50.11 F
New York, US
March 12, 2025
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਇਜ਼ਰਾਈਲ ਤੇ ਹਮਾਸ ਵੱਲੋਂ ਬੰਦੀਆਂ ਦਾ ਤਬਾਦਲਾ

ਗਾਜ਼ਾ ਪੱਟੀ- ਗਾਜ਼ਾ ਪੱਟੀ ਵਿੱਚ ਜੰਗਬੰਦੀ ਦਾ ਪਹਿਲਾ ਪੜਾਅ ਖਤਮ ਹੋਣ ਤੋਂ ਕੁਝ ਦਿਨ ਪਹਿਲਾਂ, ਹਮਾਸ ਨੇ ਇਜ਼ਰਾਈਲ ਵੱਲੋਂ ਸੈਂਕੜੇ ਫਲਸਤੀਨੀ ਕੈਦੀਆਂ ਦੀ ਰਿਹਾਈ ਬਦਲੇ ਵੀਰਵਾਰ ਤੜਕੇ ਚਾਰ ਬੰਦੀਆਂ ਦੀਆਂ ਲਾਸ਼ਾਂ ਰੈੱਡ ਕਰਾਸ ਹਵਾਲੇ ਕਰ ਦਿੱਤੀਆਂ ਹਨ। ਇਜ਼ਰਾਇਲੀ ਸੁਰੱਖਿਆ ਅਧਿਕਾਰੀਆਂ ਨੇ ਬੰਦੀਆਂ ਦੀਆਂ ਮ੍ਰਿਤਕ ਦੇਹਾਂ ਰੈੱਡ ਕਰਾਸ ਨੂੰ ਸੌਂਪੇ ਜਾਣ ਦੀ ਪੁਸ਼ਟੀ ਕੀਤੀ ਹੈ। ਇਜ਼ਰਾਈਲ ਨੇ ਕਿਹਾ ਕਿ ਮ੍ਰਿਤਕ ਦੇਹਾਂ ਵਾਲੇ ਤਾਬੂਤ ਮਿਸਰੀ ਵਿਚੋਲਿਆਂ ਦੀ ਮਦਦ ਨਾਲ ਇਜ਼ਰਾਈਲੀ ਲਾਂਘੇ ਰਾਹੀਂ ਪਹੁੰਚਾਏ ਗਏ ਸਨ ਅਤੇ ਪਛਾਣ ਪ੍ਰਕਿਰਿਆ ਸ਼ੁਰੂ ਹੋ ਗਈ ਸੀ।

ਰੈੱਡ ਕਰਾਸ ਦਾ ਇੱਕ ਕਾਫ਼ਲਾ ਕਰੀਬ ਉਸੇ ਵੇਲੇ ਕਈ ਦਰਜਨ ਰਿਹਾਅ ਕੀਤੇ ਗਏ ਫਲਸਤੀਨੀ ਕੈਦੀਆਂ ਨੂੰ ਲੈ ਕੇ ਇਜ਼ਰਾਈਲ ਦੀ ਓਫਰ ਜੇਲ੍ਹ ਤੋਂ ਰਵਾਨਾ ਹੋਇਆ। ਵੈਸਟ ਬੈਂਕ ਦੇ ਸ਼ਹਿਰ ਬੇਟੂਨੀਆ ਵਿੱਚ ਖੁਸ਼ੀ ਮਨਾਉਂਦੇ ਪਰਿਵਾਰਾਂ, ਦੋਸਤਾਂ ਅਤੇ ਸਮਰਥਕਾਂ ਦੀ ਭੀੜ ਇਕੱਠੀ ਹੋ ਗਈ। ਉਨ੍ਹਾਂ ਰਿਹਾਅ ਕੈਦੀਆਂ ਨੂੰ ਵਧਾਈਆਂ ਦਿੱਤੀਆਂ, ਉਨ੍ਹਾਂ ਨੂੰ ਗਲਵੱਕੜੀ ਵਿਚ ਲਿਆ ਤੇ ਤਸਵੀਰਾਂ ਖਿਚਵਾਈਆਂ। ਹਮਾਇਤੀਆਂ ਦੇ ਮੋਡਿਆਂ ’ਤੇ ਚੜ੍ਹੇ ਰਿਹਾਅ ਕੀਤੇ ਵਿਅਕਤੀ ਨੇ ਜੇਤੂ ਨਿਸ਼ਾਨਾ ਬਣਾਇਆ। ਲੋਕਾਂ ਨੇ ‘ਰੱਬ ਮਹਾਨ ਹੈ’ ਦੇ ਨਾਅਰੇ ਲਾਏ। ਇਨ੍ਹਾਂ ਵਿੱਚੋਂ ਬਹੁਤਿਆਂ ਨੂੰ 7 ਅਕਤੂਬਰ, 2023 ਦੇ ਹਮਲਿਆਂ ਤੋਂ ਬਾਅਦ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਇਨ੍ਹਾਂ ’ਤੇ ਕਦੇ ਵੀ ਦੋਸ਼ ਨਹੀਂ ਲਗਾਏ ਗਏ ਸਨ।

