51.12 F
New York, US
October 17, 2024
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਇਜ਼ਰਾਈਲ ਨੂੰ ਹਥਿਆਰਾਂ ਤੇ ਫੌਜੀ ਉਪਕਰਨਾਂ ਦੀ ਬਰਾਮਦ ’ਤੇ ਰੋਕ ਲਾਉਣ ਨਾਲ ਸਬੰਧਤ ਪਟੀਸ਼ਨ ਖਾਰਜ ਸੁਪਰੀਮ ਕੋਰਟ ਨੇ ਦੇਸ਼ ਦੀ ਵਿਦੇਸ਼ ਨੀਤੀ ਦੇ ਖੇਤਰ ਵਿੱਚ ਦਖ਼ਲ ਦੇਣ ਤੋਂ ਅਸਮਰੱਥਤਾ ਜਤਾਈ

ਸੁਪਰੀਮ ਕੋਰਟ ਨੇ ਅੱਜ ਗਾਜ਼ਾ ਵਿੱਚ ਜੰਗ ਲੜ ਰਹੇ ਇਜ਼ਰਾਈਲ ਨੂੰ ਹਥਿਆਰਾਂ ਅਤੇ ਫੌਜੀ ਉਪਕਰਨਾਂ ਦੀ ਬਰਾਮਦ ’ਤੇ ਰੋਕ ਲਾਉਣ ਲਈ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣ ਦੀ ਅਪੀਲ ਕਰਦੀ ਜਨਹਿੱਤ ਪਟੀਸ਼ਨ ਨੂੰ ਕਹਿੰਦੇ ਹੋਏ ਖਾਰਜ ਕਰ ਦਿੱਤਾ ਕਿ ਉਹ ਕੌਮੀ ਵਿਦੇਸ਼ ਨੀਤੀ ਦੇ ਖੇਤਰ ਵਿੱਚ ਦਖ਼ਲ ਨਹੀਂ ਦੇ ਸਕਦਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਕਿਹਾ ਕਿ ਇਜ਼ਰਾਈਲ ਨੂੰ ਹਥਿਆਰਾਂ, ਫੌਜੀ ਉਪਕਰਨਾਂ ਦੀ ਬਰਾਮਦ ਵਿੱਚ ਸ਼ਾਮਲ ਭਾਰਤੀ ਕੰਪਨੀਆਂ ’ਤੇ ਸਮਝੌਤੇ ਸਬੰਧੀ ਜ਼ਿੰਮੇਵਾਰੀ ਦੀ ਉਲੰਘਣਾ ਲਈ ਮੁਕੱਦਮਾ ਚਲਾਇਆ ਜਾ ਸਕਦਾ ਹੈ ਇਸ ਵਾਸਤੇ ਉਨ੍ਹਾਂ ਨੂੰ ਸਪਲਾਈ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ ਹੈ। ਬੈਂਚ ਨੇ ਕਿਹਾ, ‘‘ਅਸੀਂ ਦੇਸ਼ ਦੀ ਵਿਦੇਸ਼ ਨੀਤੀ ਦੇ ਖੇਤਰ ਵਿੱਚ ਦਖ਼ਲ ਨਹੀਂ ਦੇ ਸਕਦੇ।’’

Related posts

ਕੋਰੋਨਾ ਵਾਇਰਸ : ਅਮਰੀਕਾ ‘ਚ ਹੋਰ 30 ਲੱਖ ਲੋਕ ਹੋਏ ਬੇਰੁਜ਼ਗਾਰ, ਅਜੇ ਵੀ ਛਾਂਟੀ ਜਾਰੀ ਰਹਿਣ ਦੀ ਸੰਭਾਵਨਾ

On Punjab

ਖਹਿਰਾ ਦੇ ਅਸਤੀਫ਼ੇ ‘ਤੇ ਕੇਜਰੀਵਾਲ ਤੇ ਸਿਸੋਦੀਆ ‘ਚ ‘ਟਕਰਾਅ’..?

On Punjab

ਸੀਐਮ ਭਗਵੰਤ ਮਾਨ ਨੇ ਪੀਐਮ ਮੋਦੀ ਸਾਹਮਣੇ ਰੱਖੀਆਂ ਪੰਜਾਬ ਦੀਆਂ ਇਹ ਮੰਗਾਂ, ਕੇਂਦਰ ਤੋਂ ਮਿਲਿਆ ਭਰੋਸਾ

On Punjab