ ਰੋਪੜ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਸੀ। ਚੋਣਾਂ ‘ਚ ਉਹ 10,000 ਵੋਟਾਂ ਲੈ ਕੇ ਚੌਥੇ ਨੰਬਰ ‘ਤੇ ਰਹੇ। ਉਹ ਇਕ ਅਜਿਹੇ ਸਿੱਖ ਵਿਦਵਾਨ ਹਨ ਜਿਨ੍ਹਾਂ ਨੇ ਪੰਜਾਬੀ ਸੱਭਿਆਚਾਰ ਅਤੇ ਸਿੱਖੀ ਨੂੰ ਸਮਰਪਿਤ ਕਈ ਕਿਤਾਬਾਂ ਲਿਖੀਆਂ ਹਨ। ਉਹ 2012 ‘ਚ ਬਤੌਰ ਪੰਜਾਬ ਪੁਲਿਸ ਤੋਂ ਬਤੌਰ ਡੀਆਈਜੀ ਰਿਟਾਇਰ ਹੋਏ ਸਨ ਤੇ ਇਸ ਤੋਂ ਬਾਅਦ ਉਨ੍ਹਾਂ ਭਾਜਪਾ ਜੁਆਇਨ ਕਰ ਲਈ ਸੀ।

Related posts

ਟਵਿੱਟਰ ਯੂਜ਼ਰ ਨੇ ਨਿਰਮਲਾ ਸੀਤਾਰਮਣ ਨੂੰ ਕਿਹਾ ‘SWEETY’, ਵਿੱਤ ਮੰਤਰੀ ਨੇ ਦਿੱਤਾ ਇਹ ਜਵਾਬ

On Punjab

ਸਾਡੀ ਸਨਅਤ ਕੋਲ ਹਰ ਤਰ੍ਹਾਂ ਦੀਆਂ ਫਿਲਮਾਂ ਬਣਾਉਣ ਦੀ ਸਮਰੱਥਾ: ਰੀਮਾ ਕਾਗਤੀ

On Punjab

ਪੁਲਾੜ ‘ਚ ਭਾਰਤ ਨੂੰ ਮੋਹਰੀ ਬਣਾਉਣ ਲਈ ISPA ਲਾਂਚ, ਪੀਐੱਮ ਮੋਦੀ ਨੇ ਕਿਹਾ – ਅਸੀਂ ਕਿਸੇ ਤੋਂ ਘੱਟ ਨਹੀਂ

On Punjab