ਇਜ਼ਰਾਈਲ ਨੇ ਹਮਾਸ ਵੱਲੋਂ ਬੰਦੀਆਂ ਨਾਲ ਕੀਤੇ ਗਏ ਮਾੜੇ ਸਲੂਕ ਦੇ ਵਿਰੋਧ ਵਿੱਚ ਸ਼ਨਿੱਚਰਵਾਰ ਨੂੰ 600 ਤੋਂ ਵੱਧ ਫਲਸਤੀਨੀ ਕੈਦੀਆਂ ਦੀ ਰਿਹਾਈ ਰੋਕ ਦਿੱਤੀ ਸੀ। ਦਹਿਸ਼ਤੀ ਸਮੂਹ ਹਮਾਸ ਨੇ ਇਸ ਦੇਰੀ ਨੂੰ ਜੰਗਬੰਦੀ ਦੀ ‘ਗੰਭੀਰ ਉਲੰਘਣਾ’ ਦੱਸਦਿਆਂ ਕਿਹਾ ਸੀ ਕਿ ਦੂਜੇ ਪੜਾਅ ਦੀ ਗੱਲਬਾਤ ਉਦੋਂ ਤੱਕ ਸੰਭਵ ਨਹੀਂ ਹੈ ਜਦੋਂ ਤੱਕ ਫਲਸਤੀਨੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ।

ਇਸ ਤੋਂ ਪਹਿਲਾਂ ਇਜ਼ਰਾਇਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਦਫ਼ਤਰ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਹਮਾਸ ਵੱਲੋਂ ਪਹਿਲਾਂ ਰਿਹਾਅ ਕੀਤੇ ਇਜ਼ਰਾਇਲੀ ਬੰਦੀਆਂ ਦੇ ਉਲਟ ਬੰਧਕਾਂ ਦੀਆਂ ਲਾਸ਼ਾਂ ਦੀ ਸਪੁਰਦਗੀ ਬਿਨਾਂ ਕਿਸੇ ਰਸਮ ਦੇ ਕੀਤੀ ਜਾਵੇਗੀ। ਇਸ ਦੌਰਾਨ ਨਾ ਕੋਈ ਹਜੂਮ ਹੋਵੇਗਾ ਤੇ ਨਾ ਕਿਸੇ ਤਰ੍ਹਾਂ ਦੀ ਸਟੇਜ ਲੱਗੇਗੀ। ਇਜ਼ਰਾਈਲ, ਰੈੱਡ ਕਰਾਸ ਅਤੇ ਸੰਯੁਕਤ ਰਾਸ਼ਟਰ ਦੇ ਅਧਿਕਾਰੀਆਂ ਨੇ ਬੰਦੀਆਂ ਦੀ ਰਿਹਾਈ ਮੌਕੇ ਸਟੇਜਾਂ ਲਾਉਣ ਨੂੰ ਅਪਮਾਨਜਨਕ ਕਿਹਾ ਸੀ।

ਇਜ਼ਰਾਈਲ ਵੱਲੋਂ ਵੀਰਵਾਰ ਸਵੇਰੇ ਰਿਹਾਅ ਕੀਤੇ ਗਏ ਫਲਸਤੀਨੀ ਕੈਦੀਆਂ ਵਿਚੋਂ ਬਹੁਤੇ ਉਹ ਲੋਕ ਸ਼ਾਮਲ ਹਨ, ਜਿਨ੍ਹਾਂ ਨੂੰ ਗਾਜ਼ਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਨੂੰ ਹਮਾਸ ਦੇ 7 ਅਕਤੂਬਰ, 2023 ਦੇ ਹਮਲੇ ਤੋਂ ਬਾਅਦ ਅਤਿਵਾਦ ਦੇ ਸ਼ੱਕ ਵਿੱਚ ਮਹੀਨਿਆਂ ਤੱਕ ਬਿਨਾਂ ਕਿਸੇ ਦੋਸ਼ ਦੇ ਰੱਖਿਆ ਗਿਆ ਸੀ। ਫਲਸਤੀਨੀ ਅਧਿਕਾਰੀਆਂ ਦੁਆਰਾ ਸਾਂਝੀਆਂ ਕੀਤੀਆਂ ਗਈਆਂ ਸੂਚੀਆਂ ਅਨੁਸਾਰ ਇਨ੍ਹਾਂ ਵਿੱਚ 445 ਪੁਰਸ਼, 21 ਗੱਭਰੂ ਅਤੇ ਇੱਕ ਮਹਿਲਾ ਸ਼ਾਮਲ ਹੈ। ਹਾਲਾਂਕਿ ਇਨ੍ਹਾਂ ਵਿਚੋਂ ਕਿਸੇ ਦੀ ਵੀ ਉਮਰ ਨਹੀਂ ਦੱਸੀ ਗਈ। ਜੰਗਬੰਦੀ ਦੇ ਪਹਿਲੇ ਪੜਾਅ ਤਹਿਤ ਹਮਾਸ ਨੇ ਕਰੀਬ 2,000 ਫਲਸਤੀਨੀ ਕੈਦੀਆਂ ਦੇ ਬਦਲੇ ਅੱਠ ਲਾਸ਼ਾਂ ਸਮੇਤ 33 ਬੰਦੀ ਰਿਹਾਅ ਕੀਤੇ ਹਨ।

Related posts

ਅਮਰੀਕਾ ’ਚ ਯੂਨੀਵਰਸਿਟੀ ’ਚ ਸਥਾਪਤ ਹੋਵੇਗੀ ਜੈਨ ਤੇ ਹਿੰਦੂ ਧਰਮ ਦੀ ਚੇਅਰ

On Punjab

ਲੋਕ ਸਭਾ ‘ਚ ਵੀ ਪਾਸ ਹੋਇਆ ਜੰਮੂ ਤੇ ਕਸ਼ਮੀਰ ਪੁਨਰਗਠਨ ਬਿੱਲ

On Punjab

ਭਰਵੇਂ ਮੀਂਹ ਨਾਲ ਸਨਅਤੀ ਸ਼ਹਿਰ ਜਲ-ਥਲ

On Punjab