ਦੱਸਣਯੋਗ ਹੈ ਕਿ ਹਾਲ ਹੀ ਦੇ ਸਾਲਾਂ ਵਿਚ ਅਮਰੀਕਾ ਅਤੇ ਈਰਾਨ ਵਿਚਕਾਰ ਤਣਾਅ ਵੱਧ ਗਿਆ ਹੈ। ਜਨਵਰੀ, 2020 ਵਿਚ ਅਮਰੀਕਾ ਵੱਲੋਂ ਬਗ਼ਦਾਦ ਵਿਚ ਕੀਤੇ ਗਏ ਇਕ ਹਮਲੇ ਵਿਚ ਈਰਾਨ ਦੇ ਚੋਟੀ ਦੇ ਕਮਾਂਡਰ ਕਾਸਿਮ ਸੁਲੇਮਾਨੀ ਦੀ ਮੌਤ ਹੋ ਗਈ ਸੀ। ਈਰਾਨ ਨੇ ਕਿਹਾ ਸੀ ਕਿ ਉਹ ਸੁਲੇਮਾਨੀ ਦੀ ਮੌਤ ਦਾ ਬਦਲਾ ਲਵੇਗਾ।