ਭਾਰਤ ਸਰਕਾਰ ਵੱਲੋਂ ਬਣਾਏ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਹਮਾਇਤ ਦੇਣ ਲਈ ਦੇਸ਼ਾ-ਵਿਦੇਸ਼ਾਂ ‘ਚ ਭਾਰਤ ਸਰਕਾਰ ਵੱਲੋਂ ਬਣਾਏ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਟਲੀ ‘ਚ ਵੀ ਪਿਛਲੇ ਦਿਨੀਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਅਲੱਗ-ਅਲੱਗ ਸ਼ਹਿਰਾਂ ਅਤੇ ਕਸਬਿਆਂ ‘ਚ ਰੋਸ ਪ੍ਰਦਰਸ਼ਨ ਕੀਤੇ ਗਏ ਹਨ। ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਜਾਂਦੀਆਂ ਦੇਖ ਇਟਲੀ ਦੇ ਗੁਰਦੁਆਰਾ ਸਿੰਘ ਸਭਾ ਕੌਰਤੇਨੁਓਵਾ ਬੈਰਗਾਮੋ ਦੇ ਨਜ਼ਦੀਕੀ ਗਰਾਊਂਡ ‘ਚ ਇਕ ਵਿਸ਼ਾਲ ਇਕੱਠ ਕਿਸਾਨਾਂ ਨੂੰ ਹਮਾਇਤ ਦੇਣ ਲਈ ਕੀਤਾ ਜਾ ਰਿਹਾ ਹੈ।
ਇਹ ਇਕੱਠ ਗੁਰਦੁਆਰਾ ਸਿੰਘ ਸਭਾ ਕੌਰਤੇਨੁਓਵਾ ਬੈਰਗਾਮੋ ਵੱਲੋਂ ਤੇ ਨੌਜਵਾਨਾਂ ਦੇ ਸਹਿਯੋਗ ਨਾਲ 20 ਦਸੰਬਰ ਦਿਨ ਐਤਵਾਰ ਨੂੰ ਦੁਪਹਿਰੇ 1 ਵਜੇ ਕੀਤਾ ਜਾਵੇਗਾ। ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨਜੀਤ ਸਿੰਘ ਅਤੇ ਜ਼ੋਰਾਵਰ ਸਿੰਘ ਨੇ ਦੱਸਿਆ ਕਿ 20 ਦਸੰਬਰ ਦਿਨ ਐਤਵਾਰ ਨੂੰ ਕਿਸਾਨ ਭਰਾਵਾਂ ਵੱਲੋਂ ਦਿੱਲੀ ‘ਚ ਚੱਲ ਰਹੇ ਸੰਘਰਸ਼ ਨੂੰ ਹਮਾਇਤ ਦੇਣ ਲਈ ਸਰਕਾਰ ਖ਼ਿਲਾਫ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਟਲੀ ਦੀਆਂ ਧਾਰਮਿਕ, ਸਮਾਜਿਕ, ਰਾਜਨੀਤਕ ਸੰਸਥਾਵਾਂ ਅਤੇ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਇਸ ਕਿਸਾਨ ਸੰਘਰਸ਼ ਵਿੱਚ ਹਿੱਸਾ ਲੈਣ ਦੀ ਅਪੀਲ ਵੀ ਕੀਤੀ ਹੈ।