ਦੀਵਾਲੀ ਤੋਂ ਪਹਿਲਾਂ ਰੱਖਿਆ ਮੰਤਰਾਲੇ ਨੇ ਫੈਮਿਲੀ ਪੈਨਸ਼ਨ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਰੱਖਿਆ ਮੰਤਰਾਲੇ ਵਿਚ ਕੰਮ ਕਰ ਰਹੇ ਕੇਂਦਰੀ ਮੁਲਾਜ਼ਮਾਂ ਦੀ ਫੈਮਿਲੀ ਪੈਨਸ਼ਨ ਦੀ ਰਕਮ ਨੂੰ ਵਧਾਉਣ ਦਾ ਫੈਸਲਾ ਲਿਆ ਗਿਆ ਹੈ। ਰੱਖਿਆ ਮੰਤਰਾਲੇ ਨੇ ਉਨ੍ਹਾਂ ਮੁਲਾਜ਼ਮਾਂ ਦੀ ਫੈਮਿਲੀ ਪੈਨਸ਼ਨ ਦੀ ਵੱਧੋ ਵੱਧ ਹੱਦ ਨੂੰ ਵਧਾਉਣ ਦਾ ਫੈਸਲਾ ਕੀਤਾ ਹੈ, ਜੋ ਰੱਖਿਆ ਖੇਤਰ ਨਾਲ ਜੁਡ਼ੇ ਹਨ। ਦੱਸ ਦੇਈਏ ਕਿ 7ਵੇਂ ਤਨਖਾਹ ਕਮਿਸ਼ਨ ਮੁਤਾਬਕ ਪੈਨਸ਼ਨ ਦੀ ਹੱਦ ਨੂੰ ਵਧਾਉਣ ਦਾ ਫੈਸਲਾ ਲਿਆ ਗਿਆ ਹੈ।